Anandpur Sahib Weather News: ਸ੍ਰੀ ਅਨੰਦਪੁਰ ਸਾਹਿਬ 'ਚ ਹੜ੍ਹ ਵਰਗੀ ਸਥਿਤੀ! ਵੋਖੇ ਇਲਾਕੇ ਦੀਆਂ ਤਸਵੀਰਾਂ
Advertisement
Article Detail0/zeephh/zeephh1773202

Anandpur Sahib Weather News: ਸ੍ਰੀ ਅਨੰਦਪੁਰ ਸਾਹਿਬ 'ਚ ਹੜ੍ਹ ਵਰਗੀ ਸਥਿਤੀ! ਵੋਖੇ ਇਲਾਕੇ ਦੀਆਂ ਤਸਵੀਰਾਂ

Anandpur Sahib Weather News:ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਣੀ ਦਾ ਪੱਧਰ ਵੱਧ ਰਿਹਾ ਹੈ। 

 

Anandpur Sahib Weather News: ਸ੍ਰੀ ਅਨੰਦਪੁਰ ਸਾਹਿਬ 'ਚ ਹੜ੍ਹ ਵਰਗੀ ਸਥਿਤੀ! ਵੋਖੇ ਇਲਾਕੇ ਦੀਆਂ ਤਸਵੀਰਾਂ

Anandpur Sahib Weather News:  ਪੰਜਾਬ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਅੱਜ ਦੇ ਦਿਨ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ। ਇਸ ਦੌਰਾਨ ਪੰਜਾਬ ਦੇ ਕਈ ਇਲਾਕੇ ਜਲ-ਥਲ ਹੋ ਗਏ ਹਨ। ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡਾਂ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ ਹੈ। ਸੂਬੇ 'ਚ ਰਾਤ ਤੋਂ ਲਗਾਤਾਰ ਤੇਜ਼ ਬਾਰਿਸ਼ ਹੋ ਰਹੀ ਹੈ। ਜ਼ੀ ਮੀਡੀਆ ਦੀ ਟੀਮ ਵੱਲੋਂ ਡਰੋਨ ਦੇ ਜ਼ਰੀਏ ਅਨੰਦਪੁਰ ਸਾਹਿਬ ਹਲਕੇ (Anandpur Sahib Weather) ਦੀਆਂ ਤਸਵੀਰਾਂ ਕੈਪਚਰ ਕੀਤੀਆਂ ਗਈਆਂ।

ਬੀਤੇ ਕੱਲ੍ਹ ਤੋਂ ਭਾਰੀ ਬਰਸਾਤ ਦੇ ਨਾਲ ਸਤਲੁਜ ਕੰਢੇ ਵਸਦੇ ਪਿੰਡਾਂ ਦੇ ਵਿੱਚ ਪਾਣੀ ਖੜ੍ਹਾ ਹੋਣ ਦੇ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਹੜ੍ਹ ਵਾਰਗੇ ਹਾਲਾਤ ਹੋ ਗਏ ਹਨ।

ਪਹਾੜੀ ਤੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਵਿਸ਼ਵ ਪ੍ਰਸਿੱਧ ਭਾਖੜਾ ਡੈਮ ਦੇ ਪੱਧਰ ਵਿੱਚ ਇੱਕ ਦਿਨ ਵਿੱਚ 7 ਫੁੱਟ ਦਾ ਵਾਧਾ ਦੇਖਿਆ ਗਿਆ। ਇਸੇ ਤਰ੍ਹਾਂ ਸ੍ਰੀ ਆਨੰਦਪੁਰ ਖੇਤਰ (Anandpur Sahib Weather)  ਦੇ ਕਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ।

ਇਹ ਵੀ ਪੜ੍ਹੋ: Punjab News: ਮੀਂਹ ਦਾ ਕਹਿਰ! CM ਭਗਵੰਤ ਮਾਨ ਦੀ ਲੋਕਾਂ ਨੂੰ ਅਪੀਲ- 'ਘਬਰਾਓ ਨਾ, ਘਰ 'ਚ ਰਹੋ'

ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਬੈਂਸ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪਾਣੀ ਦਾ ਪੱਧਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਸਾਰੀਆਂ ਟੀਮਾਂ ਰੈੱਡ ਅਲਰਟ 'ਤੇ ਹਨ। ਡੈਮ 'ਚ ਪਾਣੀ ਦਾ ਪੱਧਰ ਅਜੇ ਵੀ ਗੇਟ ਲੈਵਲ ਤੋਂ ਕਾਫੀ ਹੇਠਾਂ ਹੈ ਪਰ ਫਿਰ ਵੀ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab News: ਮੋਗਾ ਵਿੱਚ ਨੌਜਵਾਨ ਦੀ ਮਨੀਲਾ ਵਿਖੇ ਗੋਲੀ ਮਾਰ ਕੇ ਹੱਤਿਆ; ਪਿੰਡ 'ਚ ਸੋਗ ਦੀ ਲਹਿਰ

ਗੌਰਤਲਬ ਹੈ ਕਿ ਪੰਜਾਬ 'ਚ ਸ਼ਨੀਵਾਰ ਰਾਤ ਅਤੇ ਐਤਵਾਰ ਨੂੰ 57.5 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ 4.6 ਮਿਲੀਮੀਟਰ ਦੇ ਆਮ ਨਾਲੋਂ 1151 ਫੀਸਦੀ ਜ਼ਿਆਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 24 ਘੰਟਿਆਂ ਵਿੱਚ 322 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਸੋਮਵਾਰ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ।

Trending news