Fatehgarh Sahib News(ਜਗਮੀਤ ਸਿੰਘ): ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ ਦੀ ਅਗਵਾਈ ਵਿੱਚ ਸਰਕਾਰ ਦੇ ਖ਼ਿਲਾਫ਼ ਰੋਸ ਪੁਰਾਣੇ ਐਸਡੀਐਮ ਦਫ਼ਤਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਮੌਕੇ ਗੱਲਬਾਤ ਕਰ ਰਹੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਦੀ ਸਿੱਧੀ ਨਿਗਰਾਨੀ ਲਈ ਕੇਂਦਰ ਸਰਕਾਰ ਵੱਲੋਂ ਪੋਸ਼ਣ ਟਰੈਕ ਐਪ ਚਲਾਈ ਜਾ ਰਹੀ ਹੈ ਅਤੇ ਜਿਸ ਨੂੰ ਸਹੀ ਰੂਪ ਵਿੱਚ ਚਲਾਣ ਵਾਸਤੇ ਸਰਕਾਰ ਨੇ ਵੱਖ ਵੱਖ ਸੂਬਿਆਂ ਵਿੱਚ ਮੋਬਾਈਲ ਅਤੇ ਮੋਬਾਈਲ ਭੱਤੇ ਦਿੱਤੇ ਹਨ। ਪਰ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੋਸ਼ਣ ਟਰੈਕ ਉੱਤੇ ਕੰਮ ਤਾਂ ਲਿਆ ਜਾ ਰਿਹਾ ਹੈ । ਪਰ ਇਸ ਨੂੰ ਚਲਾਉਣ ਵਾਸਤੇ ਲੈਪਟਾਪ ਦੀ ਜ਼ਰੂਰਤ ਹੈ । ਜੋ ਅਜੇ ਤੱਕ ਨਹੀਂ ਦਿੱਤੇ ਗਏ ਅਤੇ ਪਰ ਇਸ ਦੇ ਉਲਟ ਕੰਮ ਵਿੱਚ ਲਗਾਤਾਰ ਵਾਧਾ ਕਰਦੇ ਹੋਏ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: Punjab News: CM ਮਾਨ ਨੇ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, DCs ਨੂੰ ਮੁਹਿੰਮ ਚਲਾਉਣ ਦੇ ਦਿੱਤੇ ਹੁਕਮ


ਆਂਗਣਵਾੜੀ ਵਰਕਰ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੀਆਂ ਵੱਖ ਵੱਖ ਮੀਟਿੰਗਾਂ ਵਿੱਚ ਕੀਤੇ ਫ਼ੈਸਲੇ ਤੁਰੰਤ ਲਾਗੂ ਕਰੇ ਆਏਸੀਡੀਐਸ ਵਿਚ ਐਨਜੀਓ ਦੀ ਲਗਾਤਾਰ ਕੁਸਪੈਟ ਬੰਦ ਕੀਤੀ ਜਾਵੇ ਇਸ ਨੂੰ ਸਿੱਧੇ ਤੌਰ ਤੇ ਚਲਾਨ ਦਾ ਪ੍ਰਬੰਧ ਕੀਤਾ ਜਾਵੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਜੋ ਖਾਣ ਦੇ ਲਈ ਫੀਡ ਦਿੱਤੀ ਜਾ ਰਹੀ ਹੈ ਉਹ ਵੀ ਚੰਗੀ ਕਿਸਮ ਦੀ ਨਹੀਂ ਮਿਲ ਰਹੀ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Mohali News: ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ