Ludhiana CP News: ਲੁਧਿਆਣਾ ਦੇ ਕਮਿਸ਼ਨਰ ਆਫ ਪੁਲਿਸ ਅੱਜ ਹਾਈ ਕੋਰਟ ਵਿੱਚ ਪੇਸ਼ ਹੋਏ। ਇੱਕ ਲੜਾਈ ਦੇ ਮਾਮਲੇ ਵਿੱਚ UAPA ਪਹਿਲਾਂ ਲਗਾਉਣ ਤੇ ਫਿਰ ਹਟਾਉਣ ਦੇ ਮਾਮਲੇ ਵਿੱਚ ਪੇਸ਼ ਹੋਈ ਹੈ। ਕਾਬਿਲੇਗੌਰ ਹੈ ਕਿ 2022 ਵਿੱਚ ਇੱਕ ਲੜਾਈ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਪਹਿਲਾਂ ਇੱਕ ਸਖ਼ਸ਼ ਉਪਰ ਯੂਏਪੀਏ ਦਾ ਮਾਮਲਾ ਦਰਜ ਕੀਤਾ ਕੀਤਾ ਗਿਆ ਅਤੇ ਬਾਅਦ ਵਿੱਚ ਇਹ ਧਾਰਾ ਹਟਾ ਦਿੱਤਾ ਗਿਆ।


COMMERCIAL BREAK
SCROLL TO CONTINUE READING

ਇਸ ਮਾਮਲੇ ਵਿੱਚ ਹਾਈ ਕੋਟ ਨੇ ਲੁਧਿਆਣਾ ਦੇ ਸੀਪੀ ਨੂੰ ਤਲਬ ਕੀਤਾ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਦਾ ਗਲਤ ਇਸਤੇਮਾਲ ਕੀਤਾ ਗਿਆ ਹੈ। ਅਦਾਲਤ ਨੇ ਅੱਗੇ ਕਿਹਾ ਕਿ ਆਮ ਬੰਦੇ ਖਿਲਾਫ਼ ਗਲਤ ਕਾਰਵਾਈ ਹੋਈ ਹੈ। ਯੂਏਪੀਏ ਪਹਿਲਾਂ ਲਗਾਉਣ ਤੇ ਹਟਾਉਣ ਦੇ ਮਾਮਲੇ ਵਿੱਚ ਜਾਂਚ ਕੀਤੀ ਗਈ ਹੈ ਜਾਂ ਨਹੀਂ ਪੁਲਿਸ ਇਸ ਮਾਮਲੇ ਵਿੱਚ ਗਾਈਡਲਾਈਨ ਜਾਰੀ ਕੀਤੀ ਜਾਵੇ, ਜਿਸ ਨਾਲ ਆਮ ਲੋਕ ਪਰੇਸ਼ਾਨ ਨਾ ਹੋਣ ਅਤੇ ਜੋ ਕਾਰਵਾਈ ਬਣਦੀ ਹੈ ਉਹ ਕਾਰਵਾਈ ਕੀਤੀ ਜਾਵੇ।


ਇਹ ਵੀ ਪੜ੍ਹੋ : Jalandhar-Ludhiana Highway Jam: ਰਾਤ ਭਰ ਹਾਵੀਏ ਰਿਹਾ ਬੰਦ, ਜੇਕਰ ਮੀਟਿੰਗ ਰਹੀ ਬੇਸਿੱਟਾ ਤਾਂ ਕੀ ਰੇਲਵੇ ਟਰੈਕ ਹੋਣਗੇ ਜਾਮ?