Delhi Polls 2025: ਦਿੱਲੀ ਵਿਧਾਨ ਸਭਾ ਚੋਣਾਂ 2025 ਦੇ ਮੱਦੇਨਜ਼ਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਹ ਮੁਫਤ ਕੀ ਰੇਵਾੜੀ ਬਾਰੇ ਵੀ ਚਰਚਾ ਕਰਨਗੇ।
Trending Photos
Delhi Assembly Election 2025: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਇੱਕ ਨਵੀਂ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਦਿੱਲੀ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਨੇ 'ਰੇਵੜੀ 'ਤੇ ਚਰਚਾ' ਕੈਂਪੇਨ ਲਾਂਚ ਕੀਤੀ।
ਅਸਲ ਵਿੱਚ ਭਾਜਪਾ ਪਿਛਲੇ ਲੰਮੇ ਸਮੇਂ ਤੋਂ ‘ਆਪ’ ਸਰਕਾਰ ਦੀਆਂ ਮੁਫਤ ਬੱਸਾਂ ਦੇ ਸਫਰ, ਮੁਫਤ ਬਿਜਲੀ-ਪਾਣੀ ਅਤੇ ਹੋਰ ਲੋਕ ਭਲਾਈ ਸਕੀਮਾਂ ਨੂੰ ਦਿੱਲੀ ਵਿੱਚ ਮੁਫਤ ਦੀਆਂ ਸਕੀਮਾਂ ਕਹਿ ਕੇ ਭੰਡੀ ਪ੍ਰਚਾਰ ਵਿੱਚ ਲੱਗੀ ਹੋਈ ਹੈ। ਭਾਜਪਾ ਆਮ ਆਦਮੀ ਪਾਰਟੀ ਨੂੰ 'ਰੇਵੜੀ ਕਲਚਰ' ਨਾਲ ਜੋੜ ਕੇ ਹਮਲਾ ਕਰ ਰਹੀ ਹੈ। ਹੁਣ ਅਰਵਿੰਦ ਕੇਜਰੀਵਾਲ ਰੇਵੜੀ 'ਤੇ ਚਰਚਾ ਦੌਰਾਨ ਭਾਜਪਾ ਦੇ ਇਨ੍ਹਾਂ ਸਵਾਲਾਂ ਦੇ ਜਵਾਬ ਦੇਣਗੇ।
ਇਹ ਵੀ ਪੜ੍ਹੋ: Chandigarh Vegetable Price: ਮੌਸਮ ਦੇ ਬਦਲਾਅ ਕਰਕੇ ਸਬਜ਼ੀਆਂ ਦੇ ਰੇਟਾਂ 'ਚ ਹੋਇਆ ਵਾਧਾ, ਆਮ ਆਦਮੀ ਪਰੇਸ਼ਾਨ
ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਇਹ ਫੈਸਲਾ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ‘ਆਪ’ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਇਕਾਂ ਖਿਲਾਫ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਤਿੰਨ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਾਂਗਰਸ ਅਤੇ ਭਾਜਪਾ ਤੋਂ ਹਾਲ ਹੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਛੇ ਆਗੂਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ।