Faridkot News (ਦੇਵਾ ਅਨੰਦ ਸ਼ਰਮਾ): ਲੜਕੀ ਦੀਆਂ ਅਸ਼ਲੀਲ ਫੋਟੋਆਂ ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਤੇ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫ਼ਰੀਦਕੋਟ ਦੇ ਇੱਕ ਵਿਅਕਤੀ ਵੱਲੋਂ ਪੁਲਿਸ ਨੂੰ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਉਸ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਉਸ ਦੀ ਲੜਕੀ ਦੀਆਂ ਅਸ਼ਲੀਲ ਫੋਟੋਆਂ ਤੇ ਵੀਡੀਓ ਵਾਇਰਲ ਕਰ ਦਿੱਤੀਆਂ ਜਾਣਗੀਆਂ ਨਹੀਂ ਤਾਂ ਉਨ੍ਹਾਂ ਨੂੰ ਛੇ ਲੱਖ ਰੁਪਏ ਦਿੱਤੇ ਜਾਣ।


COMMERCIAL BREAK
SCROLL TO CONTINUE READING

ਇਸ ਸ਼ਿਕਾਇਤ ਤੋਂ ਬਾਅਦ ਪੁਲਿਸ ਵੱਲੋਂ ਇਸ ਸਬੰਧੀ ਟੈਕਨੀਕਲ ਸੈਲ ਦੀ ਮਦਦ ਦੇ ਨਾਲ ਪਤਾ ਲਗਾਇਆ ਕਿ ਲੋਕਲ ਲੜਕੇ ਵੱਲੋਂ ਹੀ ਸ਼ਿਕਾਇਤਕਰਤਾ ਨੂੰ ਫੋਨ ਕਾਲ ਕਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਜਿਸ ਨੂੰ ਟਰੇਸ ਕਰਨ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


ਜਾਣਕਾਰੀ ਦਿੰਦੇ ਹੋਏ ਤਫਾਸ਼ੀਸ਼ੀ ਅਧਿਕਾਰੀ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਇਸ ਮਾਮਲੇ ਦੀ ਡੂੰਘਿਆਈ ਨਾਲ ਪੜਤਾਲ ਕਰਨ ਲਈ ਟੈਕਨੀਕਲ ਸੈੱਲ ਦੀ ਮਦਦ ਲਈ ਗਈ। ਇਸ ਤੋਂ ਬਾਅਦ ਜਾਣਕਾਰੀ ਸਾਹਮਣੇ ਆਈ ਕਿ ਨਿਖਿਲ ਨਾਮਕ ਦਾ ਲੜਕਾ ਜਿਸ ਵੱਲੋਂ ਇੱਕ ਐਪ ਜ਼ਰੀਏ ਵਿਦੇਸ਼ੀ ਨੰਬਰ ਆਪਣੇ ਮੋਬਾਈਲ 'ਚ ਇੰਸਟਾਲ ਕਰਕੇ ਕਾਲ ਕਰਕੇ ਧਮਕੀਆਂ ਦਿੰਦਾ ਸੀ ਕਿ ਉਹ ਉਨ੍ਹਾਂ ਦੀ ਲੜਕੀ ਦੀਆਂ ਅਸ਼ਲੀਲ ਵੀਡੀਓ ਵਾਇਰਲ ਕਰ ਦੇਵੇਗਾ ਨਹੀਂ ਤਾਂ ਉਸਨੂੰ ਛੇ ਲੱਖ ਰੁਪਏ ਦਿੱਤੇ ਜਾਣ ਨਾਲ ਹੀ ਉਹ ਆਪਣੇ ਆਪ ਨੂੰ ਗੋਲਡੀ ਬਰਾੜ ਦੇ ਗਿਰੋਹ ਦਾ ਗੁਰਗਾ ਦੱਸਦਾ ਸੀ।


ਪੜਤਾਲ ਤੋਂ ਬਾਅਦ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਜਿਸ ਦੇ ਮੋਬਾਈਲ ਫੋਨ ਵੀ ਜ਼ਬਤ ਕਰ ਲਏ ਗਏ ਹਨ ਜਿਨ੍ਹਾਂ ਦਾ ਇਸਤੇਮਾਲ ਕਾਲ ਕਰਨ ਲਈ ਕਰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਗੋਲਡੀ ਬਰਾੜ ਨਾਲ ਇਸ ਦਾ ਕੋਈ ਸਬੰਧ ਸਾਹਮਣੇ ਨਹੀਂ ਆਇਆ ਤੇ ਨਾ ਹੀ ਲੜਕੀ ਦੀਆਂ ਕੋਈ ਫੋਟੋਆਂ ਉਸਦੇ ਕੋਲੋਂ ਬਰਾਮਦ ਹਨ।


ਇਹ ਵੀ ਪੜ੍ਹੋ : Jalandhar News: ਕੋਰੀਅਰ ਰਾਹੀਂ ਵਿਦੇਸ਼ 'ਚ ਨਸ਼ਾ ਸਪਲਾਈ ਕਰਨ ਵਾਲੇ 9 ਮੁਲਜ਼ਮ ਗ੍ਰਿਫ਼ਤਾਰ; 22 ਕਿਲੋ ਅਫੀਮ ਬਰਾਮਦ


ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਪੁਲਿਸ ਰਿਮਾਂਡ ਉਤੇ ਲੈ ਕੇ ਹੋਰ ਜਾਣਕਰੀ ਇਕੱਤਰ ਕੀਤੀ ਜਾਣੀ ਹੈ ਤੇ ਜੇ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਗਈ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ : Machhiwara News: ਵਿਆਹੁਤਾ ਵੱਲੋਂ ਜ਼ਹਿਰ ਨਿਗਲਣ ਤੋਂ ਬਾਅਦ ਪੇਕਿਆਂ ਨੇ ਹਸਪਤਾਲ 'ਚ ਸਹੁਰੇ ਪਰਿਵਾਰ 'ਤੇ ਕੀਤਾ ਹਮਲਾ; 3 ਜਣੇ ਗ੍ਰਿਫ਼ਤਾਰ