ਆਂਗਨਵਾੜੀ ਵਰਕਰਾਂ ਨੇ ਸੁਖਮਨੀ ਸਾਹਿਬ ਦਾ ਪਾਠ ਕਰਕੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
X

ਆਂਗਨਵਾੜੀ ਵਰਕਰਾਂ ਨੇ ਸੁਖਮਨੀ ਸਾਹਿਬ ਦਾ ਪਾਠ ਕਰਕੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਆਂਗਨਵਾੜੀ ਵਰਕਰਾਂ ਵੀ ਇਕ ਹਨ ਜੋ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਦੀਆਂ ਬਰੂਹਾਂ 'ਤੇ ਡਟੀਆਂ ਹੋਈਆਂ ਹਨ।ਅੱਜ ਮੋਹਾਲੀ ਦੇ ਵਿਚ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਘਰ ਦੇ ਬਾਹਰ ਆਂਗਨਵਾੜੀ ਵਰਕਰਾਂ ਨੇ ਅਨੋਖਾ ਪ੍ਰਦਰਸ਼ਨ ਕੀਤਾ।

ਆਂਗਨਵਾੜੀ ਵਰਕਰਾਂ ਨੇ ਸੁਖਮਨੀ ਸਾਹਿਬ ਦਾ ਪਾਠ ਕਰਕੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ: ਪੰਜਾਬ ਦੇ ਵਿਚ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣ ਗਏ ਹਨ।ਪਰ ਧਰਨੇ ਪ੍ਰਦਰਸ਼ਨ ਕਰਨ ਵਾਲਿਆਂ ਅਤੇ ਬੇਰੁਜ਼ਗਾਰਾਂ ਲਈ ਕੁਝ ਨਹੀਂ ਬਦਲਿਆ।ਜੇ ਬਦਲਿਆ ਹੈ ਤਾਂ ਧਰਨੇ ਪ੍ਰਦਰਸ਼ਨ ਕਰਨ ਲਈ ਸਿਰਫ਼ ਸ਼ਹਿਰ ਬਦਲਿਆ ਹੈ।ਹੁਣ ਪ੍ਰਦਰਸ਼ਨ ਕਰਨ ਵਾਲਿਆਂ ਨੇ ਮੋਰਿੰਡਾ ਅਤੇ ਮੋਹਾਲੀ ਵਿਚ ਡੇਰੇ ਲਗਾਏ ਹੋਏ ਹਨ।

ਇਹਨਾਂ ਵਿਚੋਂ ਆਂਗਨਵਾੜੀ ਵਰਕਰਾਂ ਵੀ ਇਕ ਹਨ ਜੋ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਦੀਆਂ ਬਰੂਹਾਂ 'ਤੇ ਡਟੀਆਂ ਹੋਈਆਂ ਹਨ।ਅੱਜ ਮੋਹਾਲੀ ਦੇ ਵਿਚ ਸਾਬਕਾ ਮੰਤਰੀ ਬਲਬੀਰ ਸਿੱਧੂ ਦੇ ਘਰ ਦੇ ਬਾਹਰ ਆਂਗਨਵਾੜੀ ਵਰਕਰਾਂ ਨੇ ਅਨੋਖਾ ਪ੍ਰਦਰਸ਼ਨ ਕੀਤਾ।

ਬੀਬੀਆਂ ਨੇ ਸੜਕ ਉੱਤੇ ਬੈਠ ਕੇ ਨਾਅਰੇਬਾਜ਼ੀ ਕਰਨ ਦੀ ਥਾਂ ਸੁਖਮਨੀ ਸਾਹਿਬ ਦਾ ਪਾਠ ਕਰਨਾ ਆਰੰਭ ਕਰ ਦਿੱਤਾ।ਇਸਦੇ ਨਾਲ ਹੀ ਉਹਨਾਂ ਐਲਾਨ ਕੀਤਾ ਕਿ ਹੁਣ ਉਹਨਾਂ ਵੱਲੋਂ ਇਸ ਤਰੀਕੇ ਨਾਲ ਹੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਹਰ ਵਾਰ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਨੂੰ ਸੁਮੱਤ ਬਖਸ਼ਣ ਦੀ ਅਰਦਾਸ ਕੀਤੀ ਜਾਵੇਗੀ।

WATCH LIVE TV

ਇਸਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਕੀਤੀ ਗਈ।ਲੰਮੇਂ ਸਮੇਂ ਤੋਂ ਪ੍ਰਦਰਸ਼ਨ ਕਰ ਰਹੀਆਂ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਹਨ ਕਿ ਆਂਗਨਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਉਹਨਾਂ ਨੂੰ ਵਾਪਸ ਦਿੱਤੇ ਜਾਣ ਅਤੇ ਉਹਨਾਂ ਨੂੰ ਨਰਸਰੀ ਟੀਚਰਜ਼ ਦਾ ਦਰਜ਼ਾ ਦਿੱਤਾ ਜਾਵੇ, ਹੈਲਪਰਾਂ ਨੂੰ ਹਰਿਆਣਾ ਸਰਕਾਰ ਦੀ ਤਰਜ਼ 'ਤੇ ਮਾਨ ਭੱਤਾ ਦਿੱਤਾ ਜਾਵੇ, ਲਾਭਪਾਤਰੀਆਂ ਲਈ ਰਾਸ਼ਨ ਪਹਿਲਾਂ ਵਾਂਗ ਹੀ ਆਂਗਨਵਾੜੀ ਸੈਂਟਰਾਂ ਵਿਚ ਦਿੱਤਾ ਜਾਵੇ।

Trending news