Sidhu Moosewala News: ਸਿੱਧੂ ਮੂਸੇਵਾਲਾ ਕਤਲ ਮਾਮਲੇ `ਚ ਨਾਮਜ਼ਦ ਮੁਲਜ਼ਮਾਂ ਦੀ ਹੋਈ ਪੇਸ਼ੀ
Sidhu Moosewala News: ਇਸ ਵਿੱਚ ਲਾਰੈਂਸ ਬਿਸ਼ਨੋਈ ਦੇ ਵਕੀਲ ਪੇਸ਼ ਨਾ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਮਾਣਯੋਗ ਅਦਾਲਤ ਵੱਲੋਂ 1 ਮਈ 2024 ਨੂੰ ਮੁੜ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦ ਕੀਤੇ ਗਏ ਸਾਰੇ ਵਿਅਕਤੀਆਂ ਦੀ ਅਗਲੀ ਸੁਣਵਾਈ ਮਾਨਯੋਗ ਅਦਾਲਤ ਵਿੱਚ ਮਈ ਨੂੰ ਹੋਵੇਗੀ। 1, ਜਿਸ `ਤੇ ਮੁੜ ਬਹਿਸ ਹੋਵੇਗੀ।
Sidhu Moosewala News: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਦੀ ਮਾਨਸਾ ਮਾਨਯੋਗ ਕੋਰਟ ਦੇ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਹੋਈ। ਸ਼ੂਟਰ ਅੰਕਿਤ ਸਿਰਸਾ ਨੂੰ ਫਿਜੀਕਲ ਰੂਪ ਵਿੱਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਇੱਕ ਮਈ ਨੂੰ ਹੋਵੇਗੀ। ਸਿੱਧੂ ਮੂਸੇ ਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ, ਲਾਰੈਂਸ ਬਿਸ਼ਨੋਈ, ਚਰਨਜੀਤ ਚੇਤਨ ਅਤੇ ਜਗਤਾਰ ਮੂਸਾ ਵੱਲੋਂ ਕੇਸ ਵਿੱਚੋਂ ਡਿਸਚਾਰਜ ਕਰਨ ਲਈ ਦਾਇਰ ਅਰਜ਼ੀ ’ਤੇ ਅੱਜ ਮਾਣਯੋਗ ਅਦਾਲਤ ਵਿੱਚ ਲੰਮੀ ਬਹਿਸ ਹੋਈ। ਜਦੋਂ ਕਿ ਲਾਰੈਂਸ ਬਿਸ਼ਨੋਈ ਦਾ ਵਕੀਲ ਇਸ ਸੁਣਵਾਈ ਦੌਰਾਨ ਪੇਸ਼ ਨਹੀਂ ਹੋਇਆ।
ਇਸ ਵਿੱਚ ਲਾਰੈਂਸ ਬਿਸ਼ਨੋਈ ਦੇ ਵਕੀਲ ਪੇਸ਼ ਨਾ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਮਾਣਯੋਗ ਅਦਾਲਤ ਵੱਲੋਂ 1 ਮਈ 2024 ਨੂੰ ਮੁੜ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦ ਕੀਤੇ ਗਏ ਸਾਰੇ ਵਿਅਕਤੀਆਂ ਦੀ ਅਗਲੀ ਸੁਣਵਾਈ ਮਾਨਯੋਗ ਅਦਾਲਤ ਵਿੱਚ ਮਈ ਨੂੰ ਹੋਵੇਗੀ। 1, ਜਿਸ 'ਤੇ ਮੁੜ ਬਹਿਸ ਹੋਵੇਗੀ।
ਪੂਰਾ ਮਾਮਲਾ
ਇਹ ਵੀ ਪੜ੍ਹੋ: Daljit Singh Cheema Interview: ਗੁਰਦਾਸਪੁਰ ਮੇਰਾ ਜੱਦੀ ਇਲਾਕਾ, ਮੈਂ ਕੋਈ ਬਾਹਰੀ ਉਮੀਦਵਾਰ ਨਹੀਂ- ਡਾ. ਦਲਜੀਤ ਚੀਮਾ
ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਜ਼ਿੰਮੇਵਾਰੀ ਲਈ।
ਇਹ ਵੀ ਪੜ੍ਹੋ: Khanna News: ਮੁੱਖ ਸਕੱਤਰ ਅਨੁਰਾਗ ਵਰਮਾ ਨੇ ਖੰਨਾ ਅਨਾਜ ਮੰਡੀ ਦਾ ਦੌਰਾ ਕਰ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ