Punjab School Holiday News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Jhabal Sarpanch Murder News: ਝਬਾਲ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ, ਸੈਲੂਨ ਦੇ ਬਾਹਰ ਹੋਈ ਫਾਇਰਿੰਗ


ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।


ਗੌਰਤਲਬ ਹੈ ਕਿ ਪਿਛਲੇ ਕਈ ਦਿਨਾਂ ਤੋਂ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਕਾਬਿਲੇਗੌਰ ਹੈ ਕਿ ਚੰਡੀਗੜ੍ਹ ਵਿੱਚ ਠੰਢ ਅਤੇ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਇੱਕ ਵਾਰ ਫਿਰ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 20 ਜਨਵਰੀ ਤੱਕ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣਾ ਹੋਵੇਗਾ। ਵਿਭਾਗ ਨੇ ਆਪਣੀਆਂ ਹਦਾਇਤਾਂ ਵਿੱਚ ਸਪੱਸ਼ਟ ਕੀਤਾ ਹੈ ਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ 4 ਵਜੇ ਤੋਂ ਬਾਅਦ ਨਹੀਂ ਲੱਗਣੀਆਂ ਚਾਹੀਦੀਆਂ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਕੂਲ ਚਾਹੁਣ ਤਾਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਲਈ ਆਨਲਾਈਨ ਕਲਾਸਾਂ ਲਗਾ ਸਕਦੇ ਹਨ।


ਇਹ ਵੀ ਪੜ੍ਹੋ : Delhi Weather Update: ਦਿੱਲੀ NCR 'ਚ ਕੜਾਕੇ ਦੀ ਠੰਡ, ਪੂਰੇ ਇਲਾਕੇ ਵਿੱਚ ਜ਼ੀਰੋ ਵਿਜ਼ੀਬਿਲਟੀ, ਪੜ੍ਹੋ- ਮੌਸਮ ਅਪਡੇਟ