Kotkapura News:  ਬਗਰਾੜੀ ਬੇਅਦਬੀ ਮਾਮਲੇ ਤੇ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਮਾਮਲਿਆ ਨੂੰ ਲੈ ਕੇ ਭਾਈ ਸੁਖਜੀਤ ਸਿੰਘ ਖੋਸਾ, ਭਾਈ ਮੱਖਣ ਸਿੰਘ ਮੁਸਾਫ਼ਿਰ, ਭਾਈ ਰੁਪਿੰਦਰ ਸਿੰਘ ਪੰਜਗਰਾਈਂ ਸਮੇਤ ਹੋਰ ਪੰਥਕ ਆਗੂਆਂ ਵੱਲੋਂ ਅੱਜ ਇੱਕ ਪ੍ਰੈਸਵਾਰਤਾ ਕਰ ਵੱਡਾ ਐਲਾਨ ਕੀਤਾ ਗਿਆ।


COMMERCIAL BREAK
SCROLL TO CONTINUE READING

ਇਸ ਮੁਤਾਬਕ 1 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੋਟਕਪੂਰਾ ਦੇ ਬੱਤੀਆ ਵਾਲਾ ਚੌਕ ਜਿੱਥੇ ਕੋਟਕਪੂਰਾ ਗੋਲੀਕਾਂਡ ਵਾਪਰਿਆ ਸੀ, ਉਥੇ ਵੱਡਾ ਇਕੱਠ ਕੀਤਾ ਜਾਵੇਗਾ। ਜਿੱਥੇ ਪਹਿਲਾ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰੇ ਆਪਣੀਆਂ ਤਕਰੀਰਾਂ ਕਰਨਗੇ।


ਉਨ੍ਹਾਂ ਨੇ ਕਿਹਾ ਕੇ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਵੀ ਸਿੱਖ ਸੰਗਤ ਨਾਲ ਵਾਅਦਾ ਕਰਕੇ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਦੁਆਉਣ ਲਈ ਕੋਈ ਉਪਰਾਲਾ ਨਹੀਂ ਕੀਤਾ। ਉਲਟਾ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਸਰਕਾਰ ਵੱਲੋਂ ਕੋਈ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਤੇ ਇਸ ਮਾਮਲੇ ਵਿੱਚ 9 ਸਾਲਾਂ ਬਾਅਦ ਫੜੇ ਗਏ ਭਗੌੜੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ ਜਦਕਿ ਉਸਦੇ ਦੋ ਹੋਰ ਭਗੌੜੇ ਸਾਥੀ ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ।


ਉਨ੍ਹਾਂ ਨੇ ਕਿਹਾ ਕਿ ਬੇਅਦਬੀ ਅਤੇ ਬਹਿਬਲ ਗੋਲੀਕਾਂਡ ਮਾਮਲਿਆ ਦੀ ਸੁਣਵਾਈ  ਚੰਡੀਗੜ੍ਹ ਤਬਦੀਲ ਹੋ ਗਈ ਪਰ ਪੰਜਾਬ ਸਰਕਾਰ ਦੇ ਵਕੀਲਾਂ ਵੱਲੋਂ ਕੋਈ ਵਿਰੋਧ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਭ ਮਸਲਿਆਂ ਸਬੰਧੀ ਸਿੱਖ ਪੰਥ ਦਰਦੀਆਂ ਵੱਲੋਂ ਵਿਚਾਰਾਂ ਕੀਤੀਆਂ ਜਾਣਗੀਆਂ ਤੇ ਇਨਸਾਫ਼ ਲਈ ਇਕਜੁੱਟ ਹੋਕੇ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Canada News: ਜਸਟਿਨ ਟਰੂਡੋ ਦਾ ਵੱਡਾ ਫੈਸਲਾ; ਕੈਨੇਡਾ 'ਚ ਅਸਥਾਈ ਵਿਦੇਸ਼ੀ ਲੇਬਰ ਦੀ ਗਿਣਤੀ ਘਟਾਈ ਜਾਵੇਗੀ


ਇਸ ਮੌਕੇ ਉਨ੍ਹਾਂ ਸਿੱਖ ਪੰਥ ਦਾ ਦਰਦ ਸਮਝਣ ਵਾਲੀ ਸੰਗਤ ਨੂੰ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਸਨ।


ਇਹ ਵੀ ਪੜ੍ਹੋ : Tarsem Singh News: ਸੁਖਬੀਰ ਬਾਦਲ ਤੇ ਪਾਰਟੀ ਨੂੰ 10 ਸਾਲ ਲਈ ਰਾਜਸੀ ਤੇ ਧਾਰਮਿਕ ਤੌਰ 'ਤੇ ਲਾਂਭੇ ਕੀਤਾ ਜਾਵੇ-ਭਾਈ ਤਰਸੇਮ ਸਿੰਘ