Faridkot News: ਕਰੀਬ ਛੇ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਏ ਫਰੀਦਕੋਟ ਦੇ ਪਿੰਡ ਭਾਗਥਲਾਂ ਦੇ ਜਵਾਨ ਧਰਮਪ੍ਰੀਤ ਸਿੰਘ ਦੀ ਲਾਸ਼ ਅੱਜ ਤਿਰੰਗੇ ਵਿੱਚ ਲਪੇਟੀ ਉਸਦੇ ਜੱਦੀ ਪਿੰਡ ਪੁੱਜੀ ਭਾਗਥਲਾਂ ਪੁੱਜੀ। ਇਸ ਨੂੰ ਦੇਖ ਹਰ ਇਕ ਅੱਖ ਨਮ ਹੋ ਗਈ। ਧਰਮਪ੍ਰੀਤ ਜੋ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ਵਿੱਚ ਤਾਇਨਾਤ ਸੀ।


COMMERCIAL BREAK
SCROLL TO CONTINUE READING

ਉਸ ਦੀ ਡਿਊਟੀ ਦੌਰਾਨ ਅਚਾਨਕ ਤਬੀਅਤ ਖ਼ਰਾਬ ਹੋ ਗਈ ਜਿਸਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਕੁਝ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ ਜਿਸ ਦੀ ਲਾਸ਼ ਅੱਜ ਉਸਦੇ ਪਿੰਡ ਪੁੱਜੀ। ਧਰਮਪ੍ਰੀਤ ਸਿੰਘ ਦੀ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਜਿਸ ਨੂੰ ਮੁਖ ਅਗਨੀ ਉਸਦੇ ਪਿਤਾ ਵੱਲੋਂ ਦਿੱਤੀ ਗਈ। ਵੱਡੀ ਗਿਣਤੀ ਵਿੱਚ ਪੁੱਜੇ ਪਿੰਡ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਇਸ ਤੋਂ ਇਲਾਵਾ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੁੱਜ ਕੇ ਪਰਿਵਾਰ ਨੂੰ ਦਿਲਾਸਾ ਦਿੱਤਾ। ਇਸ ਮੌਕੇ ਸ਼ਹੀਦ ਧਰਮਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਧਰਮਪ੍ਰੀਤ ਦੇਸ਼ ਦਾ ਇੱਕ ਹੋਣਹਾਰ ਸਿਪਾਹੀ ਸੀ ਜੋ ਯੂਪੀ ਦੇ ਫਤਹਿਗੜ੍ਹ ਸੈਂਟਰ ਉਤੇ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧਰਮਪ੍ਰੀਤ ਦੀ ਅਚਾਨਕ ਸਿਹਤ ਵਿਗੜਨ ਕਾਰਨ ਐਮਰਜੈਂਸੀ ਵਿੱਚ ਦਾਖਲ ਹੈ ਪਰ ਕੁਝ ਦੇਰ ਬਾਅਦ ਹੀ ਉਨ੍ਹਾਂ ਨੂੰ ਧਰਮਪ੍ਰੀਤ ਦੀ ਮੌਤ ਦੀ ਸੂਚਨਾ ਆ ਗਈ। ਉਨ੍ਹਾਂ ਦੱਸਿਆ ਕਿ ਧਰਮਪ੍ਰੀਤ ਦੀ ਪਤਨੀ ਗਰਭਵਤੀ ਹੈ।


ਇਹ ਵੀ ਪੜ੍ਹੋ : Barnala News: ਬਰਨਾਲਾ ਦੀ ਪਾਸ਼ ਕਲੋਨੀ 'ਚੋਂ ਤਿੰਨ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ


ਉਧਰ ਵਿਧਾਇਕ ਗੁਰਦਿੱਤ ਸਿੰਘ ਵੱਲੋਂ ਵੀ ਇਸ ਘਟਨਾ ਉਤੇ ਦੁੱਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਜੋ ਸਰਕਾਰ ਆਪਣੇ ਪੱਧਰ ਉਤੇ ਸ਼ਹੀਦ ਪਰਿਵਾਰ ਦੀ ਆਰਥਿਕ ਮਦਦ ਕਰਦੀ ਹੈ ਉਹ ਤਾਂ ਕਰੇਗੀ ਅਤੇ ਜੇਕਰ ਪਰਿਵਾਰ ਨੂੰ ਕਿਸੇ ਹੋਰ ਤਰਾਂ ਦੀ ਮਦਦ ਦੀ ਲੋੜ ਹੋਈ ਤਾਂ ਉਹ ਵੀ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Khanna News: ਨਸ਼ਾ ਤਸਕਰ ਨੇ ਪੁਲਿਸ ਉੱਪਰ ਗੱਡੀ ਚੜਾਉਣ ਦੀ ਕੀਤੀ ਕੋਸ਼ਿਸ਼, ਕਾਂਸਟੇਬਲ ਨੇ ਛਾਲ ਮਾਰ ਕੇ ਬਚਾਈ ਜਾਨ