Shaheed Army Jawan Cremation: ਸਰਕਾਰੀ ਸਨਮਾਨਾਂ ਨਾਲ ਹੋਇਆ ਫ਼ੌਜੀ ਜਵਾਨ ਰਮੇਸ਼ ਲਾਲ ਦਾ ਅੰਤਿਮ ਸਸਕਾਰ
Shaheed Army Jawan Cremation: ਲੇਹ ਵਿੱਚ ਸ਼ਹੀਦ ਹੋਏ ਕੋਟਕਪੂਰਾ ਦੇ ਪਿੰਡ ਸਿਰਸੜੀ ਦੇ ਫੌਜੀ ਜਵਾਨ ਰਮੇਸ਼ ਲਾਲ ਦਾ ਨਮ ਅੱਖਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਸ਼ਰਧਾਂਜਲੀ ਭੇਟ ਕੀਤੀ।
Shaheed Army Jawan Cremation: ਬੀਤੇ ਕੱਲ੍ਹ ਇੱਕ ਫ਼ੌਜੀ ਵਾਹਨ ਡੂੰਘੀ ਖੱਡ ਵਿੱਚ ਡਿੱਗ ਜਾਣ ਨਾਲ ਸ਼ਹੀਦ ਹੋਏ ਕੋਟਕਪੂਰਾ ਦੇ ਪਿੰਡ ਸਿਰਸੜੀ ਦੇ ਫੌਜੀ ਜਵਾਨ ਰਮੇਸ਼ ਲਾਲ ਦਾ ਅੰਤਿਮ ਸਸਕਾਰ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਫ਼ੌਜ ਦੀ ਟੁਕੜੀ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਤੇ ਸ਼ਹੀਦ ਦੇ ਪੁੱਤਰਾਂ ਨੇ ਫੁਲਮਾਲਾਵਾਂ ਅਰਪਿਤ ਕਰ ਕੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ।
ਸ਼ਹੀਦ ਦੀ ਚਿਖਾ ਨੂੰ ਅੰਤਿਮ ਅਗਨੀ ਦੋਵੇਂ ਪੁੱਤਰਾਂ ਤੇ ਭਰਾ ਨੇ ਵਿਖਾਈ। ਇਸ ਮੌਕੇ ਗੱਲਬਾਤ ਕਰਦਿਆ ਪਿੰਡ ਵਾਸੀਆਂ ਨੇ ਕਿਹਾ ਕਿ ਫ਼ੌਜੀ ਰਮੇਸ਼ ਲਾਲ ਬਹੁਤ ਵਧੀਆ ਇਨਸਾਨ ਸੀ ਜੋ ਪਿੰਡ ਦੇ ਸਾਂਝੇ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਂਦਾ ਸੀ। ਪਿੰਡ ਵਾਸੀਆਂ ਨੇ ਸ਼ਹੀਦ ਦੀ ਸ਼ਹਾਦਤ ਉਤੇ ਮਾਣ ਪ੍ਰਗਟਾਉਂਦਿਆਂ ਸਰਕਾਰ ਤੋਂ ਸ਼ਹੀਦ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਆਰਥਿਕ ਮਦਦ ਦੇ ਨਾਲ-ਨਾਲ ਪਿੰਡ ਵਿਚ ਯਾਦਗਾਰ ਬਣਾਏ ਜਾਣ ਦੀ ਮੰਗ ਕੀਤੀ।
ਇਸ ਮੌਕੇ ਗੱਲਬਾਤ ਕਰਦਿਆ ਸ਼ਹੀਦ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਰਮੇਸ਼ ਲਾਲ ਦੀ ਸ਼ਹਾਦਤ ਉਤੇ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਕੱਠ ਦੱਸਦਾ ਹੈ ਕਿ ਲੋਕ ਰਮੇਸ਼ ਲਾਲ ਦੀ ਸ਼ਹਾਦਤ ਤੋਂ ਕਿੰਨੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਸ਼ਹੀਦ ਰਮੇਸ਼ ਲਾਲ ਸੀ ਸ਼ਹਾਦਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਪਰ ਇਸ ਤੋਂ ਵੀ ਵੱਡਾ ਘਾਟਾ ਭਾਰਤ ਨੂੰ ਪਿਆ ਜਿਸ ਦਾ ਇੱਕ ਰਾਖਾ ਦੁਨੀਆ ਨੂੰ ਅਲਵਿਦਾ ਕਹਿ ਗਿਆ।
ਇਹ ਵੀ ਪੜ੍ਹੋ : Sangrur News: ਲੌਂਗੋਵਾਲ 'ਚ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ; ਟਰਾਲੀ ਦੇ ਟਾਇਰ ਥੱਲੇ ਆਉਣ ਕਾਰਨ ਕਿਸਾਨ ਦੀ ਮੌਤ
ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਿੱਚ ਸ਼ਹੀਦ ਦੀ ਯਾਦਗਾਰ ਬਣਾਈ ਜਾਵੇ ਤੇ ਸ਼ਹੀਦ ਦੇ ਪਰਿਵਾਰ ਦੀ ਆਰਥਿਕ ਮਦਦ ਦੇ ਨਾਲ ਨਾਲ ਸਰਕਾਰੀ ਨੌਕਰੀ ਵੀ ਪਰਿਵਾਰ ਨੂੰ ਦਿੱਤੀ ਜਾਵੇ। ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਪੀੜਤ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ ਅਤੇ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।
ਇਹ ਵੀ ਪੜ੍ਹੋ : Punjab Farmers News: ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਚੰਡੀਗੜ੍ਹ 'ਚ ਲਗਾਉਣਾ ਸੀ ਪੱਕਾ ਮੋਰਚਾ
ਕੋਟਕਪੂਰਾ ਤੋਂ ਕੇਸੀ ਸੰਜੇ ਦੀ ਰਿਪੋਰਟ