ਭਾਰਤ-ਪਾਕਿ ਸੀਮਾ `ਤੇ ਵੱਡੀ ਮਾਤਰਾ `ਚ ਮਿਲੇ ਹਥਿਆਰ, ਬੀ. ਐਸ. ਐਫ. ਨੇ ਛਾਣ ਮਾਰਿਆ ਕੋਨਾ ਕੋਨਾ
ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ। ਇਸ ਦੌਰਾਨ ਵੱਡੀ ਗਿਣਤੀ `ਚ ਹਥਿਆਰ ਬਰਾਮਦ ਕੀਤੇ ਗਏ।
ਚੰਡੀਗੜ: ਪੰਜਾਬ 'ਚ ਸੀਮਾ ਸੁਰੱਖਿਆ ਬਲ ਨੇ ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦਾ ਭੰਡਾਰ ਬਰਾਮਦ ਕੀਤਾ ਹੈ। ਬੀ. ਐਸ. ਐਫ. ਨੇ ਪੰਜਾਬ ਵਿਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗਸ਼ਤ ਦੌਰਾਨ ਸਰਹੱਦ ਪਾਰ ਤੋਂ ਤਸਕਰੀ ਕੀਤੇ ਹਥਿਆਰ ਫੜੇ ਹਨ। ਬੀ. ਐਸ. ਐਫ. ਨੇ ਸਵੇਰੇ ਸੀਮਾ ਬਲ ਦੇ ਜਵਾਨਾਂ ਨੇ ਫ਼ਿਰੋਜ਼ਪੁਰ ਸੈਕਟਰ ਤੋਂ ਹੀ 6 ਮੈਗਜ਼ੀਨਾਂ ਦੇ ਨਾਲ ਤਿੰਨ ਏ. ਕੇ. ਸੀਰੀਜ਼ ਦੀਆਂ ਰਾਈਫਲਾਂ, ਚਾਰ ਮੈਗਜ਼ੀਨਾਂ ਨਾਲ 2 ਐਮ 3 ਸਬ-ਮਸ਼ੀਨ ਗਨ ਅਤੇ ਦੋ ਮੈਗਜ਼ੀਨਾਂ ਸਮੇਤ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਸੀ।
ਖੁਫੀਆ ਏਜੰਸੀ ਦਾ ਅਲਰਟ
ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ। ਇਸ ਦੌਰਾਨ ਵੱਡੀ ਗਿਣਤੀ 'ਚ ਹਥਿਆਰ ਬਰਾਮਦ ਕੀਤੇ ਗਏ। ਪੁਲਿਸ ਨੇ ਕਿਹਾ ਸੀ ਕਿ ਕਾਰਵਾਈ ਵਿਚ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਕੋਲੋਂ 3 ਗ੍ਰਨੇਡ, 1 ਆਈ. ਈ. ਡੀ. , ਦੋ 9 ਐਮ. ਐਮ. ਪਿਸਤੌਲ ਅਤੇ 40 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਸਨ।
PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ
ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਨੂੰ ਅਲਰਟ ਕਰਦੇ ਹੋਏ ਕੇਂਦਰੀ ਖੁਫੀਆ ਏਜੰਸੀਆਂ ਨੇ ਸੂਬੇ 'ਚ ਅੱਤਵਾਦੀ ਹਮਲੇ ਦੀ ਸੰਭਾਵਨਾ ਜਤਾਈ ਹੈ। ਰਾਸ਼ਟਰੀ ਜਾਂਚ ਏਜੰਸੀ ਗੈਂਗਸਟਰਾਂ ਅਤੇ ਅੱਤਵਾਦੀਆਂ 'ਤੇ ਵੀ ਨਜ਼ਰ ਰੱਖ ਰਹੀ ਹੈ। ਸੁਰੱਖਿਆ ਟੀਮਾਂ ਨੇ ਬੱਸ ਸਟੈਂਡ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਵੀ ਤਲਾਸ਼ੀ ਮੁਹਿੰਮ ਚਲਾਈ ਹੈ। ਰੇਲਵੇ ਸਟੇਸ਼ਨ 'ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ਪੁਲੀਸ ਨੇ ਸੂਬੇ ਵਿੱਚ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਚੌਕਸੀ ਵਧਾ ਦਿੱਤੀ ਹੈ ਅਤੇ ਨਾਕੇ ਵੀ ਵਧਾ ਦਿੱਤੇ ਹਨ।
WATCH LIVE TV