Sadhu Dharamsot News: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
Sadhu Dharamsot News: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁੜ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ।
Sadhu Dharamsot News: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁੜ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦਰਅਸਲ ਵਿੱਚ ਮੋਹਾਲੀ ਦੀ ਅਦਾਲਤ ਵੱਲੋਂ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਗੌਰਤਲਬ ਹੈ ਕਿ ਵਿਜੀਲੈਂਸ ਤੋਂ ਬਾਅਦ ਇਸ ਮਾਮਲੇ ਵਿੱਚ ਈਡੀ ਦੀ ਐਂਟਰੀ ਹੋ ਗਈ ਸੀ। ਕਾਬਿਲੇਗੌਰ ਹੈ ਕਿ ਵੀਰਵਾਰ ਨੂੰ ਈਡੀ ਨੇ ਧਰਮਸੋਤ ਅਤੇ ਉਸ ਦੇ ਪੁੱਤਰ ਦੀ ਕਰੀਬ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ।
ਧਰਮਸੋਤ 1 ਮਾਰਚ 2016 ਤੋਂ 31 ਮਾਰਚ 2022 ਤੱਕ ਪੰਜਾਬ ਦੇ ਜੰਗਲਾਤ ਮੰਤਰੀ ਰਹੇ ਹਨ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਈਡੀ ਦੀ ਜਾਂਚ ਵਿੱਚ ਪਾਇਆ ਗਿਆ ਕਿ ਸਾਬਕਾ ਮੰਤਰੀ ਧਰਮਸੋਤ ਨੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਦੋ ਦਿਨ ਪਹਿਲਾਂ ਕਰੋੜਾਂ ਦੇ ਪਲਾਟ, ਮਕਾਨ ਅਤੇ ਮਿਊਚਲ ਫੰਡ ਜ਼ਬਤ ਕੀਤੇ ਗਏ ਸਨ।
ਜਾਇਦਾਦ ਕੀਤੀ ਸੀ ਜ਼ਬਤ
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਧਰਮਸੋਤ ਦੀ ਜਾਇਦਾਦ ਜ਼ਬਤ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਸੀ। ਈਡੀ ਜਲੰਧਰ ਨੇ ਇਹ ਕਾਰਵਾਈ ਕੀਤੀ ਸੀ। ਕੁਰਕੀ ਵਿੱਚ ਚਾਰ ਅਚੱਲ ਜਾਇਦਾਦਾਂ ਸ਼ਾਮਲ ਕੀਤੀਆਂ ਗਈਆਂ ਸਨ। ਇਨ੍ਹਾਂ 'ਚ ਦੋ ਰਿਹਾਇਸ਼ੀ ਪਲਾਟ, ਇੱਕ ਰਿਹਾਇਸ਼ੀ ਮਕਾਨ ਤੇ ਪੰਜਾਬ ਵਿੱਚ ਇੱਕ ਰਿਹਾਇਸ਼ੀ ਫਲੈਟ ਦੇ ਨਾਲ-ਨਾਲ ਬੈਂਕ ਬੈਲੰਸ ਤੇ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਸਮੇਤ ਅਚੱਲ ਅਤੇ ਚੱਲ ਜਾਇਦਾਦ ਸ਼ਾਮਲ ਹੈ। ਅਦਾਲਤ ਵਿੱਚ ਕੇਸ ਦਾਇਰ ਕਰਕੇ ਈਡੀ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਜਲਦੀ ਹੀ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੇ ਹਨ।
6.39 ਕਰੋੜ ਰੁਪਏ ਦੀ ਜਾਇਦਾਦ ਗ਼ੈਰ-ਕਾਨੂੰਨੀ ਪਾਈ ਗਈ
ਈਡੀ ਨੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਐਫਆਈਆਰ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ ਸੀ। ਈਡੀ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਧਰਮਸੋਤ ਨੇ ਅਨੁਸੂਚਿਤ ਅਪਰਾਧਾਂ ਦੇ ਸਬੰਧ ਵਿੱਚ 6.39 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕੀਤੀ ਸੀ। ਧਰਮਸੋਤ ਤੋਂ ਵੀ ਇਸ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ। ਪਰ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ।
ਧਰਮਸੋਤ ਨੂੰ ਦੋ ਮਹੀਨੇ ਪਹਿਲਾਂ ਕੀਤਾ ਗਿਆ ਸੀ ਗ੍ਰਿਫ਼ਤਾਰ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦੋ ਮਹੀਨੇ ਪਹਿਲਾਂ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਜਿੱਥੇ ਜਵਾਬ ਤੋਂ ਸੰਤੁਸ਼ਟ ਨਾ ਹੋਣ 'ਤੇ ਈਡੀ ਨੇ ਇਹ ਕਾਰਵਾਈ ਕੀਤੀ। ਮੰਤਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਿਵਲ ਹਸਪਤਾਲ ਤੋਂ ਉਸ ਦਾ ਮੈਡੀਕਲ ਕਰਵਾਇਆ ਗਿਆ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ 'ਚ ਥਾਣੇ ਦੇ ਬਾਹਰ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਕਿਡਨੈਪ