ਲਖੀਮਪੁਰ ਖੀਰੀ ਹਿੰਸਾ ਮਾਮਲਾ: 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ STF ਨੇ ਕੀਤਾ ਗ੍ਰਿਫਤਾਰ
Advertisement

ਲਖੀਮਪੁਰ ਖੀਰੀ ਹਿੰਸਾ ਮਾਮਲਾ: 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ STF ਨੇ ਕੀਤਾ ਗ੍ਰਿਫਤਾਰ

ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਪੈਸ਼ਲ ਟਾਸਕ ਫੋਰਸ ਨੇ ਕਰੀਬ 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਹੈ। 

ਲਖੀਮਪੁਰ ਖੀਰੀ ਹਿੰਸਾ ਮਾਮਲਾ: 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ STF ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ: ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਪੈਸ਼ਲ ਟਾਸਕ ਫੋਰਸ ਨੇ ਕਰੀਬ 12 ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਹੈ। ਆਸ਼ੀਸ਼ ਦੇ ਖਿਲਾਫ ਆਈਪੀਸੀ ਦੀ ਧਾਰਾ 302, 147 ਅਤੇ 148 ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਸਆਈਟੀ ਦੇ ਮੁਖੀ ਉਪੇਂਦਰ ਅਗਰਵਾਲ ਨੇ ਦੱਸਿਆ, 'ਆਸ਼ੀਸ਼ ਮਿਸ਼ਰਾ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਸਨ। ਇਸੇ ਲਈ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵੇਲੇ, ਉਨ੍ਹਾਂ ਦਾ ਮੈਡੀਕਲ ਅਪਰਾਧ ਸ਼ਾਖਾ ਦੇ ਦਫਤਰ ਵਿੱਚ ਵੀ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਐਤਵਾਰ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ, ਹੁਣ ਤੱਕ, ਆਸ਼ੀਸ਼ ਨੂੰ ਕਿਸ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਐਸਡੀਐਮ ਅਤੇ ਸੀਓ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।
 

ਹਿੰਸਾ ਵਿੱਚ ਕੁੱਲ 8 ਲੋਕਾਂ ਦੀ ਮੌਤ ਹੋ ਗਈ
3 ਅਕਤੂਬਰ ਨੂੰ ਹੋਈ ਇਸ ਹਿੰਸਾ ਵਿੱਚ ਕੁੱਲ 8 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ 4 ਕਿਸਾਨ, 2 ਭਾਜਪਾ ਵਰਕਰ, ਇੱਕ ਆਸ਼ੀਸ਼ ਮਿਸ਼ਰਾ ਦਾ ਡਰਾਈਵਰ ਅਤੇ ਇੱਕ ਸਥਾਨਕ ਪੱਤਰਕਾਰ ਰਮਨ ਕਸ਼ਯਪ ਹੈ। ਇਸ ਮਾਮਲੇ ਵਿੱਚ ਹੁਣ ਤੱਕ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਐਫਆਈਆਰ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵਿਰੁੱਧ ਦਰਜ ਕੀਤੀ ਗਈ ਹੈ। 

Trending news