Arvind Kejriwal Punjab Visit:  ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦੋ ਦਿਨ ਪੰਜਾਬ ਫੇਰੀ ਹੈ। ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਪਹਿਲੀ ਰੈਲੀ ਹੋਵੇਗੀ। ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ਹੋਵੇਗੀ । ਸ਼ਾਮ 4:00 ਵਜੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ 6 ਵਜੇ ਲਾਹੌਰੀ ਗੇਟ ਤੋਂ ਸ਼ੁਰੂ ਹੋਵੇਗਾ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ। 


ਜੇਲ੍ਹ ਵਿੱਚ ਹੋਣ ਦੇ ਬਾਵਜੂਦ ਕੇਜਰੀਵਾਲ ਪੰਜਾਬ ਦੇ ਸਿਆਸੀ ਹਾਲਾਤ ਤੋਂ ਜਾਣੂ ਹਨ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜੇਲ੍ਹ ਵਿੱਚ ਦੋ ਵਾਰ ਮਿਲ ਕੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਿਆਸੀ ਮਾਹੌਲ ਬਾਰੇ ਜਾਣੂ ਕਰਵਾਇਆ ਸੀ।


ਜਦੋਂ ਤੋਂ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਏ ਹਨ, ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਵਿੱਚ ਇੱਕ ਨਵਾਂ ਉਤਸ਼ਾਹ ਹੈ।