ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇੱਕ ਹੋਰ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਖੇਤੀ ਕਾਨੂੰਨਾਂ (Agricultural laws) ਨੂੰ ਲੈ ਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਭਗ ਪਿਛਲੇ 10 ਮਹੀਨਿਆਂ ਤੋਂ ਰੋਸ਼ ਵਜੋਂ ਪ੍ਰਦਰਸ਼ਨ ਕਰ ਰਹੇ ਹਨ।

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਇੱਕ ਹੋਰ ਕਿਸਾਨ ਨੇ ਕੀਤੀ ਜੀਵਨ ਲੀਲਾ ਸਮਾਪਤ

ਚੰਡੀਗੜ੍ਹ: ਖੇਤੀ ਕਾਨੂੰਨਾਂ (Agricultural laws) ਨੂੰ ਲੈ ਕੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਲਗਭਗ ਪਿਛਲੇ 10 ਮਹੀਨਿਆਂ ਤੋਂ ਰੋਸ਼ ਵਜੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਮੁੱਢ ਤੋਂ ਰੱਦ ਕੀਤਾ ਜਾਵੇ ਅਤੇ ਐਮ.ਐਸ.ਪੀ (MSP) 'ਤੇ ਕਾਨੂੰਨੀ ਗਰੰਟੀ ਦਿੱਤੀ ਜਾਵੇ, ਪਰ ਸਰਕਾਰ ਦਾ ਕਹਿਣਾ ਕਿ ਕਾਨੂੰਨ ਰੱਦ ਨਹੀਂ ਹੋਣਗੇ।ਇਸ ਵਿਚਾਲੇ ਸੰਯੁਕਤ ਕਿਸਾਨ ਮੋਰਚਾ (United Farmers Front) ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। 

ਇਸੇ ਦੌਰਾਨ ਇੱਕ ਬੇਹੱਦ ਦੁਖੀ ਖਬਰ ਸਾਹਮਣੇ ਆਈ ਹੈ।ਦਰਅਸਲ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਨੇ ਘੁਲਾਲ ਟੋਲ ਪਲਾਜ਼ਾ ‘ਤੇ ਆਤਮਹੱਤਿਆ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਦੱਸਿਆ ਜਾ ਰਿਹਾ ਹੈ ਕਿ ਪਿੰਡੇ ਰੌਲੇ ਦੇ 65 ਸਾਲਾ ਕਿਸਾਨ ਤਾਰਾ ਸਿੰਘ ਕਰੀਬ ਪਿਛਲੇ ਇੱਕ ਸਾਲ ਤੋਂ ਕਿਸਾਨ ਸੰਘਰਸ਼ ‘ਚ ਸ਼ਾਮਿਲ ਸੀ।ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਤਾਰਾ ਸਿੰਘ ਸਦਾ ਹੀ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਅਣਦੇਖਿਆ ਕਰਨ ਤੋਂ ਚਿੰਤਾ ‘ਚ ਰਹਿੰਦੇ ਸਨ।

ਜਿਸ ਕਾਰਨ ਉਨ੍ਹਾਂ ਨੇ ਬੀਤੀ ਰਾਤ ਟੋਲ ਪਲਾਜ਼ਾ ਦੇ ਪਾਈਪ ਤੋਂ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ।ਫਿਲਹਾਲ ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਿਕ ਸਿਵਿਲ ਹਸਪਤਾਲ ‘ਚ ਰੱਖਿਆ ਗਿਆ ਹੈ, ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ ਭਲਕੇ ਕੀਤਾ ਜਾਵੇਗਾ ਕਿਉਂਕਿ ਦੇਸ਼ ਭਰ ‘ਚ ਜਾਮ ਦੇ ਕਾਰਨ ਉਨ੍ਹਾਂ ਦੀ ਪਤਨੀ ਨੂੰ ਟਿੱਕਰੀ ਬਾਰਡਰ ਤੋਂ ਵਾਪਸ ਆਉਣ ‘ਚ ਮੁਸ਼ਕਿਲ ਹੋ ਰਹੀ ਹੈ।