ਥਾਣੇ `ਚ ASI ਨੇ ਖੁਦ ਨੂੰ ਮਾਰੀ ਗੋਲੀ, ਖੁਦਕੁਸ਼ੀ ਕਰਨ ਤੋਂ ਪਹਿਲਾ SHO ਟਾਂਡਾ `ਤੇ ਲਗਾਏ ਗੰਭੀਰ ਇਲਜ਼ਾਮ
ਹੁਸ਼ਿਆਰਪੁਰ ਥਾਣੇ ਵਿੱਚ ਡਿਊਟੀ ਦੌਰਾਨ ASI ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਗਈ। ਮਰਨ ਤੋਂ ਪਹਿਲਾ ਮ੍ਰਿਤਕ ASI ਵੱਲੋਂ SHO ਟਾਂਡਾ `ਤੇ ਜਲੀਲ ਕਰਨ ਦੇ ਇਲਜ਼ਾਮ ਲਗਾਏ ਗਏ।
ਚੰਡੀਗੜ੍ਹ- ਹੁਸ਼ਿਆਰਪੁਰ ਤੋਂ ਇਕ ਵੱਡੀ ਘਟਨਾ ਸਾਹਮਣੇ ਆਈ ਜਦੋਂ ਡਿਊਟੀ 'ਤੇ ਤਾਇਨਾਤ ASI ਨੇ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾ ਮ੍ਰਿਤਕ ਸਤੀਸ਼ ਕੁਮਾਰ ਵੱਲੋਂ ਇਕ ਵੀਡੀਓ ਬਣਾਈ ਗਈ, ਜਿਸ ਵਿਚ ਉਸ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਪੁਲਸ ਅਧਿਕਾਰੀ ਦਾ ਨਾਮ ਵੀ ਲਿਆ ਹੈ। ਇਸ ਦੇ ਇਲਾਵਾ ਉਸ ਨੇ ਸੁਸਾਈਡ ਨੋਟ ਵੀ ਲਿਖਿਆ ਹੈ। ਜਿਸ ਵਿੱਚ ਉਸਨੇ SHO ਟਾਂਡਾ 'ਤੇ ਜਲੀਲ ਕਰਨ ਦੇ ਇਲਜ਼ਾਮ ਲਗਾਏ ਗਏ।