Archana Makwana News (ਭਰਤ ਸ਼ਰਮਾ): ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਆਨਲਾਈਨ ਜਾਂਚ ਵਿੱਚ ਸ਼ਾਮਲ ਹੋਈ ਹੈ। ਅਰਚਨਾ ਨੇ ਆਪਣੀ ਸਟੇਟਮੈਂਟ ਪੁਲਿਸ ਨੂੰ ਭੇਜੀ ਹੈ। ਅੰਮ੍ਰਿਤਸਰ ਪੁਲਿਸ ਨੇ ਜਿਹੜਾ ਨੋਟਿਸ ਅਰਚਨਾ ਮਕਵਾਨਾ ਨੂੰ ਭੇਜਿਆ ਹੈ ਉਸ ਦੇ ਆਧਾਰ ਉਤੇ ਜਾਂਚ ਵਿੱਚ ਸ਼ਾਮਲ ਹੋਈ ਹੈ। ਉਸ ਨੇ ਪੁਲਿਸ ਕੋਲ ਬਿਆਨ ਦਰਜ ਕਰਵਾ ਦਿੱਤੇ ਹਨ।


COMMERCIAL BREAK
SCROLL TO CONTINUE READING

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ। ਇਸ ਮਾਮਲੇ ਵਿੱਚ 7 ਸਾਲ ਦੀ ਸਜ਼ਾ ਹੋ ਸਕਦੀ ਹੈ। ਕਾਬਿਲੇਗੌਰ ਹੈ ਕਿ ਐੱਸਜੀਪੀਸੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਰਚਨਾ ਖ਼ਿਲਾਫ਼ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਏਡੀਸੀਪੀ ਡਾ.ਦਰਪਨ ਆਹਲੂਵਾਲੀਆ ਨੇ ਕਿਹਾ ਕਿ ਨਿਯਮਾਂ ਮੁਤਾਬਕ ਅਰਚਨਾ ਮਕਵਾਨਾ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਦੀ ਪਹਿਲਾਂ ਪੂਰੀ ਜਾਂਚ ਕੀਤੀ ਜਾਵੇਗੀ।


ਜਾਣਕਾਰੀ ਅਨੁਸਾਰ ਕਿਹਾ ਗਿਆ ਸੀ ਕਿ ਇਸ ਮਾਮਲੇ ਵਿੱਚ ਅਰਚਨਾ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਮਗਰੋਂ ਹੀ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਵੱਲੋਂ ਅਰਚਨਾ ਨੂੰ ਬਿਆਨ ਦੇਣ ਲਈ ਨੋਟਿਸ ਭੇਜਿਆ ਗਿਆ ਸੀ। ਅਰਚਨਾ ਮਕਵਾਨਾ ਸੋਸ਼ਲ ਮੀਡੀਆ ਇਨਫਲੂਏਂਸਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਯੋਗਾ ਕੀਤਾ ਗਿਆ ਸੀ।


ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚਿਆ ਅਤੇ ਐੱਸਜੀਪੀਸੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਅਤੇ ਅਰਚਨਾ ਮਕਵਾਨਾਂ ਖ਼ਿਲਾਫ਼ 295ਏ ਦੇ ਤਹਿਤ ਮਾਮਲਾ ਕੀਤਾ ਗਿਆ ਸੀ । ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ ਨੇ ਨੋਟਿਸ ਭੇਜਿਆ ਸੀ।


ਇਹ ਵੀ ਪੜ੍ਹੋ : HC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ


ਇਹ ਨੋਟਿਸ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਭੇਜਿਆ ਗਿਆ ਹੈ।  30 ਜੂਨ ਤੱਕ ਥਾਣਾ ਈ ਡਿਵੀਜ਼ਨ ਵਿੱਚ ਪੇਸ਼ ਹੋਣ ਸਬੰਧੀ ਆਦੇਸ਼ ਦਿੱਤੇ ਗਏ ਸਨ ਪਰ ਉਹ ਪੇਸ਼ ਨਹੀਂ ਹੋਈ ਸੀ, ਜਿਸ ਤੋਂ ਬਾਅਦ ਅੱਜ ਅਰਚਨਾ ਮਕਵਾਨਾ ਪੰਜਾਬ ਪੁਲਸ ਦੀ ਵਰਚੂਅਲੀ ਜਾਂਚ 'ਚ ਸ਼ਾਮਲ ਹੋਈ ਹੈ।


ਇਹ ਵੀ ਪੜ੍ਹੋ : Jalandhar By Election LIVE Update: ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, ਦੁਪਹਿਰੇ 1 ਵਜੇ ਤੱਕ 34.40 ਫੀਸਦੀ ਵੋਟਿੰਗ