Shambhu Border News: ਸ਼ੰਭੂ ਬਾਰਡਰ ਉੱਪਰ ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਨੂੰ 6 ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਹੁਣ ਤੱਕ 25 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਸ਼ੰਭੂ ਬਾਰਡਰ ਉਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਿਸ ਨਾਲ ਗਿਣਤੀ ਵੱਧ ਕੇ ਗਿਣਤੀ ਹੁਣ 26 ਪਹੁੰਚ ਗਈ ਹੈ।


COMMERCIAL BREAK
SCROLL TO CONTINUE READING

ਅੱਜ ਕੌਰ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ ਕਰੀਬ 60 ਸਾਲ ਪਿੰਡ ਘੋੜੇਨਾਬ, ਬਲਾਕ ਲਹਿਰਾ, ਜ਼ਿਲ੍ਹਾ ਸੰਗਰੂਰ ਬੀਕੇਯੂ ਅਜ਼ਾਦ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੌਰ ਸਿੰਘ ਨੂੰ ਅਚਾਨਕ ਦਸਤ ਤੇ ਉਲਟੀਆਂ ਲੱਗ ਗਈਆਂ ਸਨ ਜਿਸ ਦੇ ਨਾਲ ਉਸ ਦੀ ਸਿਹਤ ਵਿਗੜ ਗਈ।


ਸ਼ੰਭੂ ਬਾਰਡਰ ਤੋਂ ਕਿਸਾਨ ਨੇਤਾਵਾਂ ਵੱਲੋਂ 108 ਨੰਬਰ ਉਤੇ ਐਬੂਲੈਂਸ ਨੂੰ ਸੂਚਿਤ ਕੀਤਾ ਗਿਆ ਪਰ ਐਂਬੂਲੈਂਸ ਆਉਣ ਵਿੱਚ ਦੇਰੀ ਹੋ ਗਈ ਹੈ।


ਇਹ ਵੀ ਪੜ੍ਹੋ : Punjab Politics: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ


ਕੌਰ ਸਿੰਘ ਨੂੰ ਕਿਸਾਨ ਕਿਸੇ ਨਾ ਕਿਸੇ ਢੰਗ ਨਾਲ ਰਾਜਪੁਰਾ ਦੇ ਸਿਵਲ ਹਸਪਤਾਲ ਲੈ ਕੇ ਆਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਵੱਲੋਂ ਕੌਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ ਤੇ ਬਾਅਦ ਵਿੱਚ ਦੇਹ ਵਾਰਸਾਂ ਨੂੰ ਸੌਂਪੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਕੌਰ ਸਿੰਘ ਦੀ ਲਾਸ਼ ਸ਼ੰਭੂ ਬਾਰਡਰ ਉਤੇ ਲਿਜਾਈ ਜਾਵੇਗੀ।


25 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ
ਇਸ ਸਾਲ ਫਰਵਰੀ ਵਿੱਚ ਸ਼ੁਰੂ ਹੋਏ ਇਸ ਕਿਸਾਨ ਅੰਦੋਲਨ ਵਿੱਚ ਕਰੀਬ 25 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਤਰਨਤਾਰਨ ਦੇ ਹਰਜਿੰਦਰ ਸਿੰਘ ਦੀ ਕਰੀਬ ਇੱਕ ਮਹੀਨਾ ਪਹਿਲਾਂ ਮੌਤ ਹੋ ਗਈ ਸੀ। ਉਨ੍ਹਾਂ ਦੀ ਉਮਰ ਵੀ 65 ਸਾਲ ਦੇ ਕਰੀਬ ਸੀ ਤੇ ਉਨ੍ਹਾਂ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਸੀ।


31 ਅਗਸਤ ਨੂੰ 200 ਦਿਨ ਪੂਰੇ ਹੋ ਰਹੇ ਹਨ
31 ਅਗਸਤ ਨੂੰ ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋ ਰਹੇ ਹਨ। ਕਿਸਾਨ ਇਸ ਸਾਲ 13 ਫਰਵਰੀ ਤੋਂ ਸ਼ੰਭੂ ਸਰਹੱਦ 'ਤੇ ਬੈਠੇ ਹਨ। ਕਿਸਾਨਾਂ ਨੇ 200 ਦਿਨ ਪੂਰੇ ਹੋਣ 'ਤੇ ਕਿਸਾਨਾਂ ਨੂੰ ਵੱਡੀ ਗਿਣਤੀ 'ਚ ਸ਼ੰਭੂ ਬਾਰਡਰ 'ਤੇ ਪਹੁੰਚਣ ਦਾ ਸੱਦਾ ਦਿੱਤਾ ਹੈ। ਪੰਜਾਬ-ਹਰਿਆਣਾ ਹੀ ਨਹੀਂ, ਹੋਰ ਸੂਬਿਆਂ ਤੋਂ ਵੀ ਕਿਸਾਨ 31 ਅਗਸਤ ਨੂੰ ਸ਼ੰਭੂ ਸਰਹੱਦ 'ਤੇ ਪਹੁੰਚਣਗੇ।


ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 31 ਅਗਸਤ ਨੂੰ ਇੱਕ ਵੱਡੀ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਦੇਸ਼ ਭਰ ਵਿੱਚੋਂ ਕਿਸਾਨ ਇਕੱਠੇ ਹੋਣਗੇ, ਜਿਸ ਵਿੱਚ ਅਗਲੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Sri Anandpur Sahib: ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਅਗੰਮਪੁਰ ਰੇਲਵੇ ਫਾਟਕ 'ਤੇ ਵੱਡਾ ਹਾਦਸਾ! ਹੋਇਆ ਵੱਡੇ ਪੱਧਰ 'ਤੇ ਨੁਕਸਾਨ