Bibi Jagir Kaur: ਬੀਬੀ ਜਗੀਰ ਕੌਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨ
Advertisement
Article Detail0/zeephh/zeephh2478247

Bibi Jagir Kaur: ਬੀਬੀ ਜਗੀਰ ਕੌਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨ

Bibi Jagir Kaur: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। 

Bibi Jagir Kaur: ਬੀਬੀ ਜਗੀਰ ਕੌਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨ

Bibi Jagir Kaur: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੀਬੀ ਜਗੀਰ ਕੌਰ ਨੇ ਐਸਜੀਪੀਸੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਜ਼ੀ ਮੀਡੀਆ ਤੇ ਪੱਤਰਕਾਰ ਪਰਮਵੀਰ ਸਿੰਘ ਔਲਖ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਸਾਰਿਆਂ ਦੇ ਹੁਕਮ ਤੋਂ ਬਾਅਦ ਹੀ ਉਨ੍ਹਾਂ ਨੇ ਫੈਸਲਾ  ਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 28 ਅਕਤੂਬਰ ਨੂੰ ਜਰਨਲ ਇਜਲਾਸ ਸੱਦਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫੇਰਬਦਲ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਕੀਤੀ ਗਈ। ਬਾਗੀ ਧੜੇ ਨੇ ਅੱਜ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸਾਰੇ ਆਗੂਆਂ ਨੇ ਮਿਲ ਕੇ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।

 

ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਅੱਜ ਅਕਾਲੀ ਦਲ ਸੁਧਾਰ ਲਹਿਰ ਦੀ ਅਹਿਮ ਮੀਟਿੰਗ ਸੀ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦਾ ਮੁੱਖ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਵਿਵਾਦ ਬਾਰੇ ਵਿਚਾਰ ਵਟਾਂਦਰਾ ਕਰਨਾ ਸੀ। ਝੂਠੇ ਦੋਸ਼ ਲਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ।

ਗੱਲ ਇਸ ਹੱਦ ਤੱਕ ਪਹੁੰਚ ਗਈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅਸਤੀਫਾ ਦੇਣਾ ਪਿਆ। ਪਰ ਜਦੋਂ ਜਥੇਬੰਦੀਆਂ ਇਕਜੁੱਟ ਹੋ ਗਈਆਂ ਤਾਂ ਅਸਤੀਫਾ ਪ੍ਰਵਾਨ ਨਹੀਂ ਹੋਣ ਦਿੱਤਾ ਗਿਆ।
ਵਡਾਲਾ ਨੇ ਕਿਹਾ ਕਿ ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਵੱਲੋਂ ਕਈ ਗੱਲਾਂ ਕਹੀਆਂ ਗਈਆਂ ਸਨ। ਕੁਝ ਦਿਨਾਂ 'ਚ ਇਸ ਪਿੱਛੇ ਕੌਣ ਸੀ, ਇਹ ਵੀ ਸਾਹਮਣੇ ਆ ਜਾਵੇਗਾ। ਕਿਸੇ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦਾ ਅਧਿਕਾਰ ਨਹੀਂ ਹੈ ਅਤੇ ਸਾਰੇ ਫੈਸਲੇ ਮਰਿਆਦਾ ਦੇ ਆਧਾਰ 'ਤੇ ਲਏ ਜਾਣਗੇ। ਵਲਟੋਹਾ ਦੇ ਕਹਿਣ 'ਤੇ ਪਰੰਪਰਾ ਨਹੀਂ ਬਦਲੀ ਜਾ ਸਕਦੀ।

ਵਡਾਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਵੀ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ। ਬਾਗੀ ਧੜੇ ਨੇ SGPC ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। 

Trending news