Faridkot News: ਅੱਜ ਵਿਸ਼ਵ ਦਿਵਿਆਂਗ ਦਿਵਸ ਮੌਕੇ ਫਰੀਦਕੋਟ ਵਿੱਚ ਹੋਣ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਪੁੱਜ ਰਹੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜਿਨ੍ਹਾਂ ਦਾ ਵਿਰੋਧ ਕਰਨ ਲਈ ਅੱਜ ਆਂਗਣਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਦੌਰਾਨ ਪੁਲਿਸ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਧੱਕੇ ਨਾਲ ਹਿਰਾਸਤ ਵਿੱਚ ਲੈ ਕੇ ਮੌਕੇ ਵਾਲੀ ਥਾਂ ਤੋਂ ਪਾਸੇ ਹਟਾ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੂੰ ਹਿਰਾਸਤ ਵਿੱਚ ਲੈਣ ਮੌਕੇ ਕੋਈ ਵੀ ਮਹਿਲਾ ਕਰਮਚਾਰੀ ਮੌਕੇ ਉਤੇ ਮੌਜੂਦ ਨਹੀਂ ਸੀ। ਇਸ ਸਬੰਧੀ ਕਵਰੇਜ ਕਰਦੇ ਹੋਏ ਪੱਤਰਕਾਰਾਂ ਨੂੰ ਵੀ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਨ੍ਹਾਂ ਵਿੱਚ ਪੰਜਾਬ ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਸਮੇਤ 50 ਦੇ ਕਰੀਬ ਵਰਕਰ ਸ਼ਾਮਲ ਹਨ, ਜਿਨ੍ਹਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਲਿਜਾਇਆ ਗਿਆ ਹੈ।


ਇਸ ਮੌਕੇ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਅਸੀਂ ਸ਼ਾਂਤਮਤੀ ਤਰੀਕੇ ਨਾਲ ਆਪਣੀ ਮੰਗ ਰੱਖਣਾ ਚਾਹੁੰਦੇ ਸੀ ਪਰ ਅੱਜ ਧਰਨਿਆਂ ਵਿਚੋਂ ਨਿਕਲੀ ਸਰਕਾਰ ਸਾਡੇ ਵਰਕਰਾਂ ਨੂੰ ਹਿਰਾਸਤ ਚ ਲੈ ਰਹੀ ਹੈ।


ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਪਟਿਆਲਾ 'ਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ


ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਸੂਬਾਈ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਪੇਸ਼ ਕਰਨਾ ਚਾਹੁੰਦੇ ਸੀ ਪਰ ਸੂਬਾ ਸਰਕਾਰ ਸਾਡੇ ਵਰਕਰਾਂ ਨੂੰ ਨਜ਼ਰਬੰਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀ ਕਾਰਵਾਈ ਤੋਂ ਡਰਨ ਵਾਲੇ ਨਹੀਂ ਹਨ ਤੇ ਸੰਘਰਸ਼ ਨੂੰ ਜੋਰਦਾਰ ਢੰਗ ਨਾਲ ਜਾਰੀ ਰੱਖਿਆ ਜਾਵੇਗਾ।


 


ਉਧਰ ਐਸਪੀ ਜਸਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਸੀ ਕਿ ਆਪਣੇ ਕੁੱਝ ਮੈਂਬਰਾਂ ਨੂੰ ਲੈਕੇ ਆਉਣ ਜਿਨ੍ਹਾਂ ਨੂੰ ਮੰਤਰੀ ਨਾਲ ਮਿਲਾ ਦਿੱਤਾ ਜਾਵੇਗਾ ਪਰ ਇਨ੍ਹਾਂ ਵੱਲੋਂ ਪੁਲਿਸ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਸੀ ਜਿਸ ਕਾਰਨ ਚੌਕਸੀ ਵਜੋਂ ਇਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।


ਇਹ ਵੀ ਪੜ੍ਹੋ : Ludhiana News: ਕਿਸਾਨ ਜਥੇਬੰਦੀ ਦੇ ਆਗੂ ਨਛੱਤਰ ਸਿੰਘ ਨੂੰ ਜੈਤੋ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ, ਜਾਣੋ ਕਿਉਂ