Punjab News: ਰੱਖੜੀ ਵਾਲੇ ਦਿਨ 4000 ਤੋਂ ਵਧ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
Punjab News: ਪੰਜਾਬ ਸਰਕਾਰ ਰੱਖੜੀ ਦੇ ਤਿਉਹਾਰ `ਤੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ।
Punjab News: ਪੰਜਾਬ ਸਰਕਾਰ ਰੱਖੜੀ ਦੇ ਤਿਉਹਾਰ 'ਤੇ ਔਰਤਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 30 ਅਗਸਤ ਨੂੰ ਅੰਮ੍ਰਿਤਸਰ ਵਿਖੇ 4000 ਤੋਂ ਵੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਵਿੱਚ ਕਈ ਮੁੱਦਿਆਂ ਉਤੇ ਚਰਚਾ ਕੀਤੀ ਸੀ। ਮੀਟਿੰਗ ਦੌਰਾਨ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖ਼ਾਹ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਸੀਐਮ ਮਾਨ ਨੇ ਬਾਲ ਵਿਕਾਸ ਕੌਂਸਲ ਦੇ 3 ਬਲਾਕਾਂ 'ਚ ਕੰਮ ਕਰਦੇ ਆਂਗਨਵਾੜੀ ਵਰਕਰਾਂ ਦੀਆਂ ਤਨਖਾਹਾਂ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਕਾਬਿਲੇਗੌਰ ਹੈ ਕਿ ਅਕਤੂਬਰ ਮਹੀਨੇ ਤੋਂ ਆਂਗਨਵਾੜੀ ਵਰਕਰਾਂ ਦੀਆਂ ਤਨਖ਼ਾਹਾਂ ਬਕਾਇਆ ਹਨ। ਸਰਕਾਰ ਨੇ ਤਨਖ਼ਾਹਾਂ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕਰ ਦਿੱਤੇ ਸਨ। ਸੀਐਮ ਨੇ ਕਿਹਾ ਸੀ ਕਿ ਸੂਬਾ ਸਰਕਾਰ ਇਨ੍ਹਾਂ ਵਰਕਰਾਂ ਤੇ ਹੈਲਪਰਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ
ਪੰਜਾਬ ਬਾਲ ਕੌਂਸਲ ਵੱਲੋਂ ਚਲਾਏ ਜਾ ਰਹੇ ਤਿੰਨ ਬਲਾਕਾਂ ਬਠਿੰਡਾ, ਤਰਸਿੱਕਾ (ਅੰਮ੍ਰਿਤਸਰ) ਅਤੇ ਸਿੱਧਵਾਂ ਬੇਟ (ਲੁਧਿਆਣਾ) ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਾਲ ਅਕਤਬੂਰ ਮਹੀਨੇ ਤੋਂ ਬਕਾਇਆ ਤਨਖ਼ਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਦਿੱਤੇ ਸਨ ਤੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਸੀ।
ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਇਨ੍ਹਾਂ ਦੀ ਭਲਾਈ ਲਈ ਵੱਡੇ ਫ਼ੈਸਲੇ ਲਵੇਗੀ ਤਾਂ ਕਿ ਇਨ੍ਹਾਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਵਿੱਚ ਕੋਈ ਸਮੱਸਿਆ ਨਾ ਆਵੇ।
ਇਹ ਵੀ ਪੜ੍ਹੋ : Himachal Pradesh Weather News: ਹਿਮਾਚਲ 'ਚ 2 ਗਰਭਵਤੀ ਔਰਤਾਂ ਨੂੰ ਕੀਤਾ ਗਿਆ ਏਅਰਲਿਫਟ, ਮੰਡੀ ਦੇ ਹਸਪਤਾਲ ਪਹੁੰਚਾਇਆ