ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚ ਗਏ ਹਨ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਗਰੂਰ ਤੋਂ ਬਰਨਾਲਾ ਤੱਕ ਰੋਡ ਸ਼ੋਅ ਕੱਢ ਰਹੇ ਹਨ।


COMMERCIAL BREAK
SCROLL TO CONTINUE READING

ਦੇਸ਼ ਭਰ ਵਿਚ ਪਾਰਟੀ ਕੋਲ ਇਹ ਇਕਲੌਤੀ ਲੋਕ ਸਭਾ ਸੀਟ ਸੀ, ਜੋ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਪਾਰਟੀ ਨੇ ਇਸ ਨੂੰ ਬਚਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਸੰਗਰੂਰ ਤੋਂ ‘ਆਪ’ ਨੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਹੈ।



ਸੰਗਰੂਰ ਲੋਕ ਸਭਾ ਵਿੱਚ ਸੀਐਮ ਭਗਵੰਤ ਮਾਨ ਹੀ ਖੜ੍ਹੇ ਹਨ। ਉਹ ਲਗਾਤਾਰ ਦੋ ਵਾਰ ਇੱਥੋਂ ਸੰਸਦ ਮੈਂਬਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੰਤਰੀ ਵੀ ਇੱਥੇ ਪ੍ਰਚਾਰ ਕਰ ਰਹੇ ਹਨ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਵੀ ਇੱਥੇ ਚੋਣ ਪ੍ਰਚਾਰ ਕੀਤਾ ਹੈ। 'ਆਪ' ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪਿੰਡ-ਪਿੰਡ ਪ੍ਰਚਾਰ 'ਤੇ ਲਗਾ ਦਿੱਤਾ ਹੈ।


ਸੰਗਰੂਰ ਸੀਟ ਆਮ ਆਦਮੀ ਪਾਰਟੀ ਲਈ ਸੁਰੱਖਿਅਤ ਮੰਨੀ ਜਾਂਦੀ ਸੀ। ਹਾਲਾਂਕਿ ਪਿਛਲੇ ਮਹੀਨੇ ਦੇ ਅਖੀਰ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਾਰਟੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਦੀ 'ਆਪ' ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਅਗਲੇ ਹੀ ਦਿਨ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਨੌਜਵਾਨ 'ਆਪ' ਤੋਂ ਨਾਰਾਜ਼ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਿਮਰਨਜੀਤ ਮਾਨ ਦਾ ਸਮਰਥਨ ਕਰ ਰਹੇ ਹਨ।