Anandpur Sahib News: ਬੈਰੀਕੇਟ ਤੋੜ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਨਜ਼ਦੀਕ ਪੁੱਜੇ ਈਟੀਟੀ 5994 ਉਮੀਦਵਾਰ
Anandpur Sahib News: ਈਟੀਟੀ 5994 ਉਮੀਦਵਾਰਾਂ ਨੇ ਦੁਪਹਿਰ 1 ਵਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਵੱਲ ਕੂਚ ਕਰ ਦਿੱਤਾ।
Anandpur Sahib News (ਬਿਮਲ ਕੁਮਾਰ): ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਨੇ ਸ਼ਨੀਵਾਰ ਨੂੰ ਬੈਰੀਕੇਟ ਤੋੜਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਨਜ਼ਦੀਕ ਪਹੁੰਚ ਕੇ ਜੋਰਦਾਰ ਨਾਅਰੇਬਾਜੀ ਕੀਤੀ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਅਤੇ ਅਧਿਆਪਕਾਂ ਵਿੱਚਕਾਰ ਧੱਕਾ ਮੁੱਕੀ ਵੀ ਹੋਈ ਅਤੇ ਕੁਝ ਦੇ ਮਾਮਲੀ ਸੱਟਾਂ ਵੀ ਲੱਗੀਆਂ ਹਨ।
ਇਹਨਾਂ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਨੇ ਸੂਬਾ ਕਮੇਟੀ ਮੈਂਬਰਾਂ ਨਾਲ 28 ਅਗਸਤ 2024 ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ 30 ਅਗਸਤ ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ ਪ੍ਰੋਵੀਜਨਲ ਲਿਸਟਾਂ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ ਪਰ ਸ਼ੁਕਰਵਾਰ ਨੂੰ ਸ਼ਾਮ 5 ਵਜੇ ਤੱਕ ਲਿਸਟਾਂ ਨਾ ਆਉਣ ਤੇ ਭੜਕੇ ਈਟੀਟੀ 5994 ਉਮੀਦਵਾਰਾਂ ਨੇ ਨੰਗਲ ਹਾਈਵੇ ਜਾਮ ਕਰ ਦਿੱਤਾ ਸੀ। ਕਈ ਕਿਲੋਮੀਟਰ ਲੰਮੇ ਲੱਗੇ ਜਾਮ ਦੌਰਾਨ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਯੂਨੀਅਨ ਨੂੰ ਸ਼ਨੀਵਾਰ ਦੁਪਹਿਰ 12 ਵਜੇ ਤੱਕ ਲਿਸਟਾਂ ਜਾਰੀ ਕਰਨ ਦਾ ਭਰੋਸਾ ਦੇ ਕੇ ਜਾਮ ਖੁਲ੍ਹਵਾ ਦਿੱਤਾ ਸੀ ਪਰ ਸ਼ਨੀਵਾਰ ਨੂੰ ਵੀ 12 ਵਜ਼ੇ ਤੱਕ ਲਿਸਟਾਂ ਜਾਰੀ ਨਹੀਂ ਕੀਤੀਆਂ ਗਈਆਂ।
ਜਿਸ ਤੋਂ ਗੁੱਸੇ ਵਿੱਚ ਆਏ ਈਟੀਟੀ 5994 ਉਮੀਦਵਾਰਾਂ ਨੇ ਦੁਪਹਿਰ 1 ਵਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਵੱਲ ਕੂਚ ਕਰ ਦਿੱਤਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਟ ਲਗਾ ਕੇ ਪਿੰਡ ਗੰਭੀਰਪੁਰ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਮੀਦਵਾਰ ਬੈਰੀਕੇਟ ਤੋੜਦਿਆਂ ਪਿੰਡ ਵਿੱਚ ਜਾ ਕੇ ਧਰਨਾ ਪ੍ਰਦਰਸ਼ਨ ਕੀਤਾ। ਯੂਨੀਅਨ ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਆਪਣੇ ਹੀ ਜੁਬਾਨ ਤੇ ਖਰੇ ਨਹੀਂ ਉਤਰ ਰਹੇ, ਉਹਨਾਂ ਕਿਹਾ ਕਿ ਇਸ ਅੱਤ ਦੀ ਪੈ ਰਹੀ ਗਰਮੀ ਕਾਰਨ ਜੇਕਰ ਕਿਸੇ ਉਮੀਦਵਾਰ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਉਸ ਦਾ ਜਿੰਮੇਵਾਰ ਕੌਣ ਹੋਵੇਗਾ? ਉਨ੍ਹਾਂ ਕਿਹਾ ਕਿ ਈਟੀਟੀ 5994 ਉਮੀਦਵਾਰਾਂ ਨੂੰ ਮਜਬੂਰ ਕੀਤਾ ਜਾ ਰਿਹਾ ਕੇ ਉਹ ਕੋਈ ਗਲਤ ਕਦਮ ਚੁੱਕਣ ।
ਆਗੂਆਂ ਨੇ ਕਿਹਾ ਕਿ ਉਮੀਦਵਾਰ ਇੰਨੇ ਕੁ ਮਾਨਸਿਕ ਪਰੇਸ਼ਾਨ ਹੋ ਚੁੱਕੇ ਹਨ ਕਿ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨਾਂ ਇੱਕ ਵਾਰ ਫਿਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪ੍ਰਵੀਜ਼ਨਲ ਲਿਸਟਾਂ ਅਤੇ ਸਲੈਕਸ਼ਨ ਲਿਸਟਾਂ ਜਾਰੀ ਕਰਦਿਆਂ ਸਾਨੂੰ ਸਕੂਲਾਂ ਵਿੱਚ ਜੁਆਇਨ ਕਰਵਾਇਆ ਜਾਵੇ।ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਜੁਆਇਨ ਨਹੀ ਕਰਵਾਉਂਦੀ ਉਦੋਂ ਤੱਕ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਜਾਰੀ ਰਹੇਗਾ।
ਆਗੂਆਂ ਨੇ ਕਿਹਾ ਕਿ ਉਮੀਦਵਾਰ ਇੰਨੇ ਕੁ ਮਾਨਸਿਕ ਪਰੇਸ਼ਾਨ ਹੋ ਚੁੱਕੇ ਹਨ ਕਿ ਉਹ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨਾਂ ਇੱਕ ਵਾਰ ਫਿਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਪ੍ਰਵੀਜ਼ਨਲ ਲਿਸਟਾਂ ਅਤੇ ਸਲੈਕਸ਼ਨ ਲਿਸਟਾਂ ਜਾਰੀ ਕਰਦਿਆਂ ਸਾਨੂੰ ਸਕੂਲਾਂ ਵਿੱਚ ਜੁਆਇਨ ਕਰਵਾਇਆ ਜਾਵੇ।ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਜੁਆਇਨ ਨਹੀ ਕਰਵਾਉਂਦੀ ਉਦੋਂ ਤੱਕ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਜਾਰੀ ਰਹੇਗਾ।