ਸਰਬ ਦਲੀ ਮੀਟਿੰਗ ਚ ਕੇਂਦਰ ਸਰਕਾਰ ਖ਼ਿਲਾਫ਼ ਮਤਾ ਪਾਸ, ਜਲਦ ਸੱਦਿਆ ਜਾਵੇਗਾ ਵਿਧਾਨ ਸਭਾ ਸੈਸ਼ਨ
Advertisement

ਸਰਬ ਦਲੀ ਮੀਟਿੰਗ ਚ ਕੇਂਦਰ ਸਰਕਾਰ ਖ਼ਿਲਾਫ਼ ਮਤਾ ਪਾਸ, ਜਲਦ ਸੱਦਿਆ ਜਾਵੇਗਾ ਵਿਧਾਨ ਸਭਾ ਸੈਸ਼ਨ

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ।ਉਹਨਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਰਕਾਰ ਦੇ ਨਾਲ ਸਹਿਮਤੀ ਪ੍ਰਗਟਾਈ ਹੈ ਅਤੇ ਸੁਖਾਵੇਂ ਮਾਹੌਲ ਦੇ ਵਿਚ ਮੀਟਿੰਗ ਹੋਈ।ਚੰਨੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਮਿਲਕੇ ਕੇਂਦਰ ਦੇ ਇਸ ਫ਼ੈਸਲੇ ਖਿਲਾਫ਼ ਮਤਾ ਪਾਸ ਕੀਤਾ ਹੈ।

ਸਰਬ ਦਲੀ ਮੀਟਿੰਗ ਚ ਕੇਂਦਰ ਸਰਕਾਰ ਖ਼ਿਲਾਫ਼ ਮਤਾ ਪਾਸ, ਜਲਦ ਸੱਦਿਆ ਜਾਵੇਗਾ ਵਿਧਾਨ ਸਭਾ ਸੈਸ਼ਨ

ਨੀਤਿਕਾ ਮਹੇਸ਼ਵਰੀ/ਚੰਡੀਗੜ: ਪੰਜਾਬ ਸਰਕਾਰ ਵੱਲੋਂ ਬੀ ਐਸ ਐਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸਰਬਦਲੀ ਬੈਠਕ ਬੁਲਾਈ ਗਈ ਸੀ।ਜਿਸਦੇ ਵਿਚ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਦੇ ਆਗੂ ਸ਼ਾਮਲ ਹੋਏ।ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਇਸ ਮੀਟਿੰਗ ਵਿਚ ਅਮਨ ਅਰੋੜਾ ਅਤੇ ਸਾਂਸਦ ਭਗਵੰਤ ਮਾਨ ਪਹੁੰਚੇ ਸਨ।ਆਪਣੀ ਪਾਰਟੀ ਨਾਲ ਉਲਝੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਸ ਮੀਟਿੰਗ ਦਾ ਹਿੱਸਾ ਬਣੇ।

ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ।ਉਹਨਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਰਕਾਰ ਦੇ ਨਾਲ ਸਹਿਮਤੀ ਪ੍ਰਗਟਾਈ ਹੈ ਅਤੇ ਸੁਖਾਵੇਂ ਮਾਹੌਲ ਦੇ ਵਿਚ ਮੀਟਿੰਗ ਹੋਈ।ਚੰਨੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਮਿਲਕੇ ਕੇਂਦਰ ਦੇ ਇਸ ਫ਼ੈਸਲੇ ਖਿਲਾਫ਼ ਮਤਾ ਪਾਸ ਕੀਤਾ ਹੈ।ਉਹਨਾਂ ਕਿਹਾ ਕੱਲ ਜਾਂ ਪਰਸੋਂ ਕੈਬਨਿਟ ਮੀਟਿੰਗ ਕਰਕੇ ਵਿਧਾਨ ਸਭਾ ਸੈਸ਼ਨ ਬੁਲਾਇਆ ਜਾਵੇਗਾ।ਚੰਨੀ ਨੇ ਇਹ ਵੀ ਜ਼ਿਕਰ ਕੀਤਾ ਕਿ ਇਸ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਸੀ ਅਤੇ ਮਿਲਣ ਦਾ ਸਮਾਂ ਵੀ ਮੰਗਿਆ ਗਿਆ ਸੀ ਪਰ ਉਹਨਾਂ ਵੱਲੋਂ ਸਮਾਂ ਨਹੀਂ ਦਿੱਤਾ ਗਿਆ।

ਇਸਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਗਰਜ਼ ਵੀ ਸੁਣਾਈ ਦਿੱਤੀ।ਸਿੱਧੂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਧਾਵਾ ਬੋਲਿਆ।ਉਹਨਾਂ ਕਿਹਾ ਕਿ ਕੇਂਦਰ ਦੀ ਮਨਸ਼ਾ ਜ਼ਾਹਿਰ ਹੈ ਕਿ ਉਹ ਸੰਘੀ ਢਾਂਚੇ ਨੂੰ ਕੇਂਦਰ ਕਮਜ਼ੋਰ ਕਰਨਾ ਚਾਹੁੰਦਾ ਹੈ ਇਸ ਕਰਕੇ ਹੀ ਬੀ ਐਸ ਐਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ।ਉਹਨਾਂ ਸਵਾਲ ਕਰਦਿਆਂ ਕਿਹਾ ਕਿ 50 ਕਿਲੋਮੀਟਰ ਤੱਕ ਕਿਹੜਾ ਬਾਰਡਰ ਹੁੰਦਾ ਹੈ? 

WATCH LIVE TV

ਸਿੱਧੂ ਨੇ ਸ਼ੰਕਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਅਤੇ ਹਮੇਸ਼ਾ ਹੀ ਚੋਣਾਂ ਤੋਂ ਪਹਿਲਾਂ ਹੀ ਮਹੌਲ ਖਰਾਬ ਕਿਉਂ ਹੁੰਦਾ ਹੈ।ਉਹਨਾਂ ਕਿਹਾ ਕਿ ਭਾਜਪਾ ਅਮਨ ਅਤੇ ਕਾਨੂੰਨ ਦੀ ਸਥਿਤੀ ਖਰਾਬ ਕਰਨਾ ਚਾਹੁੰਦੀ ਹੈ।ਨਾਲ ਹੀ ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੁਹਰਾਈ।

ਗੱਲਾਂ ਗੱਲਾਂ ਵਿਚ ਸਿੱਧੂ ਨੇ ਕੈਪਟਨ 'ਤੇ ਨਿਸ਼ਾਨਾ ਸਾਧਿਆ, ਉਹਨਾਂ ਕਿਹਾ ਕਿ ਕੈਪਟਨ ਦੀ ਕੇਂਦਰ ਨਾਲ ਸਾਂਝ ਹੈ,ਇਸ ਕਰਕੇ ਹੀ ਉਹਨਾਂ ਉੱਤੇ ਈਡੀ ਦੀ ਰੇਡ ਪਈ ਸੀ।

Trending news