Faridkot News: ਆਂਗਣਵਾੜੀ ਵਰਕਰਾਂ ਨੇ ਕੈਬਨਿਟ ਮੰਤਰੀ ਦੇ ਘਰ ਬਾਹਰ ਕੀਤਾ ਰੋਸ ਪ੍ਰਦਰਸ਼ਨ
Advertisement
Article Detail0/zeephh/zeephh2368051

Faridkot News: ਆਂਗਣਵਾੜੀ ਵਰਕਰਾਂ ਨੇ ਕੈਬਨਿਟ ਮੰਤਰੀ ਦੇ ਘਰ ਬਾਹਰ ਕੀਤਾ ਰੋਸ ਪ੍ਰਦਰਸ਼ਨ

Faridkot News:  ਆਂਗਣਵਾੜੀ ਵਰਕਰਾਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਦੇ ਬਾਹਰ ਧਰਨਾ ਦਿੱਤਾ।

Faridkot News: ਆਂਗਣਵਾੜੀ ਵਰਕਰਾਂ ਨੇ ਕੈਬਨਿਟ ਮੰਤਰੀ ਦੇ ਘਰ ਬਾਹਰ ਕੀਤਾ ਰੋਸ ਪ੍ਰਦਰਸ਼ਨ

Faridkot News: ਆਪਣੀਆਂ ਮੰਗਾਂ ਮਨਵਾਉਣ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਕੀਤੇ ਗਏ ਆਪਣੇ ਐਲਾਨ ਕਿ ਜਦ ਤੱਕ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨਾ ਚਿਰ ਉਹ ਹਰ ਐਤਵਾਰ ਨੂੰ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਘਰ ਦੇ ਬਾਹਰ ਧਰਨਾ ਦੇਣਗੇ। ਇਸ ਤਹਿਤ ਅੱਜ ਚੌਥੇ ਐਤਵਾਰ ਨੂੰ ਵੀ ਆਂਗਣਵਾੜੀ ਵਰਕਰਾਂ ਵੱਲੋਂ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ ਤੇ ਨਾਅਰੇਬਾਜ਼ੀ ਤੋਂ ਹਟਕੇ ਚੌਪਿਹਰਾ ਸਾਹਿਬ ਦੇ ਪਾਠ ਕੀਤੇ ਗਏ। 

ਇਸ ਮੌਕੇ ਗੱਲਬਾਤ ਕਰਦਿਆਂ ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਥਿਤ ਮਿਲੀਭੁਗਤ ਤਹਿਤ ਛੋਟੇ-ਛੋਟੇ ਗਰੀਬ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਆਂਗਣਵਾੜੀ ਰਾਹੀਂ ਦਿੱਤਾ ਜਾਣ ਵਾਲੇ ਅਨਾਜ ਦੀ ਸਪਲਾਈ ਸਰਕਾਰੀ ਖੇਤਰ ਦੀ ਕੰਪਨੀ ਵੇਰਕਾ ਤੋਂ ਖੋਹ ਕੇ ਮਾਰਕਫੈਡ ਰਾਹੀਂ ਨਿੱਜੀ ਕੰਪਨੀਆਂ ਨੂੰ ਦਿੱਤੀ ਹੈ ਜੋ ਬਹੁਤ ਹੀ ਘਟੀਆ ਅਨਾਜ ਭੇਜ ਰਹੇ ਹਨ।

ਇਹ ਵੀ ਪੜ੍ਹੋ : Punjab News: ਪੁੱਡਾ ਦੇ ਚੀਫ ਇੰਜੀਨੀਅਰ ਨੂੰ ਐਕਸਟੈਂਸ਼ਨ ਦੇਣ ਉਤੇ ਖੜ੍ਹੇ ਹੋਏ ਸਵਾਲ

ਇਸ ਕਾਰਨ ਗਰਭਵਤੀ ਔਰਤਾਂ ਤੇ ਛੋਟੇ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋਣ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਰਕਾਰ 3 ਤੋਂ 6 ਸਾਲ ਤੱਕ ਦੇ ਸਕੂਲਾਂ ਵਿਚ ਭੇਜੇ ਬੱਚੇ ਆਂਗਣਵਾੜੀ ਵਿਚ ਵਾਪਸ ਨਹੀਂ ਭੇਜਦੀ, ਉੱਨਾ ਚਿਰ ਅਨਾਜ ਦੀ ਸਪਲਾਈ ਮੁੜ ਤੋਂ ਵੇਰਕਾ ਨੂੰ ਦਿੰਦੀ ਉੱਨਾ ਚਿਰ ਸੰਘਰਸ਼ ਇਸ ਤਰ੍ਹਾਂ ਜਾਰੀ ਰਹੇਗਾ ਅਤੇ ਜਦ ਤੱਕ ਇਹ ਸਰਕਾਰ ਰਹੇਗੀ ਉਹ ਹਰ ਐਤਵਾਰ ਇਥੇ ਆ ਕੇ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।

ਦੂਜੇ ਪਾਸੇ ਹੁਸ਼ਿਆਰਪੁਰ ਚ ਮਿਡ ਦੇ ਮਿਲ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਹੋਇਆ ਜਾਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕੀ ਚੋਣਾਂ ਦੌਰਾਨ ਮਿਡ ਦੇ ਮਿਲ ਵਰਕਰਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸਾਰੇ ਵਾਅਦਿਆ ਨੂੰ ਭੁੱਲ ਚੁੱਕੀ ਹੈ ਤੇ ਇਹੀ ਕਾਰਨ ਹੈ ਕੀ ਅੱਜ ਪੰਜਾਬ ਦਾ ਸਾਰਾ ਮੁਲਾਜ਼ਮ ਲਾਣਾ ਸੜਕਾਂ ਉਤੇ ਸੰਘਰਸ਼ ਕਰਨ ਨੂੰ ਮਜਬੂਰ ਹੈ। ਉਨ੍ਹਾਂ ਨੇ ਕਿਹਾ ਕਿ ਮਿਡ ਦੇ ਮਿਲ ਦੇ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਸਤੇ ਉਤੇ ਤੁਰੇ ਹੋਏ ਹਨ ਪਰੰਤੂ ਸਰਕਾਰ ਸਭ ਕੁਝ ਜਾਣਦੇ ਹੋਏ ਵੀ ਕੋਈ  ਵੀ ਧਿਆਨ ਨਹੀਂ ਦੇ ਰਹੀ ਹੈ।

 

ਇਹ ਵੀ ਪੜ੍ਹੋ : Paris Olympic 2024: ਹਾਕੀ ਦੇ ਕੁਆਰਟਰ ਫਾਈਨਲ 'ਚ ਪੈਨਲਟੀ ਸ਼ੂਟਆਊਟ ਵਿੱਚ ਭਾਰਤ ਨੇ ਗ੍ਰੇਟ ਬ੍ਰਿਟੇਨ ਨੂੰ ਦਿੱਤੀ ਮਾਤ

Trending news