Lakhimpur Kheri violence case: ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਮਿਲੀ ਅੰਤਰਿਮ ਜ਼ਮਾਨਤ
Advertisement
Article Detail0/zeephh/zeephh1543663

Lakhimpur Kheri violence case: ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਮਿਲੀ ਅੰਤਰਿਮ ਜ਼ਮਾਨਤ

ਸੁਪਰੀਮ ਕੋਰਟ ਵੱਲੋਂ ਮਿਸ਼ਰਾ ਨੂੰ ਉਸ ਦੇ ਟਿਕਾਣੇ ਬਾਰੇ ਸਬੰਧਤ ਅਦਾਲਤ ਨੂੰ ਸੂਚਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਗਿਆ ਹੈ। 

Lakhimpur Kheri violence case: ਲਖੀਮਪੁਰ ਖੀਰੀ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਮਿਲੀ ਅੰਤਰਿਮ ਜ਼ਮਾਨਤ

Ashish Mishra granted bail in Lakhimpur Kheri violence case news: ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਦੀ ਜ਼ਮਾਨਤ ਦਿੱਤੀ ਗਈ ਹੈ। ਹਾਲਾਂਕਿ ਆਸ਼ੀਸ਼ ਮਿਸ਼ਰਾ ਨੂੰ ਇਸ ਸ਼ਰਤਾਂ 'ਤੇ ਜ਼ਮਾਨਤ ਮਿਲੀ ਹੈ ਕਿ ਉਹ ਇਸ ਦੌਰਾਨ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ (NCT) 'ਚ ਨਹੀਂ ਰਹੇਗਾ।

ਦੱਸ ਦਈਏ ਕਿ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇ ਕੇ ਮਹੇਸ਼ਵਰੀ ਦੇ ਬੈਂਚ ਵੱਲੋਂ Lakhimpur Kheri violence case ਦੇ ਦੋਸ਼ੀ Ashish Mishra ਦੀ ਜ਼ਮਾਨਤ 'ਤੇ ਕਈ ਹੋਰ ਸ਼ਰਤਾਂ ਵੀ ਲਗਾਈਆਂ ਗਈਆਂ ਹਨ। 

ਇਨ੍ਹਾਂ ਸ਼ਰਤਾਂ ਦੇ ਮੁਤਾਬਕ ਮਿਸ਼ਰਾ ਆਪਣੀ ਰਿਹਾਈ ਦੇ ਇੱਕ ਹਫ਼ਤੇ ਦੇ ਅੰਦਰ ਉੱਤਰ ਪ੍ਰਦੇਸ਼ ਛੱਡ ਦੇਵੇਗਾ। ਇਸ ਦੌਰਾਨ ਸੁਪਰੀਮ ਕੋਰਟ ਵੱਲੋਂ ਮਿਸ਼ਰਾ ਨੂੰ ਉਸ ਦੇ ਟਿਕਾਣੇ ਬਾਰੇ ਸਬੰਧਤ ਅਦਾਲਤ ਨੂੰ ਸੂਚਿਤ ਕਰਨ ਦਾ ਵੀ ਨਿਰਦੇਸ਼ ਦਿੱਤਾ ਗਿਆ ਹੈ। 

ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਮਿਸ਼ਰਾ ਜਾਂ ਉਸ ਦੇ ਪਰਿਵਾਰ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਦੀ ਜ਼ਮਾਨਤ ਨੂੰ ਰੱਦ ਕੀਤੀ ਜਾ ਸਕਦੀ ਹੈ। ਅਦਾਲਤ ਵੱਲੋਂ ਮਿਸ਼ਰਾ ਨੂੰ ਉਸ ਦੇ ਟਿਕਾਣੇ ਦੇ ਸਬੰਧਤ ਥਾਣੇ 'ਚ ਹਾਜ਼ਰੀ ਲਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Kunwar Vijay Pratap Singh news: ਪੰਜਾਬ ਸਰਕਾਰ ਤੋਂ ਨਾਖੁਸ਼ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਅਹੁਦੇ ਤੋਂ ਦਿੱਤਾ ਅਸਤੀਫਾ

ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ Ashish Mishra ਵੱਲੋਂ Lakhimpur Kheri violence case ਵਿੱਚ 26 ਜੁਲਾਈ, 2022 ਨੂੰ ਇਲਾਹਾਬਾਦ ਹਾਈ ਕੋਰਟ ਵਿੱਚ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ 'ਤੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। 

ਦੱਸਣਯੋਗ ਹੈ ਕਿ ਆਸ਼ੀਸ਼ ਮਿਸ਼ਰਾ 3 ਅਕਤੂਬਰ, 2021 ਦੀ ਘਟਨਾ ਲਈ ਕਤਲ ਦੇ ਮਾਮਲੇ 'ਚ ਨਾਮਜਦ ਹੈ ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉਸ 'ਤੇ ਦੋਸ਼ ਲਗਾਏ ਗਏ ਸਨ ਕਿ ਉਸਨੇ ਕਥਿਤ ਤੌਰ 'ਤੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਗੱਡੀ ਚੜ੍ਹਾਈ ਸੀ ਅਤੇ ਹਿੰਸਾ ਭੜਕਾਈ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਗੜੇਮਾਰੀ ਅਤੇ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

Trending news