ਅਰਵਿੰਦ ਕੇਜਰੀਵਾਲ ਅੱਜ ਬਠਿੰਡਾ ਦੌਰੇ 'ਤੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ
Advertisement

ਅਰਵਿੰਦ ਕੇਜਰੀਵਾਲ ਅੱਜ ਬਠਿੰਡਾ ਦੌਰੇ 'ਤੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਵੱਖ-ਵੱਖ ਦੌਰਿਆਂ ਦੌਰਾਨ ਕੇਜਰੀਵਾਲ ਵੱਲੋਂ ਵੱਡੇ-ਵੱਡੇ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਹਨ ਅਤੇ ਇਹਨਾਂ ਦੌਰਿਆਂ ਨੂੰ ਮਿਸ਼ਨ ਪੰਜਾਬ 2022 ਦੀ ਰਣਨੀਤੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। 

ਅਰਵਿੰਦ ਕੇਜਰੀਵਾਲ ਅੱਜ ਬਠਿੰਡਾ ਦੌਰੇ 'ਤੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

ਚੰਡੀਗੜ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦਿਨ ਹੈ।ਜਿਸ ਤਹਿਤ ਅੱਜ ਬਠਿੰਡਾ ਦੌਰਾ ਕੇਜਰੀਵਾਲ ਵੱਲੋਂ ਕੀਤਾ ਜਾ ਰਿਹਾ ਹੈ।ਲੰਘੇ ਦਿਨੀਂ ਸੰਗਰੂਰ ਵਿਚ ਕੇਜਰੀਵਾਲ ਨੇ ਕਿਸਾਨਾਂ ਅਤੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਨਾਲ ਵੱਡਾ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਆਉਣ ਤੋਂ ਬਾਅਦ ਕੋਈ ਵੀ ਕਿਸਾਨ ਕਰਜ਼ੇ ਨਾਲ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਨਹੀਂ ਕਰੇਗਾ।

ਅੱਜ ਬਠਿੰਡਾ ਵਿਚ ਕੇਜਰੀਵਾਲ ਵੱਲੋਂ ਵਪਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ।ਪੰਜਾਬ ਦੇ ਵੱਖ-ਵੱਖ ਦੌਰਿਆਂ ਦੌਰਾਨ ਕੇਜਰੀਵਾਲ ਵੱਲੋਂ ਵੱਡੇ-ਵੱਡੇ ਵਾਅਦੇ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਹਨ ਅਤੇ ਇਹਨਾਂ ਦੌਰਿਆਂ ਨੂੰ ਮਿਸ਼ਨ ਪੰਜਾਬ 2022 ਦੀ ਰਣਨੀਤੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਇਸ ਮੌਕੇ ਕੇਜਰੀਵਾਲ ਦੇ ਨਾਲ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਹੈ।ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਪੂਰੇ ਸਰਗਰਮ ਹਨ।

ਬਠਿੰਡਾ ਦੇ ਵਿਚ ਆਮ ਆਦਮੀ ਪਾਰਟੀ ਨੂੰ ਪਿਛਲੀ ਵਾਰ 3 ਹਲਕਿਆਂ ਵਿਚ ਵੱਡੀ ਜਿੱਤ ਮਿਲੀ ਸੀ।ਜਿਹਨਾਂ ਵਿਚੋਂ ਤਲਵੰਡੀ ਸਾਬੋ,ਬਠਿੰਡਾ ਦਿਹਾਤੀ ਅਤੇ ਮੌੜ ਮੰਡੀ ਤੋਂ ਆਪ ਉਮੀਦਵਾਰਾਂ ਵੱਲੋਂ ਜਿੱਤ ਦਰਜ ਕਰਵਾਈ ਗਈ ਸੀ।ਵਿਧਾਨ ਸਭਾ ਚੋਣਾ 2017 ਦੌਰਾਨ ਆਪ ਦੇ ਹਿੱਸੇ ਮਾਲਵਾ ਖੇਤਰ ਚੋਂ ਹੀ ਸਭ ਤੋਂ ਵੱਧ ਸੀਟਾਂ ਆਈਆਂ  ਸਨ।

 

WATCH LIVE TV

Trending news