Jaswant Singh Gajjan Majra: ਆਮ ਆਦਮੀ ਪਾਰਟੀ ਦੇ ਵਿਧਾਇਕ ਗੱਜਣਮਾਜਰਾ ਦੀ ਪੇਸ਼ੀ ਫਿਰ ਟਲੀ
Jaswant Singh Gajjan Majra: ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਪੇਸ਼ੀ ਨੂੰ ਲੈ ਕੇ ਮੋਹਾਲੀ ਅਦਾਲਤ ਵਿੱਚ ਕਾਨੂੰਨੀ ਦਾਓ ਪੇਚਾਂ ਤੋਂ ਬਾਅਦ ਇੱਕ ਵਾਰ ਫਿਰ ਟਲ ਗਈ।
Jaswant Singh Gajjan Majra: ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਪੇਸ਼ੀ ਨੂੰ ਲੈ ਕੇ ਮੋਹਾਲੀ ਅਦਾਲਤ ਵਿੱਚ ਕਾਨੂੰਨੀ ਦਾਓ ਪੇਚਾਂ ਤੋਂ ਬਾਅਦ ਇੱਕ ਵਾਰ ਫਿਰ ਟਲ ਗਈ।
ਬੀਤੇ ਦਿਨੀਂ ਈਡੀ ਦੇ ਸਬੰਧਤ ਅਧਿਕਾਰੀਆਂ ਵੱਲੋਂ ਵਿਧਾਇਕ ਗੱਜਣ ਮਾਜਰਾ ਦੀ 20 ਨਵੰਬਰ ਨੂੰ ਹੋਣ ਵਾਲੀ ਪੇਸ਼ੀ ਨੂੰ ਵਿਧਾਇਕ ਦੇ ਤੰਦਰੁਸਤ ਹੋਣ ਦਾ ਹਵਾਲਾ ਦੇ ਕੇ ਜਲਦੀ ਕਰਵਾਉਣ ਲਈ ਅਰਜੀ ਲਗਾਈ ਗਈ ਸੀ ਜਿਸ ਤੇ ਮੋਹਾਲੀ ਅਦਾਲਤ ਵੱਲੋਂ ਐਸਐਸਪੀ ਮੋਹਾਲੀ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ ਕਿ ਵਿਧਾਇਕ ਦੀ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ।
ਪ੍ਰੰਤੂ ਈਡੀ ਦੀ ਟੀਮਾਂ ਅਤੇ ਗਾਰਦ ਜਦੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਟਿਆਲਾ ਜੇਲ ਤੋਂ ਲੈਣ ਲਈ ਗਈ ਤਾਂ ਜੇਲ ਸੁਪਰਡੈਂਟ ਪਟਿਆਲਾ ਵੱਲੋਂ ਐਨ ਮੌਕੇ ਤੇ ਕਿਹਾ ਗਿਆ ਕਿ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਤਬੀਅਤ ਖਰਾਬ ਹੋਣ ਦੇ ਚਲਦੇ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਜਾ ਰਿਹਾ ਹੈ।
ਜੇਲ ਸੁਪਰਡੈਂਟ ਵੱਲੋਂ ਦਿੱਤੀ ਗਈ ਇਹ ਦਲੀਲ ਦਾ ਈਡੀ ਵੱਲੋਂ ਮੋਹਾਲੀ ਅਦਾਲਤ ਵਿੱਚ ਵਿਰੋਧ ਕੀਤਾ ਗਿਆ। ਜਿਸ ਤੇ ਮੋਹਾਲੀ ਅਦਾਲਤ ਵੱਲੋਂ ਰਜਿੰਦਰ ਹਸਪਤਾਲ ਪਟਿਆਲਾ ਦੇ ਮੁਖੀ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਪੰਜ ਡਾਕਟਰਾਂ ਦਾ ਬੋਰਡ ਬਣਾਇਆ ਜਾਵੇ ਅਤੇ ਵਿਧਾਇਕ ਦੀ ਸਿਹਤ ਦੀ ਜਾਂਚ ਕਰ ਕੇ ਕੱਲ ਸਵੇਰੇ 10 ਵਜੇ ਤੱਕ ਰਿਪੋਰਟ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਜੇਕਰ ਵਿਧਾਇਕ ਫਿਟ ਪਾਇਆ ਜਾਂਦਾ ਹੈ ਤਾਂ ਉਸ ਨੂੰ ਕੱਲ੍ਹ ਦੋ ਵਜੇ ਤੱਕ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਈਡੀ ਵੱਲੋਂ 40 ਕਰੋੜ ਦੇ ਲੈਨ ਦੇਣ ਦੇ ਮਸਲੇ ਵਿੱਚ ਗਿਰਫਤਾਰ ਕਰਨ ਤੋਂ ਬਾਅਦ ਰੋਪੜ ਜੇਲ ਭੇਜਿਆ ਗਿਆ ਸੀ। ਲੇਕਿਨ ਉਸ ਤੋਂ ਬਾਅਦ ਉਹਨਾਂ ਨੂੰ ਪਟਿਆਲਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Moga Firing News: ਦੋ ਗੁੱਟਾਂ ਦੀ ਆਪਸੀ ਲੜਾਈ ਦੌਰਾਨ ਚਲੀਆਂ ਗੋਲੀਆਂ, 1 ਜ਼ਖ਼ਮੀ, ਇੱਕ ਦੀ ਮੌਤ