Dinesh Babbu News:  ਪਠਾਨਕੋਟ ਵਿੱਚ ਲੋਕ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣਾ ਚੋਣ ਪ੍ਰਚਾਰ ਜ਼ੋਰਾਂ ਉਤੇ ਚੱਲ ਰਿਹਾ ਹੈ। ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਚੋਣ ਪ੍ਰਚਾਰ ਦੀ ਵਾਗਡੋਰ ਅੱਜ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਸੰਭਾਲੀ।


COMMERCIAL BREAK
SCROLL TO CONTINUE READING

ਪੇਂਡੂ ਇਲਾਕੇ ਵਿੱਚ ਅਸ਼ਵਨੀ ਸ਼ਰਮਾ ਤੇ ਦਿਨੇਸ਼ ਸਿੰਘ ਬੱਬੂ ਭਾਜਪਾ ਲਈ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆਏ। ਅਸ਼ਵਨੀ ਸ਼ਰਮਾ ਨੇ ਸ਼ਰਾਬ ਘਪਲੇ ਮਾਮਲੇ ਉਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਉਥੇ ਹੀ ਬੱਬੂ ਨੇ ਸਥਾਨਕ ਮੁੱਦਿਆਂ ਉਤੇ ਵੋਟਾਂ ਮੰਗੀਆਂ।


ਗੁਰਦਾਸਪੁਰ ਲੋਕ ਸਭਾ ਹਲਕੇ ਦੇ ਜ਼ਿਲ੍ਹਾ ਪਠਾਨਕੋਟ ਵਿੱਚ ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਰਹੇ ਹਨ।


ਇਹ ਵੀ ਪੜ੍ਹੋ : Gurdaspur News: ਸ਼ੈਰੀ ਕਲਸੀ ਦੀ ਪਤਨੀ ਰਾਜਬੀਰ ਕੌਰ ਨੇ ਰੋਡ ਸ਼ੋਅ ਕੱਢਿਆ, ਬੋਲੇ- ਦੂਜੀਆਂ ਪਾਰਟੀਆਂ ਸਿਰਫ਼ ਗੱਲਾਂ ਕਰਦੀਆਂ...


ਪਠਾਨਕੋਟ ਦੇ ਦਿਹਾਤੀ ਖੇਤਰ 'ਚ ਅਸ਼ਵਨੀ ਸ਼ਰਮਾ ਨੇ ਸ਼ਰਾਬ ਘੁਟਾਲੇ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਥਾਨਕ ਮੁੱਦਿਆਂ 'ਤੇ ਸਾਡੀ ਤਰਫੋਂ ਬਲੂਪ੍ਰਿੰਟ ਤਿਆਰ ਹੈ ਜਿਸ 'ਤੇ ਕੰਮ ਕੀਤਾ ਜਾਵੇਗਾ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਇੱਥੇ ਇੱਕ ਲਿੰਕ ਵਿੱਚ