Bathinda Controversial Plot Case: ਬਠਿੰਡਾ ਵਿੱਚ ਇੱਕ ਵਿਵਾਦਤ ਪਲਾਟ ਮਾਮਲੇ ਵਿੱਚ ਘਿਰੇ ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪੀਸੀਐਸ ਅਧਿਕਾਰੀ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ 26 ਅਕਤੂਬਰ ਨੂੰ ਵਿਵਾਦਤ ਪਲਾਟ ਨੂੰ ਲੈ ਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਲੋਕਾਂ ਉੱਪਰ ਹੋਈ ਸੀ ਐਫਆਈਆਰ ਵਿਜੀਲੈਂਸ ਬਿਊਰੋ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰੀ ਕਰਕੇ ਜੇਲ੍ਹ ਭੇਜ ਦਿੱਤਾ ਸੀ ਤੇ ਬਾਕੀ ਦੇ ਰਹਿੰਦੇ ਤਿੰਨਾਂ ਵਿੱਚੋਂ ਦੋ ਸਰਕਾਰੀ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ ਤੇ ਸੁਪਰਡੈਂਟ ਪੰਕਜ ਕਾਲੀਆ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਬਠਿੰਡਾ ਕੋਰਟ ਤੋਂ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਸਨ।


ਡੀਐਸਪੀ ਵਿਜੀਲੈਂਸ ਬਿਊਰੋ ਬਠਿੰਡਾ ਕੁਲਵੰਤ ਸਿੰਘ ਲਹਿਰੀ ਨੇ ਦੱਸਿਆ ਸੀ ਕਿ ਅਦਾਲਤ ਵੱਲੋਂ ਦੋ ਅਧਿਕਾਰੀਆਂ ਜਿਨ੍ਹਾਂ ਵਿੱਚ ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਸ਼ੇਰਗਿੱਲ ਤੇ ਸੁਪਰਡੈਂਟ ਪੰਕਜ ਕਾਲੀਆ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਵਾ ਲਏ ਗਏ ਹਨ ਤੇ ਉਨ੍ਹਾਂ ਦੇ ਟਿਕਾਣਿਆਂ ਉੱਪਰ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ ਕਿਉਂਕਿ ਲਗਾਤਾਰ ਇਹ ਦੋਨੋਂ ਪੁੱਛਗਿੱਛ ਵਿੱਚ ਸ਼ਾਮਿਲ ਨਹੀਂ ਹੋ ਰਹੇ ਸਨ ਤੇ ਹੇਠਲੀ ਅਦਾਲਤ ਵਿੱਚੋਂ ਵੀ ਇਨ੍ਹਾਂ ਦੀਆਂ ਜ਼ਮਾਨਤਾਂ ਰੱਦ ਹੋ ਚੁੱਕੀਆਂ ਸਨ।


ਉਕਤ ਵਿਅਕਤੀਆਂ ਨੇ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਅਦਾਲਤ ਨੇ 10 ਅਕਤੂਬਰ ਨੂੰ ਸੁਣਵਾਈ ਕਰਨੀ ਸੀ, ਫਿਰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 16 ਅਕਤੂਬਰ ਨੂੰ ਫੈਸਲਾ ਸੁਣਾਉਣ ਦਾ ਹੁਕਮ ਦਿੱਤਾ ਸੀ ਪਰ 16 ਅਕਤੂਬਰ ਨੂੰ ਵੀ ਅਦਾਲਤ ਨੇ ਸੁਣਵਾਈ ਕਰ ਦਿੱਤੀ ਸੀ।


ਇਹ ਵੀ ਪੜ੍ਹੋ : India vs Sri Lanka Live Updates, World Cup 2023: ਸ੍ਰੀਲੰਕਾ ਖ਼ਿਲਾਫ਼ ਜਿੱਤ ਦੇ ਇਰਾਦੇ ਨਾਲ ਉਤਰੇਗਾ ਭਾਰਤ, ਅੱਜ ਦੀ ਜਿੱਤ ਨਾਲ ਸੈਮੀਫਾਈਨਲ ਦਾ ਰਸਤਾ ਸਾਫ਼


ਇਸ ਤੋਂ ਬਾਅਦ ਅਗਲੀ ਤਰੀਕ 20 ਅਕਤੂਬਰ ਤੈਅ ਕੀਤੀ ਗਈ ਸੀ ਪਰ 20 ਅਕਤੂਬਰ ਨੂੰ ਵੀ ਜ਼ਮਾਨਤ 'ਤੇ ਕੋਈ ਫੈਸਲਾ ਨਾ ਹੋਣ ਕਾਰਨ ਅਦਾਲਤ ਨੇ 21 ਅਕਤੂਬਰ ਨੂੰ ਜ਼ਮਾਨਤ ਦੀ ਅਰਜ਼ੀ 'ਤੇ ਫੈਸਲਾ ਦੇਣਾ ਸੀ ਪਰ ਸ਼ਨਿੱਚਰਵਾਰ ਨੂੰ ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਲਈ ਸੀ। ਪੀ.ਸੀ.ਐਸ. ਅਧਿਕਾਰੀ ਸਮੇਤ ਪੰਜ ਕਥਿਤ ਦੋਸ਼ੀਆਂ 'ਤੇ ਤੀਜੀ ਵਾਰ ਮਾਮਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਅਦਾਲਤ ਨੇ ਵਿਕਰਮਜੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।


ਇਹ ਵੀ ਪੜ੍ਹੋ : Sunam Accident News: ਸੁਨਾਮ 'ਚ ਦਰਦਨਾਕ ਹਾਦਸੇ 'ਚ ਬੱਚੇ ਸਮੇਤ 6 ਦੀ ਮੌਤ; ਮਲੇਰਕੋਟਲਾ ਤੋਂ ਮੱਥਾ ਟੇਕ ਕੇ ਆ ਰਹੇ ਸਨ ਵਾਪਸ