Punjab News: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ।


COMMERCIAL BREAK
SCROLL TO CONTINUE READING

ਇਹ ਸਮਾਗਮ ਇੰਟਰਨੈਸ਼ਨਲ ਟੂਰਿਜਮ ਬੋਰਿਸ ਬਰਲਿਨ (ਆਈ.ਟੀ.ਬੀ.ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੋਰ ਤੇ ਕਰਵਾਏ ਗਏ ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਭਾਗ ਲਿਆ ਗਿਆ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ।


ਇਹ ਵੀ ਪੜ੍ਹੋ: Amritsar Accident News: ਮੰਤਰੀ ETO ਦੇ ਗੰਨਮੈਨ 'ਤੇ ਨੌਜਵਾਨ ਨੂੰ ਦਰੜਿਆਂ, ਲੋਕਾਂ ਨੇ ਕਿਹਾ- ਸ਼ਰਾਬ ਦੇ ਨਸ਼ੇ 'ਚ ਸੀ ਮੁਲਾਜ਼ਮ


 


ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟਾ ਸਨਅਤ ਨਾਲ ਸਬੰਧਤ ਬਹੁਤ ਸੰਭਾਵਨਾਵਾਂ ਹਨ ਜਿਸ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।


ਇਹ ਵੀ ਪੜ੍ਹੋ: Punjab News: ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਮੰਤਰੀ ਧਾਲੀਵਾਲ ਨੇ ਰੂਸੀ ਸਫ਼ੀਰ ਕੋਲ ਚੁੱਕਿਆ