Anganwadi Workers Protest: ਆਂਗਣਵਾੜੀ ਵਰਕਰਾਂ ਵੱਲੋਂ ਚੰਡੀਗੜ੍ਹ `ਚ ਰੋਸ ਮੁਜ਼ਾਹਰਾ; ਹਰਗੋਬਿੰਦ ਕੌਰ ਨੂੰ ਬਹਾਲ ਕਰਨ ਦੀ ਮੰਗ
Anganwadi Workers Protest: ਆਂਗਣਵਾੜੀ ਵਰਕਰਾਂ ਵੱਲੋਂ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਬਾਹਰ ਧਰਨਾ ਦਿੱਤਾ ਗਿਆ।
Anganwadi Workers Protest: ਆਂਗਣਵਾੜੀ ਵਰਕਰਾਂ ਵੱਲੋਂ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਮਾਣ ਭੱਤਾ ਦੁੱਗਣਾ ਕਰੇ, ਪ੍ਰਧਾਨ ਹਰਗੋਬਿੰਦ ਕੌਰ ਨੂੰ ਬਹਾਲ ਕਰੇ, ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਅਹੁਦਾ ਦੇਵੇ ਅਤੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਨੂੰ ਦਿੱਤਾ ਜਾਵੇ।
ਇਹ ਵੀ ਪੜ੍ਹੋ : Ajnala News: ਭੇਦਭਰੇ ਹਾਲਾਤਾਂ ‘ਚ ਪਤਨੀ ਹੋਈ ਲਾਪਤਾ, ਪਤੀ ਨੇ ਮੈਡੀਕਲ ਸਟੋਰ ਮਾਲਕ 'ਤੇ ਅਗਵਾ ਕਰਨ ਦੇ ਲਗਾਏ ਇਲਜ਼ਾਮ
ਆਂਗਣਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਆਂਗਣਵਾੜੀ ਵਰਕਰਾਂ ਨਾਲ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ।
ਇਸ ਤੋਂ ਬਾਅਦ ਆਂਗਨਵਾੜੀ ਵਰਕਰਾਂ ਦੀ ਇਸਤਰੀ ਬਾਲ ਵਿਭਾਗ ਦੇ ਅਡੀਸ਼ਨਲ ਡਾਇਰੈਕਟਰ ਨਾਲ ਮੀਟਿੰਗ ਹੋਈ। ਹਰਗੋਬਿੰਦ ਕੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਜੋ ਮੈਨੂੰ ਸਸਪੈਂਡ ਕੀਤਾ ਗਿਆ ਸੀ ਉਸ ਉੱਪਰ ਡਿਪਟੀ ਡਾਇਰੈਕਟਰ ਵੱਲੋਂ ਕਿਹਾ ਗਿਆ ਹੈ ਕਿ ਤੁਹਾਨੂੰ ਅਸੀਂ ਬਹਾਲ ਕਰ ਰਹੇ ਹਾਂ ਸ਼ਾਮ ਤੱਕ ਆਰਡਰ ਰਿਲੀਜ਼ ਕਰ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ਦੇ ਵਿੱਚ ਕਿਹਾ ਗਿਆ ਕਿ ਮੇਰੀ ਸਸਪੈਂਸ਼ਨ ਉੱਪਰ ਰੋਕ ਲਗਾ ਦਿੱਤੀ ਗਈ ਹੈ।
ਮੀਟਿੰਗ ਵਿੱਚ ਇਹ ਵੀ ਤੈਅ ਹੋਇਆ ਕਿ ਸ਼ਾਮ ਤੱਕ ਬਹਾਲੀ ਦੇ ਆਰਡਰ ਆ ਸਕਦੇ ਹਨ। ਆਂਗਣਵਾੜੀ ਵਰਕਰਾਂ ਦੀਆਂ ਜੋ ਛੁੱਟੀਆਂ ਬੰਦ ਕੀਤੀਆਂ ਗਈਆਂ ਸਨ ਉਹ ਵੀ ਬਹਾਲ ਕਰ ਦਿੱਤੀਆਂ ਗਈਆਂ ਹਨ। ਸਾਲ ਦੀਆਂ ਹੁਣ 50 ਛੁੱਟੀਆਂ ਆਂਗਣਵਾੜੀ ਵਰਕਰਾਂ ਨੂੰ ਮਿਲਿਆ ਕਰਨਗੀਆਂ। ਮਾਣ ਭੱਤੇ ਨੂੰ ਲੈ ਕੇ ਵੀ ਮੀਟਿੰਗ ਵਿੱਚ ਕਿਹਾ ਗਿਆ ਕਿ ਜਲਦ ਦੁੱਗਣਾ ਕਰ ਦਿੱਤਾ ਜਾਵੇਗਾ ਤੇ ਫਾਈਲ ਪ੍ਰੋਸੈਸ ਵਿੱਚ ਹੈ। ਹਫਤੇ ਦੇ ਅੰਦਰ ਅੰਦਰ ਸਾਨੂੰ ਮੀਟਿੰਗ ਦੇ ਲਈ ਸੱਦਿਆ ਗਿਆ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨਾਲ ਮੀਟਿੰਗ ਨਿਸ਼ਚਿਤ ਹੋਈ ਹੈ। ਜੇਕਰ ਮੀਟਿੰਗ ਨਹੀਂ ਹੋਵੇਗੀ ਤਾਂ 21 ਤਰੀਕ ਨੂੰ ਫਰੀਦਕੋਟ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਦੇ ਬਾਹਰ ਮਰਨ ਵਰਤ ਉੱਪਰ ਬੈਠਾਂਗੇ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਆਂਗਨਵਾੜੀ ਵਰਕਰਾਂ ਲੁਧਿਆਣਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਂਗਣਵਾੜੀ ਕੇਂਦਰਾਂ ਨੂੰ ਮਜ਼ਬੂਤ ਕਰਨ ਅਤੇ ਵਰਕਰ ਹੈਲਪਰ ਨੂੰ ਸੰਵਧਾਨਿਕ ਲਾਭ ਦੇਣ ਲਈ ਬਜਟ ਵਿੱਚ ਵਾਧਾ ਕਰੇ। 10 ਜੁਲਾਈ 2024 ਅੱਜ ਆਲ ਇੰਡੀਆ ਫੈਡਰੇਸ਼ਨ ਆਫ ਆਂਗਨਵਾੜੀ ਵਰਕਰਜ ਹੈਲਪਰਜ਼ ਦੇ ਸੱਦੇ ਉਤੇ ਦੇਸ਼ ਭਰ ਦੇ ਜ਼ਿਲ੍ਹਾ ਹੈਡਕੁਆਇਰ ਤੋਂ ਲੱਖਾਂ ਦੀ ਗਿਣਤੀ ਵਿੱਚ ਆਪਣੀ ਅੰਗ ਸਬੰਧੀ ਇਕੱਠੇ ਹੋ ਕੇ ਆਕਾਸ਼ ਗੰਜਾਊ ਨਾਅਰਿਆਂ ਨਾਲ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਦੇ ਵਿੱਤ ਮੰਤਰੀ ਸੀਤਾਰਮਨ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇਸ਼ ਭਰ ਤੋਂ ਮੰਗ ਪੱਤਰ ਭੇਜੇ ਗਏ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ