Plot Allotment Case: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮੰਗਲਵਾਰ ਨੂੰ ਸਵੇਰੇ ਲੁੱਕ ਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਸ਼ਾਮ ਨੂੰ ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਬਠਿੰਡਾ ਦੀ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਖਿਲਾਫ਼ ਵਾਰੰਟ ਜਾਰੀ ਕੀਤੇ ਹਨ। 
ਲੁੱਕ ਆਊਟ ਸਰਕੂਲਰ ਜਾਰੀ ਕਰਨ ਤੋਂ ਬਾਅਦ ਬਠਿੰਡਾ ਅਦਾਲਤ ਨੇ ਹੁਣ ਮਨਪ੍ਰੀਤ ਬਾਦਲ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 420, 467, 468, 471, 120-ਬੀ, ਅਤੇ 13 (1) ਤਹਿਤ ਦਰਜ ਐਫਆਈਆਰ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ ਹੈ। ਜ਼ਮੀਨ ਅਲਾਟਮੈਂਟ ਦੇ ਮਾਮਲੇ ਵਿੱਚ ਸੂਚਨਾ ਤਕਨਾਲੋਜੀ ਐਕਟ ਤੋਂ ਇਲਾਵਾ ਭ੍ਰਿਸ਼ਟਾਚਾਰ ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

 ਕਾਬਿਲੇਗੌਰ ਹੈ ਕਿ ਵਿਜੀਲੈਂਸ ਮਨਪ੍ਰੀਤ ਬਾਦਲ ਸਣੇ ਪੀਸੀਐਸ ਅਧਿਕਾਰੀ ਬਿਕਰਮਜੀਤ ਸਿੰਘ ਤੇ ਅਸਟੇਟ ਆਫ਼ਿਸਰ ਪੰਕਜ ਕਾਲੀਆ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਹੁਣ ਵਿਜੀਲੈਂਸ ਵਿਭਾਗ ਨੇ ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਅਰਜ਼ੀ ਦਾਇਰ ਕਰ ਕੇ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਰੰਟਾਂ ਦੀ ਮੰਗ ਕੀਤੀ ਸੀ। ਅਦਾਲਤ ਨੇ ਮੰਗਲਵਾਰ ਸ਼ਾਮ ਨੂੰ ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।


ਗੌਰਤਲਬ ਹੈ ਕਿ ਪਲਾਟ ਦੀ ਖ਼ਰੀਦੋ-ਫਰੋਖਤ ਦੀ ਧੋਖਾਧੜੀ ਦੇ ਮਾਮਲੇ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਉਤੇ ਫੈਸਲੇ ਤੋਂ ਪਹਿਲਾਂ ਹੀ ਅਦਾਲਤ ਵਿੱਚੋਂ ਪਟੀਸ਼ਨ ਵਾਪਸ ਲੈ ਗਈ ਹੈ। ਅੱਜ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨ ਪਟੀਸ਼ਨ ਉਤੇ ਫ਼ੈਸਲਾ ਆਉਣਾ ਸੀ। ਮਨਪ੍ਰੀਤ ਬਾਦਲ ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਦੱਸਿਆ ਕਿ ਅਜੇ ਮਨਪ੍ਰੀਤ ਉਤੇ ਮਾਮਲਾ ਦਰਜ ਹੋ ਗਿਆ ਹੈ ਅਤੇ ਉਹ ਦੁਬਾਰਾ ਨਵੇਂ ਤੱਥਾਂ ਨਾਲ ਅਦਾਲਤ ਦਾ ਰੁਖ਼ ਕਰਾਂਗੇ।


ਇਹ ਵੀ ਪੜ੍ਹੋ : Amit Shah Punjab Visit Today LIVE Updates: ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ CM ਭਗਵੰਤ ਮਾਨ ਨੇ ਹਰਿਆਣਾ-ਰਾਜਸਥਾਨ ਨੂੰ ਪਾਈ ਝਾੜ


ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਹ ਬਠਿੰਡਾ ਅਦਾਲਤ ਜਾਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਐਡਵੋਕੇਟ ਸੁਖਦੀਪ ਭਿੰਡਰ ਨੇ ਦੱਸਿਆ ਕਿ ਅਸੀਂ ਪਟੀਸ਼ਨ ਨਹੀਂ ਲਗਵਾਂਗੇ। ਇਸ ਲਈ ਕਾਫੀ ਸਮਾਂ ਲੱਗੇਗਾ, ਇਹ ਸਾਡਾ ਅਧਿਕਾਰ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਕੋਈ ਨੋਟਿਸ ਜਾਰੀ ਹੋਇਆ ਹੈ ਇਸ ਸਬੰਧੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।


ਇਹ ਵੀ ਪੜ੍ਹੋ : Arsh Dalla News: ਅਰਸ਼ ਡੱਲਾ ਨੂੰ ਲੈ ਕੇ NIA ਦਾ ਵੱਡਾ ਖੁਲਾਸਾ, ਕੈਨੇਡਾ ਤੋਂ ਚਲਾ ਰਿਹਾ ਸੀ ‘ਅੱਤਵਾਦੀ ਕੰਪਨੀ’