Farmers Protest: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਚੋਣ ਪ੍ਰਚਾਰ ਦੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਬਰਨਾਲਾ ਵਿੱਚ ਰਾਜ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। 23 ਮਈ ਨੂੰ ਪਟਿਆਲਾ ਵਿੱਚ ਹੋਣ ਵਾਲੀ ਭਾਜਪਾ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਗਿਆ।


COMMERCIAL BREAK
SCROLL TO CONTINUE READING

ਪ੍ਰਦੇਸ਼ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੇ ਵਿਰੋਧ ਕਾਰਨ ਪ੍ਰਸ਼ਾਸਨ ਉਨ੍ਹਾਂ ਦੇ ਘਰਾਂ ਵਿੱਚ ਛਾਪੇਮਾਰੀ ਵੀ ਕਰ ਸਕਦੀ ਹੈ। ਉਹ ਚੌਕਸ ਰਹਿਣਗੇ ਅਤੇ ਹਰ ਕੀਮਤ ਉਤੇ ਵਿਰੋਧ ਕਰਨਗੇ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਰੈਲੀ ਕਰਨ ਲਈ ਪਟਿਆਲਾ ਆ ਰਹੇ ਹਨ।


ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਵਾਜਿਬ ਮੰਗਾਂ ਲਟਕ ਰਹੀਆਂ ਹਨ ਤੇ ਭਾਜਪਾ ਸਰਕਾਰ ਦੀਆਂ 10 ਸਾਲਾਂ ਦੀਆਂ ਨੀਤੀਆਂ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਰਹੀਆਂ ਹਨ। ਇਸ ਕਾਰਨ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।


ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਇਸ ਧਰਨੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਵੇਗੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀਆਂ ਜੱਥੇਬੰਦੀਆਂ ਜਿਨ੍ਹਾਂ ਨੇ ਭਾਜਪਾ ਦੇ ਵਿਰੋਧ ਦਾ ਐਲਾਨ ਕੀਤਾ ਹੈ, ਉਹ ਵੀ ਪ੍ਰਧਾਨ ਮੰਤਰੀ ਦਾ ਵਿਰੋਧ ਕਰ ਸਕਦੀਆਂ ਹਨ ਪਰ ਫਿਲਹਾਲ ਉਹ ਆਪਣੀ ਯੋਜਨਾ ਬਾਰੇ ਕੁਝ ਨਹੀਂ ਕਹਿ ਸਕਦੇ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਉਨ੍ਹਾਂ ਦੀ ਜਥੇਬੰਦੀ ਪ੍ਰਧਾਨ ਮੰਤਰੀ ਦਾ ਪੂਰੀ ਤਾਕਤ ਨਾਲ ਵਿਰੋਧ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਧਰਨੇ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਧਰਨੇ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਪੁਲਿਸ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕਰਕੇ ਰੋਕਣ ਦੀ ਕੋਸ਼ਿਸ਼ ਵੀ ਕਰ ਸਕਦੀ ਹੈ ਪਰ ਉਹ ਪ੍ਰਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਚੌਕਸ ਰਹਿਣਗੇ।


ਇਹ ਵੀ ਪੜ੍ਹੋ : Punjab water shortage: ਡੇਰਾ ਬੱਸੀ ਵਿਖੇ ਇੱਕ ਕਲੋਨੀ ਦੇ ਵਸਨੀਕ ਪਾਣੀ ਦੀ ਬੂੰਦ ਬੂੰਦ ਨੂੰ ਤਰਸੇ