Patiala Lok Sabha Election: ਪਟਿਆਲਾ ਸੀਟ ਤੋਂ ਧਰਮਵੀਰ ਗਾਂਧੀ ਦੇ ਖਿਲਾਫ ਬੀਜੇਪੀ ਨੇ ਪਰਨੀਤ ਕੌਰ, ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਐਨ ਕੇ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
Trending Photos
Nabha News: ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਨਾਭਾ ਹਲਕੇ ਵਿੱਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਕਿ ਪਿੰਡਾਂ ਦੇ ਵਿੱਚ ਕਾਂਗਰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਪੂਰੀ ਤਰ੍ਹਾਂ ਪੱਬਾਂ ਭਾਰ ਹਨ, ਪਿੰਡ ਅਤੇ ਸ਼ਹਿਰਾਂ ਦੇ ਲੋਕ ਸਾਨੂੰ ਮੁੜ ਸੱਤਾ ਵਿੱਚ ਲਿਆਉਣਾ ਚਾਹੁੰਦੇ ਹਨ। ਡਾ. ਗਾਂਧੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 'ਤੇ ਬੋਲਦੇ ਹੋਏ ਕਿਹਾ ਕਿ ਕੇਜਰੀਵਾਲ ਦਾ ਪੰਜਾਬ ਵਿੱਚ ਕੋਈ ਆਸਰ ਨਹੀਂ ਪਵੇਗਾ। ਅਰਵਿੰਦ ਕੇਜਰੀਵਾਲ ਦਾ ਪੰਜਾਬ ਵਿੱਚ ਜਲਵਾ ਖਤਮ ਹੋ ਗਿਆ ਹੈ। ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਵਿੱਚ ਨਾ ਨਸ਼ੇ ਘਟੇ ਅਤੇ ਨਾ ਹੀ ਰਿਸ਼ਵਤ ਖੋਰੀ, ਸਗੋਂ ਇਸ ਵਿੱਚ ਵਾਧਾ ਹੀ ਹੋਇਆ ਹੈ।
ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਤੇ ਸ਼ਹਿਰੀ ਪ੍ਰਧਾਨ ਵਿਵੇਕ ਸਿੰਗਲਾ ਨੇ ਕਿਹਾ ਕਿ ਪਿੰਡਾਂ ਦੇ ਵਿੱਚ ਕਾਂਗਰਸ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ।
ਦੂਜੇ ਪਾਸੇ ਪਿੰਡ ਦੀਆਂ ਔਰਤਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਕੋਈ ਵੀ ਪਾਰਟੀ ਧਿਆਨ ਨਹੀਂ ਦੇ ਰਹੀ ਵੋਟਾਂ ਮੰਗ ਕੇ ਤੁਰਦੇ ਬਣਦੇ ਹਨ।
ਪਟਿਆਲਾ ਲੋਕ ਸਭਾ ਉਮੀਦਵਾਰ
1. ਪਟਿਆਲਾ ਸੀਟ ਤੇ ਕੈਪਟਨ ਪਰਿਵਾਰ ਦਾ ਕਾਫੀ ਜ਼ਿਆਦਾ ਦਬਦਬਾ ਹੈ, ਕੈਪਟਨ ਅਪਣੇ ਪਰਿਵਾਰ ਸਮੇਤ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ, ਬੀਜੇਪੀ ਨੇ ਪਰਨੀਤ ਕੌਰ ਨੂੰ ਪਟਿਆਲਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
2. ਕੈਪਟਨ ਪਰਿਵਾਰ ਦੇ ਬੀਜੇਪੀ ਵਿੱਚ ਜਾਣ ਤੋਂ ਬਾਅਦ ਕਾਂਗਰਸ ਨੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
3. ਪਟਿਆਲਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
4. ਸ਼੍ਰੋਮਣੀ ਅਕਾਲੀ ਦਲ ਨੇ ਹੁਸ਼ਿਆਰ ਤੋਂ ਪਾਰਟੀ ਦੇ ਸੀਨੀਅਰ ਆਗੂ ਐਨ ਕੇ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।