Anandpur Sahib (ਬਿਮਲ ਕੁਮਾਰ): ਸ਼੍ਰੀ ਅਨੰਦਪੁਰ ਸਾਹਿਬ ਬਲਾਕ ਵਿੱਚ ਝੋਨਾ ਘੱਟ ਬੀਜਿਆ ਜਾਂਦਾ ਹੈ ਅਤੇ ਇਸ ਏਰੀਏ ਦੇ ਕਿਸਾਨਾਂ ਦੇ ਕੋਲ ਜਮੀਨਾਂ ਵੀ ਥੋੜੀਆਂ ਹਨ ਜਿਸਦੇ ਕਰਕੇ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਕਿਉਂਕਿ ਘੱਟ ਜਮੀਨ ਹੋਣ ਕਰਕੇ ਪਰਾਲੀ ਸਾਂਭ ਲਈ ਜਾਂਦੀ ਹੈ। ਅਜਿਹਾ ਨਹੀਂ ਹੈ ਕਿ ਇਸ ਖੇਤਰ ਵਿੱਚ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ ਕੁਝ ਅਜਿਹੇ ਕਿਸਾਨ ਵੀ ਹਨ ਜੋ ਅਗਲੀ ਫਸਲ ਬੀਜਣ ਦੀ ਜਲਦਬਾਜ਼ੀ ਵਿੱਚ ਖੇਤਾਂ ਦੇ ਵਿੱਚ ਹੀ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ। ਨੰਗਲ ਪੁਲਿਸ ਪ੍ਰਸ਼ਾਸਨ ਵੱਲੋਂ ਨੰਗਲ ਦੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਨੂੰ ਉਹਨਾਂ ਦੇ ਖੇਤਾਂ ਵਿੱਚ ਜਾ ਕੇ ਉਹਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਡੀਐਸਪੀ ਨੰਗਲ ਅਤੇ ਐੱਸ ਐੱਚ ਓ ਨੰਗਲ ਦੇ ਵੱਲੋਂ ਆਪਣੀ ਟੀਮ ਨੂੰ ਲੈ ਕੇ ਨੰਗਲ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਜਾ ਕੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ ਤੇ ਉਹਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਨਾਲ ਸੰਪਰਕ ਕਰਕੇ ਸੁਪਰ ਸੀਡਰ ਦੀ ਮਦਦ ਦੇ ਨਾਲ ਪਰਾਲੀ ਨੂੰ ਖੇਤਾਂ ਦੇ ਵਿੱਚ ਹੀ ਦਬਾ ਕੇ ਅਗਲੀ ਫਸਲ ਦੀ ਤਿਆਰੀ ਕੀਤੀ ਜਾ ਸਕਦੀ ਹੈ ਜਿਸ ਦੇ ਨਾਲ ਅਗਲੀ ਫਸਲ ਦੀ ਪੈਦਾਵਾਰ ਵਧੀਆ ਹੋਵੇਗੀ


ਇਸੇ ਸੰਬੰਧ ਵਿੱਚ ਨੰਗਲ ਤਹਿਸੀਲਦਾਰ ਸੰਦੀਪ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਨੂੰ ਦੁਹਰਾਉਂਦਿਆਂ ਹੋਇਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਉਹਨਾਂ ਕਿਸਾਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਕਿਸਾਨ ਆਪਣੇ ਖੇਤਾਂ ਦੇ ਵਿੱਚ ਪਰਾਲੀ ਨੂੰ ਅੱਗ ਲਗਾਉਂਦੇ ਹਨ। ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਪਰਿਆਵਰਨ ਨੂੰ ਬਹੁਤ ਜਿਆਦਾ ਨੁਕਸਾਨ ਹੁੰਦਾ ਹੈ। ਜਿਸ ਦੇ ਚਲਦਿਆਂ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਅਲੱਗ ਅਲੱਗ ਪਿੰਡਾਂ ਦੇ ਵਿੱਚ ਨਜ਼ਰ ਰੱਖੀ ਜਾ ਰਹੀ ਹੈ ਤੇ ਨਾਲ ਹੀ ਸੈਟੇਲਾਈਟ ਦੀ ਮਦਦ ਲਈ ਜਾ ਰਹੀ ਹੈ।


ਪ੍ਰਸ਼ਾਸਨ ਵੱਲੋਂ ਅਲੱਗ ਅਲੱਗ ਟੀਮਾਂ ਬਣਾ ਕੇ ਪਿੰਡਾਂ ਦੇ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ , ਜੇਕਰ ਅਜਿਹਾ ਕਰਨ ਤੇ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ । ਉਸਦੀ ਜਮੀਨ ਨੂੰ ਰੈਡ ਐਂਟਰੀ ਕਰਕੇ ਉਸ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਖਤਮ ਹੋ ਜਾਣਗੀਆਂ ਤੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਉਸ ਦੇ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ ।