Punjab News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਰਦਾਸਪੁਰ ਨੂੰ ਵੱਡਾ ਤੋਹਫਾ ਦੇਣਗੇ। ਸਭ ਤੋਂ ਪਹਿਲਾਂ ਉਹ ਅੰਤਰਰਾਜੀ ਬੱਸ ਟਰਮੀਨਲ (ISBT) ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨਗੇ।
Trending Photos
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫਾ ਦੇਣਗੇ। ਦੱਸ ਦਈਏ ਕਿ ਅੱਜ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਲੋਕ ਸਭਾ ਹਲਕੇ ਲਈ 1854 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਇਸ ਦੌਰਾਨ ਦੋਵੇਂ ਆਗੂ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਰੈਲੀ ਲਈ ਗੁਰਦਾਸਪੁਰ ਤੋਂ ਇਲਾਵਾ ਬਟਾਲਾ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਦੋ ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਰੈਲੀ ਵਾਲੀ ਥਾਂ ਨੇੜੇ ਮੁੱਖ ਮੰਤਰੀ ਲਈ ਹੈਲੀਪੈਡ ਬਣਾਇਆ ਗਿਆ ਹੈ, ਜਿਸ 'ਤੇ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਮੁੱਖ ਮੰਤਰੀ ਸਿੱਧੇ ਉੱਥੇ ਪਹੁੰਚਣਗੇ।
ਇਹ ਵੀ ਪੜ੍ਹੋ: Delhi Pollution: ਦਿੱਲੀ-ਐਨਸੀਆਰ 'ਚ ਹਵਾ ਅਜੇ ਵੀ ਬਹੁਤ ਖਰਾਬ, ਲੋਕਾਂ ਦਾ ਸਾਹ ਲੈਣਾ ਹੋਇਆ ਔਖਾ
ਦਰਅਸਲ ਬੀਤੇ ਦਿਨੀ ਬਟਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨਗਰ ਕੌਂਸਲ ਦੇ ਚੇਅਰਮੈਨ ਡਾ. ਇੰਪਰੂਵਮੈਂਟ ਟਰੱਸਟ ਰਾਜੀਵ ਸ਼ਰਮਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼ਮਸ਼ੇਰ ਸਿੰਘ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਹੋਣ ਵਾਲੇ ਉਦਘਾਟਨੀ ਸਮਾਰੋਹ ਅਤੇ ਵਿਕਾਸ ਕ੍ਰਾਂਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: Punjab News: ਵਿਧਾਇਕਾ ਗੁਨੀਵ ਕੌਰ ਨੂੰ ਕਪੂਰਥਲਾ ਜ਼ਿਲ੍ਹਾ ਅਦਾਲਤ ਵੱਲੋਂ ਸੰਮਨ
ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਲਈ ਇਹ ਇਤਿਹਾਸਕ ਪਲ ਹੈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣੇ ਹਰਮਨ ਪਿਆਰੇ ਆਗੂਆਂ ਨੂੰ ਸੁਣਨ ਅਤੇ ਇਨ੍ਹਾਂ ਇਤਿਹਾਸਕ ਪਲਾਂ ਦੇ ਗਵਾਹ ਬਣਨ ਲਈ ਪਹੁੰਚ ਰਹੇ ਹਨ। ਇਸ ਰੈਲੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਅੱਜ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕੀਤਾ ਜਾਵੇਗਾ। 2 ਦਸੰਬਰ ਨੂੰ ਗੁਰਦਾਸਪੁਰ 'ਚ ਹੋਣ ਵਾਲੀ ਵਿਕਾਸ ਕ੍ਰਾਂਤੀ ਰੈਲੀ ਦੇ ਮੱਦੇਨਜ਼ਰ ਪੁਲਸ ਨੇ ਲੋਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਹਨ।