Fatehgar Sahib News: ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੋਂ ਨਿਰਾਸ਼ ਹੋਕੇ ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੇ ਵੱਲੋਂ ਮੰਗਾਂ ਅਤੇ ਲੋੜ੍ਹਾ ਨੂੰ ਨਜ਼ਰ ਅੰਦਾਜ਼ ਕੀਤੇ ਜਾਣ ਤੇ ਫ਼ਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਦੇ ਅੱਗੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 


COMMERCIAL BREAK
SCROLL TO CONTINUE READING

ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਬਜਟ 'ਚ ਆਮ ਵਰਗ ਨੂੰ ਦਰਕਿਨਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਸ਼ਾ ਵਰਕਰ ਨੂੰ ਆਯੂਸ਼ ਮਾਨ ਸਕੀਮ ਤਹਿਤ ਲਿਆ ਕੇ ਕੇਵਲ ਹੰਝੂ ਪੋਚਣ ਵਾਲੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਦੀ ਡਿਊਟੀ ਬਹੁਤ ਸਖ਼ਤ ਹੈ, ਜਿਹੜੀਆਂ ਘਰ-ਘਰ ਜਾਂ ਕੇ ਰਿਕਾਰਡ ਇਕੱਤਰ ਕਰਦੀਆਂ ਹਨ। ਪਰੰਤੂ ਕੇਂਦਰ ਸਰਕਾਰ ਬਹੁਤ ਹੀ ਨਿਗੂਣੇ ਭੱਤਿਆਂ ਤੇ ਉਨ੍ਹਾਂ ਤੋਂ ਹਾਰਡ ਵਰਕ ਕਰਵਾ ਰਹੀ ਹੈ, ਇਹ ਆਸ਼ਾ ਵਰਕਰ ਦਾ ਸ਼ੋਸ਼ਣ ਹੈ।


ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖਿਆ ਨੀਤੀ ਅਤੇ ਸਿਹਤ ਸਹੂਲਤਾਂ ਵੱਲ ਵੀ ਬਿਲਕੁਲ ਧਿਆਨ ਨਹੀਂ ਦਿੱਤਾ ਗਿਆ, ਜਿੱਥੇ ਸਿੱਖਿਆ ਦਾ ਬਜਟ ਘਟਾਇਆ ਗਿਆ ਹੈ ਉੱਥੇ ਹੀ ਸਿਹਤ ਸਹੂਲਤਾਂ ਨੂੰ ਵੀ ਰੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੇਵਲ ਜੁਮਲਿਆਂ ਦੀ ਸਰਕਾਰ ਹੈ, ਲੋਕਾਂ ਨੂੰ ਵੱਡੇ-ਵੱਡੇ ਸਬਜ਼ਬਾਗ ਦਿਖਾ ਕੇ ਉਨ੍ਹਾਂ ਤੋਂ ਵੋਟਾਂ ਬਟੋਰ ਲਈਆਂ ਜਾਂਦੀਆਂ ਹਨ। ਜਿਸ ਦਾ ਨਤੀਜਾ ਤੁਹਾਡੇ ਸਾਹਮਣੇ ਹੈ ਪਿਛਲੇ 10 ਸਾਲਾਂ ਦੇ,ਚ ਕੇਂਦਰ ਸਰਕਾਰ ਨੇ ਜੋ ਵਾਅਦੇ ਕੀਤੇ ਸੀ।


ਇਹ ਵੀ ਪੜ੍ਹੋ Ration card News: ਰੱਦ ਰਾਸ਼ਨ ਕਾਰਡ ਬਹਾਲ ਕੀਤੇ ਜਾਣ ਦਾ ਮਾਮਲਾ ਪਹੁੰਚਿਆ HC


 


ਉਨ੍ਹਾਂ ਚੋਂ ਇੱਕ ਵੀ ਪੂਰਾ ਨਹੀਂ ਕੀਤਾ। ਮਹਿੰਗਾਈ ਨੇ ਆਮ ਵਿਅਕਤੀ ਦਾ ਜੀਣਾ ਦੁੱਭਰ ਕਰ ਦਿੱਤਾ ਹੈ ਅਤੇ ਬੇਰੁਜ਼ਗਾਰੀ ਦੇ ਕਾਰਨ ਨੌਜਵਾਨੀ ਤਰਲੇ ਕੱਢ ਰਹੀ ਹੈ। ਸਰਕਾਰੀ ਜਾਇਦਾਦਾਂ ਵੇਚੀਆਂ ਜਾ ਰਹੀਆਂ ਹਨ, ਇੱਥੋਂ ਤੱਕ ਕਿ ਫ਼ੌਜ ਦਾ ਵੀ ਨਿੱਜੀਕਰਨ ਕੀਤਾ ਜਾਂ ਰਿਹਾ।ਲੋਕ ਸਭਾ ਚੋਣਾਂ ਨੂੰ ਲੈ ਕੇ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਖ਼ਿਲਾਫ਼ ਨਵੇਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।


ਇਹ ਵੀ ਪੜ੍ਹੋ Anandpur Sahib: 6 ਫਰਵਰੀ ਤੋਂ 4 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿੱਚ 115 ਕੈਂਪ ਲਗਾਏ ਜਾਣਗੇ