Arvind Kejriwal Punjab Visit News: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਤਿੰਨ ਰੋਜ਼ਾ ਦੌਰੇ ਲਈ ਪੰਜਾਬ ਪੁੱਜੇ। ਇਸ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਸਕੂਲ ਆਫ ਐਮੀਨੈਂਸ (School of Eminence) ਦਾ ਉਦਘਾਟਨ ਕੀਤਾ। ਇਸ ਦੌਰਾਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾਵਾਂ, ਸਕੂਲਾਂ ਵਿੱਚ ਸੁਰੱਖਿਆ ਕਰਮਚਾਰੀ ਅਤੇ ਹੋਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। 


COMMERCIAL BREAK
SCROLL TO CONTINUE READING

ਅੱਜ ਸਰਕਾਰੀ ਸਕੂਲਾਂ ਲਈ ਪ੍ਰਾਈਵੇਟ ਬੱਸਾਂ ਵੀ ਚਲਾਈਆਂ ਜਾਣਗੀਆਂ। ਇਸ ਸਕੂਲ ਵਿੱਚ ਸਾਰੀਆਂ ਜਮਾਤਾਂ ਮਾਡਰਨ ਹੋਣਗੀਆਂ। ਕਲਾਸ ਰੂਮਾਂ ਵਿੱਚ ਪ੍ਰੋਜੈਕਟਰ ਲਗਾਏ ਗਏ ਹਨ ਜਿਨ੍ਹਾਂ ਰਾਹੀਂ ਪੜ੍ਹਾਈ ਕਰਵਾਈ ਜਾਂਦੀ ਹੈ। ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣੀ ਸ਼ੁਰੂ ਹੋ ਜਾਵੇਗੀ।


ਕੀ ਕੁਝ ਹੋਵੇਗਾ ਖਾਸ? 


  • ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨ ਦਾ ਟੀਚਾ 

  • ਸਕੂਲ ਆਫ ਐਮੀਨੈਂਸ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ 

  • 117 'ਸਕੂਲ ਆਫ ਐਮੀਨੈਂਸ' 'ਚੋਂ 63 ਸਕੂਲਾਂ 'ਚ ਕੰਮ ਕੀਤਾ ਗਿਆ ਸ਼ੁਰੂ 

  • ਸੁਚਾਰੂ ਢੰਗ ਨਾਲ ਕੰਮਕਾਜ ਲਈ 65 ਕਰੋੜ ਸਰਕਾਰ ਨੇ ਕੀਤੇ ਜਾਰੀ

  • ਸਕੂਲ ਟੈਕਨਾਲੋਜੀ ਅਧਾਰਿਤ ਅਧਿਆਪਨ 'ਤੇ ਹੋਣਗੇ ਆਧਾਰਿਤ

  • ਸਕੂਲ ਆਫ ਐਮੀਨੈਂਸ ਅਤਿ-ਆਧੁਨਿਕ ਲੈਬਸ ਤੇ ਲਾਇਬ੍ਰੇਰੀਆਂ ਨਾਲ ਲੈਸ ਹੋਣਗੇ 

  • ਸਕੂਲਾਂ 'ਚ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਪੇਸ਼ੇਵਰ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ

  • JEE, NEET, NDA, CUET, ਅਤੇ CLAT ਦੀ ਤਿਆਰੀ ਲਈ ਕੋਚਿੰਗ ਦਿੱਤੀ ਜਾਵੇਗੀ ਸਹੂਲਤ

  • ਅਤਿ-ਆਧੁਨਿਕ ਖੇਡ ਸਹੂਲਤਾਂ ਕਰਵਾਈਆਂ ਜਾਣਗੀਆਂ ਮੁਹੱਈਆ

  • ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਧਾਉਣ ਲਈ ਐਕਸਪੋਜ਼ਰ ਦੌਰੇ

  • ਸਕੂਲ ਆਫ ਐਮੀਨੈਂਸ ਵਿੱਚ 100 ਫ਼ੀਸਦੀ ਭਰੀਆਂ ਗਈਆਂ ਅਧਿਆਪਨ ਅਸਾਮੀਆਂ 

  • 4.80 ਕਰੋੜ ਵਿਦਿਆਰਥੀਆਂ ਦੀ ਵਿਸ਼ੇਸ਼ ਵਰਦੀਆਂ ਲਈ ਕੀਤੇ ਗਏ ਅਲਾਟ

  • ਵਿਦਿਆਰਥੀਆਂ ਦੀ ਸਿਖਲਾਈ ਲਈ ਵਿਸ਼ੇਸ ਵਿਜ਼ਿਟਿੰਗ ਫੈਕਲਟੀ ਹੋਵੇਗੀ ਉਪਲਬਧ


ਸਕੂਲ ਆਫ਼ ਐਮੀਨੈਂਸ ਵਿੱਚ ਕੀਤੀਆਂ ਗਈਆਂ ਵੱਡੀਆਂ ਤਬਦੀਲੀਆਂ --


-ਸਕੂਲ ਆਫ਼ ਐਮੀਨੈਂਸ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ, ਜਿੱਥੇ ਇੱਕ ਕੰਪਿਊਟਰ ਲੈਬ ਅਤੇ ਅੰਗਰੇਜ਼ੀ ਭਾਸ਼ਾ ਨੂੰ ਸੁਣਨ ਵਾਲੀ ਲਿਸਨਿੰਗ ਲੈਬ ਵੀ ਬਣਾਈ ਗਈ ਹੈ।


-ਵਿਦਿਆਰਥੀਆਂ ਨੂੰ ਕੰਪਿਊਟਰ ਲੈਬਾਂ ਵਿੱਚ ਅਜਿਹੀ ਜਾਣਕਾਰੀ ਅਤੇ ਸਿਖਲਾਈ ਦਿੱਤੀ ਜਾਂਦੀ ਹੈ ਤਾਂ ਜੋ ਉਹ ਸਕੂਲ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਣ। ਵਿਦਿਆਰਥੀ ਅਤੇ ਅਧਿਆਪਕ ਵੀ ਇਹਨਾਂ ਲੈਬਾਂ ਤੋਂ ਬਹੁਤ ਖੁਸ਼ ਹਨ।


-ਜਿਸ ਤਰ੍ਹਾਂ IELTS ਲਈ ਅੰਗਰੇਜ਼ੀ ਦੀ ਸਿਖਲਾਈ ਦਿੱਤੀ ਜਾਂਦੀ ਹੈ, ਉਸੇ ਤਰ੍ਹਾਂ ਸਕੂਲ ਆਫ ਐਮੀਨੈਂਸ ਵਿੱਚ ਵੀ ਅੰਗਰੇਜ਼ੀ ਸੁਣਨ ਦੀ ਸਿਖਲਾਈ ਦਿੱਤੀ ਜਾਵੇਗੀ।


ਪੰਜਾਬ ਦੌਰੇ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਟਵੀਟ


ਇਸ ਦੌਰਾਨ ਪੰਜਾਬ ਦੌਰੇ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਹੈ ਕਿ ਅੱਜ ਤੋਂ ਮੈਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਾਂ। ਭਗਵੰਤ ਮਾਨ ਜੀ ਨੇ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਹੈ। ਅੱਜ ਉਨ੍ਹਾਂ ਨਾਲ ਇਸ ਦਾ ਉਦਘਾਟਨ ਕਰਨਗੇ। ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣੀ ਸ਼ੁਰੂ ਹੋ ਜਾਵੇਗੀ। ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਵਿੱਚ ਹਿੱਸਾ ਲੈਣਾ ਚਾਹੀਦਾ ਹੈ - ਇਸ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ ਹੈ, ਰਾਸ਼ਟਰ ਨਿਰਮਾਣ ਦਾ ਇਸ ਤੋਂ ਵੱਡਾ ਕੋਈ ਕੰਮ ਨਹੀਂ ਹੈ। ਮੈਂ ਅੱਜ ਉਸ ਸਕੂਲ ਨੂੰ ਦੇਖ ਕੇ ਬਹੁਤ ਉਤਸ਼ਾਹਿਤ ਹਾਂ। ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ।



 


ਹਰਜੋਤ ਸਿੰਘ ਬੈਂਸ ਨੇ ਕੀਤਾ ਵੱਡਾ ਐਲਾਨ 
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਪਹਿਲੇ 'ਸਕੂਲ ਆਫ ਐਮੀਨੈਂਸ' ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਕ ਸਕੂਲ ਸ਼ੁਰੂ ਕੀਤਾ ਜਾ ਰਿਹਾ ਹੈ ਪਰ 117 ਸਕੂਲਾਂ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਦਿੱਲੀ ਵਰਗੀ ਸਿੱਖਿਆ ਸਹੂਲਤਾਂ ਦੇਣ ਦਾ ਕੀਤਾ ਗਿਆ ਵਾਅਦਾ ਅੱਜ ਪੂਰਾ ਹੋ ਰਿਹਾ ਹੈ। ਸਰਕਾਰ ਪੰਜਾਬ ਲਈ ਜਿਸ ਸਿੱਖਿਆ ਕ੍ਰਾਂਤੀ ਦੀ ਗੱਲ ਕਰ ਰਹੀ ਹੈ, ਉਸ ਦਾ ਉਦੇਸ਼ ਸਿੱਖਿਆ ਅਤੇ ਸਕੂਲਾਂ ਦੇ ਪੱਧਰ ਨੂੰ ਸੁਧਾਰਨਾ ਹੈ।


117 ਸਰਕਾਰੀ ਸਕੂਲਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ 
ਇਸ ਸਕੂਲ ਦੀ ਇਮਾਰਤ ਨੂੰ ਸੁਧਾਰਨ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਅਤੇ ਨਗਰ ਸੁਧਾਰ ਟਰੱਸਟ ਨੂੰ ਸੌਂਪੀ ਗਈ ਸੀ, ਜਿਸ ਨੂੰ ਬਾਖੂਬੀ ਨਿਭਾਇਆ ਗਿਆ ਹੈ। ਇਹ ਕਦਮ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਿਪੁੰਨ ਬਣਾਉਣ ਲਈ ਇੱਕ ਵਧੀਆ ਸਿੱਖਣ ਦਾ ਅਨੁਭਵ ਪ੍ਰਦਾਨ ਕਰੇਗਾ।  ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ  'ਸਕੂਲਜ਼ ਆਫ਼ ਐਮੀਨੈਂਸ' ਪ੍ਰੋਜੈਕਟ ਤਹਿਤ 23 ਜ਼ਿਲ੍ਹਿਆਂ ਦੇ 117 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।


-ਇਹ ਸਕੂਲ ਆਜ਼ਾਦੀ ਘੁਲਾਟੀਆਂ ਦੀਆਂ ਖਾਹਿਸ਼ਾਂ ਨੂੰ ਧਿਆਨ ਵਿੱਚ ਰੱਖ ਕੇ ਸਥਾਪਿਤ ਕੀਤੇ ਜਾ ਰਹੇ ਹਨ, ਜੋ ਕਿ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਲਈ ਤਿਆਰ ਕਰਨਗੇ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਬਣਾਉਣ ਵਿੱਚ ਮਦਦਗਾਰ ਹੋਣਗੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਿੱਖਿਆ ਪ੍ਰਦਾਨ ਕਰਨਗੇ। 


ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨ ਜਾ ਰਹੀ ਹੈ।  ਇਸ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਇਹ (AAP rally in Amritsar) ਪਹਿਲੀ ਰੈਲੀ ਹੋਵੇਗੀ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।


ਇਹ ਵੀ ਪੜ੍ਹੋ: Punjab News: 13 ਸਤੰਬਰ ਨੂੰ ਪੰਜਾਬ ਆਉਣਗੇ ਕੇਜਰੀਵਾਲ, ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ

ਦੱਸ ਦਈਏ ਕਿ ਸਕੂਲ ਦੇ ਉਦਘਾਟਨ ਤੋਂ ਬਾਅਦ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।  ਰੈਲੀ ਵਾਲੀ ਥਾਂ 'ਤੇ ਵੱਡਾ ਵਾਟਰ ਪਰੂਫ ਟੈਂਟ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਰੈਲੀ 'ਚ ਕਰੀਬ 50 ਹਜ਼ਾਰ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਇਸ ਰੈਲੀ ਦਾ ਆਯੋਜਨ ਕਰਕੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਏਗੀ।


ਇਹ ਵੀ ਪੜ੍ਹੋ: Battle of Saragarhi: CM ਮਾਨ ਨੇ ਸਾਰਾਗੜ੍ਹੀ ਜੰਗ ਦੇ ਬਹਾਦਰ ਹੌਲਦਾਰ ਇਸ਼ਰ ਸਿੰਘ ਦੀ ਯਾਦਗਾਰ ਦਾ ਰੱਖਿਆ ਨੀਂਹ ਪੱਥਰ


ਇਹ ਸਮਾਗਮ ਅੰਮ੍ਰਿਤਸਰ 'ਚ ਹੋਵੇਗਾ। ਇਸ ਦੇ ਨਾਲ ਹੀ 14 ਅਤੇ 15 ਸਤੰਬਰ ਨੂੰ ਵਪਾਰਕ ਮੀਟਿੰਗ ਹੋਵੇਗੀ।  ਦਰਅਸਲ 14 ਸਤੰਬਰ ਨੂੰ ਅੰਮ੍ਰਿਤਸਰ ਅਤੇ ਜਲੰਧਰ 'ਚ ਕਾਰੋਬਾਰੀ ਮੀਟਿੰਗ ਹੋਵੇਗੀ। 15 ਸਤੰਬਰ ਨੂੰ ਲੁਧਿਆਣਾ ਅਤੇ ਮੋਹਾਲੀ 'ਚ ਮੀਟਿੰਗ ਹੋਵੇਗੀ। ਕਾਰੋਬਾਰੀ ਮੀਟਿੰਗ ਵਪਾਰ ਅਤੇ ਉਦਯੋਗ ਨਾਲ ਕੀਤੇ ਵਾਅਦਿਆਂ ਦੇ ਸਬੰਧ 'ਚ ਹੁਣ ਤੱਕ ਕੀ ਹੋਇਆ ਇਸ ਬਾਰੇ ਜਾਣਕਾਰੀ ਦੇਵਾਂਗੇ। ਜੇਕਰ ਕਿਸੇ ਬਦਲਾਅ ਦੀ ਲੋੜ ਪਈ ਤਾਂ ਨੀਤੀ ਵਿੱਚ ਇਸ ਬਾਰੇ ਚਰਚਾ ਕੀਤੀ ਜਾਵੇਗੀ।


ਅੰਮ੍ਰਿਤਸਰ ਪੁਲਿਸ ਵੱਲੋਂ ਰੂਟ ਪਲਾਨ ਜਾਰੀ
ਅੰਮ੍ਰਿਤਸਰ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਕਾਰਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਲੋਕਾਂ ਦੀ ਸਹੂਲਤ ਲਈ ਸ਼ਹਿਰ ਵਿੱਚ ਬੁੱਧਵਾਰ ਦਾ ਰੂਟ ਬਦਲ ਦਿੱਤਾ ਗਿਆ ਹੈ। ਇਹ ਰੈਲੀ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੁਸਹਿਰਾ ਗਰਾਊਂਡ ਵਿਖੇ ਕੀਤੀ ਜਾ ਰਹੀ ਹੈ। ਜਿਸ ਵਿੱਚ ਦੂਜੇ ਸ਼ਹਿਰਾਂ ਤੋਂ ਆਉਣ ਵਾਲੇ ਸਮਰਥਕਾਂ ਨੂੰ ਬਾਈਪਾਸ ਵੱਲ ਭੇਜਿਆ ਜਾਵੇਗਾ ਤਾਂ ਜੋ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਨਾ ਆਵੇ।