Kiratpur Sahib News: ਪਦਮ ਸ੍ਰੀ ਸੁਰਜੀਤ ਪਾਤਰ ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪੁੱਤਰਾਂ ਮਨਰਾਜ ਪਾਤਰ ਅਤੇ ਅੰਕੁਰ ਪਾਤਰ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆ ਗਈਆਂ। ਇਸ ਮੌਕੇ ਓਹਨਾ ਦੇ ਨਾਲ ਪਰਿਵਾਰਿਕ ਮੈਂਬਰ, ਰਿਸ਼ਤੇਦਾਰ ਅਤੇ ਉਹਨਾਂ ਨੂੰ ਚਾਹੁਣ ਵਾਲੇ ਵੀ ਮੌਜੂਦ ਸਨ।


COMMERCIAL BREAK
SCROLL TO CONTINUE READING

ਉਹਨਾਂ ਦੇ ਪੁੱਤਰ ਨੇ ਦੱਸਿਆ ਕਿ 20 ਮਈ ਦਿਨ ਸੋਮਵਾਰ ਨੂੰ ਗੁਰਦੁਆਰਾ ਮਾਈ ਬਿਸ਼ਨ ਕੌਰ ਸ਼ਾਂਤ ਪਾਰਕ ਆਸ਼ਾ ਪੁਰੀ ਲੁਧਿਆਣਾ ਵਿਖੇ 11 ਵਜੇ ਤੋਂ 1 ਵਜੇ ਤੱਕ ਉਹਨਾਂ ਦੇ ਭੋਗ ਦੀ ਰਸਮ ਹੋਵੇਗੀ। ਉਹਨਾਂ ਦੇ ਪੁੱਤਰ ਨੇ ਦੱਸਿਆ ਕਿ ਉਹਨਾਂ ਦੀ ਇੱਕ ਪੁਸਤਕ ਜੋ ਲਗਭਗ ਤਿਆਰ ਹੈ ਅਤੇ ਪਬਲਿਸ਼ ਹੋਣ ਵਾਲੀ ਸੀ ਉਹ ਵੀ ਬਹੁਤ ਜਲਦ ਰਿਲੀਜ਼ ਕੀਤੀ ਜਾਵੇਗੀ। ਇਸ ਦੁੱਖ ਦੀ ਘੜੀ ਵਿੱਚ ਉਹਨਾਂ ਦਾ ਸਾਥ ਦੇਣ ਵਾਲੇ ਲੋਕਾਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ।


ਇਸ ਮੌਕੇ ਜਿਲ੍ਹਾ ਰੂਪਨਗਰ ਦੇ ਆਰਟੀਓ ਗੁਰਵਿੰਦਰ ਸਿੰਘ ਜੋਹਲ ਨੇ ਕਿਹਾ ਕਿ ਪਦਮ ਸ਼੍ਰੀ ਸੁਰਜੀਤ ਸਿੰਘ ਪਾਤਰ ਇੱਕ ਉਹ ਸ਼ਖਸ਼ੀਅਤ ਸਨ ਜਿਨਾਂ ਨੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕੀਤੀ ਹੈ ਉਹਨਾਂ ਕਿਹਾ ਕਿ ਸਾਡੀ ਨੌਜਵਾਨੀ ਨੂੰ ਉਨ੍ਹਾਂ ਤੋਂ ਬਹੁਤ ਕੁਝ ਸਿੱਖਣ ਦੀ ਜਰੂਰਤ ਹੈ ਅਤੇ ਉਨ੍ਹਾਂ ਦੇ ਪਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਜਾਣ ਨਾਲ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵੱਡਾ ਘਾਟਾ ਪਿਆ ਹੈ ਉੱਥੇ ਹੀ ਉਹਨਾਂ ਦੇ ਚਾਹਣ ਵਾਲਿਆਂ ਨੂੰ ਵੀ ਘਾਟਾ ਪਿਆ ਹੈ। 


ਇਹ ਵੀ ਪੜ੍ਹੋ: Fardikot Jail News: ਜੇਲ੍ਹ ਵਿੱਚ ਮੋਬਾਇਲ ਸਪਲਾਈ ਕਰਨ ਵਾਲੇ ਹਵਾਲਾਤੀ ਅਤੇ ਉਸਦੀ ਘਰਵਾਲੀ ਖ਼ਿਲਾਫ਼ ਮਾਮਲਾ ਦਰਜ


ਮਸ਼ਹੂਰ ਪੰਜਾਬੀ ਲੇਖਕ ਅਤੇ ਸ਼ਾਇਰ ਸੁਰਜੀਤ ਪਾਤਰ ਦਾ 11 ਮਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 79 ਸਾਲ ਦੇ ਸਨ। ਸੁਰਜੀਤ ਪਾਤਰ ਦੀ ਕਵਿਤਾ ‘ਲਫ਼ਜਾਂ ਦੀ ਦਰਗਾਹ’ ਬਹੁਤ ਮਸ਼ਹੂਰ ਹੋਈ। ਪਾਤਰ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਸਾਲ 2012 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। 


ਇਹ ਵੀ ਪੜ੍ਹੋ: Chandigarh News: ਪੁਲਿਸ ਨੇ ਵੱਖ-ਵੱਖ 6 ਇਮੀਗ੍ਰੇਸ਼ਨ ਕੰਪਨੀਆਂ ਖਿਲਾਫ ਧੋਖਾਧੜੀ ਦੇ ਮਾਮਲੇ ਤਹਿਤ ਕੇਸ ਕੀਤਾ ਦਰਜ