Ludhiana News: ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਲੁਧਿਆਣਾ ਵਿੱਚ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਕੋਠੀ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਜ਼ਾਹਰਾਕਾਰੀ ਆਂਗਨਵਾੜੀ ਵਰਕਰਾਂ ਨੇ ਕਿਹਾ ਕਿ 2 ਅਕਤੂਬਰ 1975 ਨੂੰ ਕੇਂਦਰ ਸਰਕਾਰ ਵੱਲੋਂ ਕੁਪੋਸ਼ਣ ਨੂੰ ਖਤਮ ਕਰਨ ਅਤੇ ਦੇਸ਼ ਦੇ ਭਵਿੱਖ ਨੂੰ ਮਜ਼ਬੂਤ ਕਰਨ ਲਈ ਆਂਗਨਵਾੜੀ ਸਕੀਮ ਦੀ ਸ਼ੁਰੂਆਤ ਕੀਤੀ ਸੀ।


COMMERCIAL BREAK
SCROLL TO CONTINUE READING

ਇਸ ਸਕੀਮ ਨੂੰ ਹੁਣ 50 ਸਾਲ ਹੋ ਚੁੱਕੇ ਹਨ ਪਰ ਇਸ ਸਕੀਮ ਅਧੀਨ ਕੰਮ ਕਰਨ ਵਾਲੀਆਂ ਮਹਿਲਾਵਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ। ਸਿਰਫ 4500 ਰੁਪਏ ਭੱਤਾ ਉਨ੍ਹਾਂ ਨੂੰ ਦਿੱਤਾ ਜਾਂਦਾ ਹੈ ਅਤੇ ਇਸ ਸਕੀਮ ਮਹਿਲਾ ਤੇ ਬਾਲ ਵਿਕਾਸ ਦੇ ਅਧੀਨ ਆਉਂਦੀ ਹੈ ਪਰ ਸਕੀਮ ਅਧੀਨ ਕੰਮ ਕਰਨ ਵਾਲੀਆਂ ਔਰਤਾਂ ਦਾ ਹੀ ਕੇਂਦਰ ਦੀ ਸਰਕਾਰ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ।



ਉਨ੍ਹਾਂ ਨੇ ਕਿਹਾ ਕਿ ਇਸ ਲਈ ਉਨ੍ਹਾਂ ਵੱਲੋਂ ਅੱਜ ਰਵਨੀਤ ਸਿੰਘ ਬਿੱਟੂ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ। ਇਸ ਵਿੱਚ ਪੰਜਾਬ ਭਰ ਤੋਂ ਆਂਗਨਵਾੜੀ ਵਰਕਰਾਂ ਪਹੁੰਚੀਆਂ ਤੇ ਮੰਗ ਕੀਤੀ ਜਾ ਰਹੀ ਹੈ ਜੋ ਉਹਨਾਂ ਦਾ ਸ਼ੋਸ਼ਣ ਹੋ ਰਿਹਾ ਉਹਨੂੰ ਬੰਦ ਕੀਤਾ ਜਾਵੇ ਅਤੇ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ।


ਉਨ੍ਹਾਂ ਨੇ ਕਿਹਾ 50 ਸਾਲ ਦਾ ਸਮਾਂ ਹੋ ਗਿਆ ਕਈ ਮਹਿਲਾਵਾਂ ਨੂੰ ਇਸ ਸਕੀਮ ਵਿੱਚ ਸੇਵਾਵਾਂ ਦਿੰਦਿਆਂ ਪਰ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਸੁਣਵਾਈ ਨਹੀਂ ਕਰ ਰਹੀਆਂ ਹਨ। ਪੰਜਾਬ ਸਰਕਾਰ ਨੇ ਤਾਂ ਆਂਗਨਵਾੜੀ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਅਤੇ ਜੋ ਖਾਣਾ ਸਰਕਾਰੀ ਅਦਾਰਿਆਂ ਤੋਂ ਆਉਂਦਾ ਸੀ ਉਹ ਪ੍ਰਾਈਵੇਟ ਏਜੰਸੀਆਂ ਨੂੰ ਦੇ ਦਿੱਤਾ।


ਇਹ ਵੀ ਪੜ੍ਹੋ : Khanna News: ਖੰਨਾ ਦੀ ਅਨਾਜ ਮੰਡੀ 'ਚ ਮਜ਼ਦੂਰਾਂ ਨੇ ਸ਼ੁਰੂ ਕੀਤੀ ਹੜਤਾਲ; ਅਜੇ ਤੱਕ ਝੋਨੇ ਦੀ ਖ਼ਰੀਦ ਨਹੀਂ ਹੋਈ ਸ਼ੁਰੂ


ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਜਿਸ ਨੂੰ ਲੈ ਕੇ ਇੱਕ ਦਿਨ ਦਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ : Sarwan Pandher: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਬਿਆਨ 'ਤੇ ਸਰਵਣ ਪੰਧੇਰ ਦਾ ਪਲਟਵਾਰ; ਕਿਹਾ ਜੇ ਤੁਹਾਡੇ ਜੀਪ ਥੱਲੇ...