Sri Anandpur Sahib News: ਸਾਹਿਬ ਏ ਕਮਾਲ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਵੀ ਕੀਤਾ ਗਿਆ। 


COMMERCIAL BREAK
SCROLL TO CONTINUE READING

ਇਸੇ ਤਰ੍ਹਾਂ ਵੱਖ-ਵੱਖ ਥਾਵਾਂ ਤੋਂ 14 ਵੱਡੇ ਨਗਰ ਕੀਰਤਨ ਸ਼ਾਮ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਅਤੇ ਸਾਰਾ ਦਿਨ ਸ੍ਰੀ ਅਨੰਦਪੁਰ ਸਾਹਿਬ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕੇ ਅਤੇ ਨੂਰਪੁਰ ਬੇਦੀ ਦਾ ਇਲਾਕਾ ਪੂਰਾ ਦਿਨ ਗੁਰਮਤਿ ਰੰਗਾਂ ਵਿੱਚ ਰੰਗਿਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਵੀ ਤਖ਼ਤ ਸਾਹਿਬ ਪਹੁੰਚੇ ਨਗਰ ਕੀਰਤਨ ਦਾ ਸਵਾਗਤ ਕੀਤਾ।


ਇਨ੍ਹਾਂ ਨਗਰ ਕੀਰਤਨਾਂ ਵਿੱਚੋਂ ਪਹਿਲਾ ਨਗਰ ਕੀਰਤਨ ਗੁਰਦੁਆਰਾ ਕੁਸ਼ਟ ਨਿਵਾਰਨ ਸਾਹਿਬ ਭਾਤਪੁਰ ਤੋਂ ਸ਼ੁਰੂ ਹੋਇਆ, ਦੂਜਾ ਗੁਰਦੁਆਰਾ ਬਿਭੌਰ ਸਾਹਿਬ ਨੰਗਲ ਤੋਂ, ਤੀਜਾ ਨਾਨਕ ਦਰਬਾਰ ਬ੍ਰਾਹਮਣ ਮਾਜਰਾ ਤੋਂ, ਚੌਥਾ ਗੁਰਦੁਆਰਾ ਸਿੰਘ ਸਭਾ ਲਾਲਪੁਰ ਬੜਵਾ, ਪੰਜਵਾਂ ਪਿੰਡ ਚਾਂਦਪੁਰ ਬੇਲਾ, ਛੇਵਾਂ ਗੁਰਦੁਆਰਾ ਕੋਟ ਸਾਹਿਬ, ਸ੍ਰੀ ਕੀਰਤਪੁਰ ਸਾਹਿਬ, ਸੱਤਵਾਂ ਪਿੰਡ ਬਹਿਲੀ ਹਿਮਾਚਲ ਪ੍ਰਦੇਸ਼, ਅੱਠਵਾਂ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ, ਨੌਵਾਂ ਗੁਰਦੁਆਰਾ ਥੜ੍ਹਾ ਸਾਹਿਬ ਪਿੰਡ ਲੋਦੀਪੁਰ, ਦਸਵਾਂ ਐਸ.ਜੀ.ਐਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋਇਆ ਅਤੇ ਤਖ਼ਤ ਸ੍ਰੀ ਕੇਸਗੜ੍ਹ ਵਿਖੇ ਅਤੇ ਵੱਖ-ਵੱਖ ਥਾਵਾਂ ਤੋਂ ਕਈ ਹੋਰ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮਾਪਤ ਹੋਇਆ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤ ਨੂੰ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।