Khanna News: ਖੰਨਾ ਦੇ ਐੱਸਐੱਸਪੀ ਦਫ਼ਤਰ ਵਿੱਚ ਮਹਿਲਾ ਕਾਂਸਟੇਬਲ ਦੇ ਸਰੀਰਕ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਸਟੇਬਲ ਦੇ ਨਾਲ ਗਲਤ ਹਰਕਤਾਂ ਕਰਨ ਵਾਲੇ ਏਐਸਆਈ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਫ਼ੀ ਸਮੇਂ ਤੋਂ ਏਐਸਆਈ ਮਹਿਲਾ ਕਾਂਸਟੇਬਲ ਨਾਲ ਅਜਿਹੀਆਂ ਹਰਕਤਾਂ ਕਰਦਾ ਆ ਰਿਹਾ ਸੀ। ਏਐਸਆਈ ਦੇ ਸ਼ੋਸ਼ਣ ਤੋਂ ਆਖਰਕਾਰ ਦੁਖੀ ਹੋ ਕੇ ਮਹਿਲਾ ਕਾਂਸਟੇਬਲ ਸੀਨੀਅਰ ਅਧਿਕਾਰੀਆਂ ਸਾਹਮਣੇ ਪੇਸ਼ ਹੋ ਗਈ।


COMMERCIAL BREAK
SCROLL TO CONTINUE READING

ਇਸ ਉਪਰੰਤ ਸੀਨੀਅਰ ਅਧਿਕਾਰੀਆਂ ਨੇ ਸਖ਼ਤ ਨੋਟਿਸ ਲੈਂਦੇ ਹੋਏ ਮੁਲਜ਼ਮ ਏਐਸਆਈ ਖਿਲਾਫ਼ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਐੱਸਐੱਸਪੀ ਦਫ਼ਤਰ ਵਿੱਚ ਬਤੌਰ ਆਰਮੀ ਕਲਰਕ ਤਾਇਨਾਤ ਏਐਸਆਈ ਮਨਜੀਤ ਸਿੰਘ ਇਸੇ ਦਫ਼ਤਰ ਵਿੱਚ ਤਾਇਨਾਤ ਇੱਕ ਮਹਿਲਾ ਕਾਂਸਟੇਬਲ ਦਾ ਸਰੀਰਕ ਸ਼ੋਸ਼ਣ ਕਰ ਰਿਹਾ ਸੀ। ਏਐਸਆਈ ਕਾਂਸਟੇਬਲ ਨੂੰ ਬਦਲੀ ਕਰਨ ਦੀ ਧਮਕੀ ਦਿੰਦਾ ਸੀ। ਉਸ ਨਾਲ ਗਲਤ ਅਤੇ ਅਸ਼ਲੀਲ ਹਰਕਤਾਂ ਕਰਦਾ ਸੀ।


ਵਾਰ-ਵਾਰ ਰੋਕਣ ਉਤੇ ਵੀ ਮਨਜੀਤ ਸਿੰਘ ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਸੀ। ਆਖਰ ਦੁਖੀ ਹੋ ਕੇ ਮਹਿਲਾ ਕਾਂਸਟੇਬਲ ਨੇ ਸੀਨੀਅਰ ਅਧਿਕਾਰੀਆਂ ਨੂੰ ਆਪਣਾ ਦੁਖੜਾ ਸੁਣਾਇਆ। ਪੁਲਿਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਅਮਨੀਤ ਕੌਂਡਲ ਨੇ ਤੁਰੰਤ ਸਖ਼ਤ ਐਕਸ਼ਨ ਲਿਆ। ਜਦੋਂ ਹੀ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸਭ ਤੋਂ ਪਹਿਲਾਂ ਸਿਟੀ ਥਾਣਾ ਵਿੱਚ ਮਹਿਲਾ ਕਾਂਸਟੇਬਲ ਦੇ ਬਿਆਨ ਦਰਜ ਕਰਕੇ ਏਐਸਆਈ ਖਿਲਾਫ਼ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਗਏ।


ਇਹ ਵੀ ਪੜ੍ਹੋ : Punjab Stubble Burning Cases: ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਸਭ ਤੋਂ ਅੱਗੇ, ਹੁਣ ਤੱਕ ਸਾਹਮਣੇ ਆਏ ਇੰਨੇ ਮਾਮਲੇ


ਮੁਕੱਦਮਾ ਦਰਜ ਕਰਨ ਦੀ ਪੁਸ਼ਟੀ ਐਸਐਸਪੀ ਕੌਂਡਲ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਬੰਧਤ ਮੁਲਜ਼ਮ ਖਿਲਾਫ ਸਰੀਰਕ ਸ਼ੋਸ਼ਣ, ਧਮਕੀਆਂ ਦੇਣ ਤੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਧਾਰਾਵਾਂ ਲਗਾ ਕੇ ਐੱਫਆਈਆਰ ਦਰਜ ਕੀਤੀ ਗਈ।


ਮੁਲਜ਼ਮ ਏਐਸਆਈ ਮਨਜੀਤ ਸਿੰਘ ਅਤੇ ਮਹਿਲਾ ਕਾਂਸਟੇਬਲ 1 ਨਵੰਬਰ ਨੂੰ ਲੁਧਿਆਣਾ ਵਿੱਚ ਮੁੱਖ ਮੰਤਰੀ ਵੱਲੋਂ ਕਰਵਾਈ ਗਈ ਖੁੱਲ੍ਹੀ ਬਹਿਸ ਵਿੱਚ ਡਿਊਟੀ 'ਤੇ ਸਨ। ਮੁਲਜ਼ਮਾਂ ਨੇ ਡਿਊਟੀ ਤੋਂ ਇੱਕ ਰਾਤ ਪਹਿਲਾਂ ਕਾਂਸਟੇਬਲ ਨੂੰ ਲੁਧਿਆਣਾ ਦੇ ਇੱਕ ਹੋਟਲ ਵਿੱਚ ਰਾਤ ਬਿਤਾਉਣ ਲਈ ਦਬਾ ਪਾ ਰਿਹਾ ਸੀ।


ਇਹ ਵੀ ਪੜ੍ਹੋ : Faridkot Accident News: ਨਿੱਜੀ ਸਕੂਲ ਵੈਨ ਦੀ ਮੋਟਰਸਾਈਕਲ ਤੇ ਕਾਰ ਨਾਲ ਹੋਈ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ