Asian Champions Trophy 2023: CM ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਦਿੱਤੀ ਵਧਾਈ, ਕਿਹਾ- `ਚੱਕ ਦੇ ਇੰਡੀਆ`
Asian Champions Trophy 2023: ਭਾਰਤ ਦੀ ਜਿੱਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ- ਮਾਣ ਹੈ ਕਿ ਟੀਮ ਵਿੱਚ ਚੰਗੀ ਖੇਡ ਦਿਖਾਉਣ ਵਾਲੇ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ।
Asian Champions Trophy 2023: ਭਾਰਤ ਨੇ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦਾ ਖਿਤਾਬ ਜਿੱਤ ਲਿਆ ਹੈ। ਮਲੇਸ਼ੀਆ ਦੀ ਟੀਮ ਪਹਿਲੀ ਵਾਰ ਟੂਰਨਾਮੈਂਟ ਦਾ ਖ਼ਿਤਾਬੀ ਮੈਚ ਖੇਡ ਰਹੀ ਸੀ। ਟੀਮ ਨੇ ਭਾਰਤ ਨੂੰ ਪੂਰੀ ਟੱਕਰ ਦਿੱਤੀ ਪਰ ਅੰਤ ਵਿੱਚ ਹਰਮਨਪ੍ਰੀਤ ਸਿੰਘ ਦੀ ਫੌਜ ਨੇ ਵੀ ਮੈਚ ਜਿੱਤ ਲਿਆ।
ਭਾਰਤ ਦੀ ਜਿੱਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ- ਮਾਣ ਹੈ ਕਿ ਟੀਮ ਵਿੱਚ ਚੰਗੀ ਖੇਡ ਦਿਖਾਉਣ ਵਾਲੇ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ।
ਉਹਨਾਂ ਨੇ ਟਵੀਟ ਕਰ ਲਿਖਿਆ, "ਹਾਕੀ ਏਸ਼ੀਅਨ ਚੈੰਪੀਅਨਸ਼ਿਪ ‘ਚ ਭਾਰਤ ਦੁਆਰਾ ਮਲੇਸ਼ੀਆ ਨੂੰ 4-3 ਨਾਲ ਹਰਾਉਣ ‘ਤੇ ਨਾਲ ਹੀ ਚੈਂਪੀਅਨ ਟਰਾਫ਼ੀ ਜਿੱਤਣ ਉੱਤੇ ਬਹੁਤ ਬਹੁਤ ਮੁਬਾਰਕਬਾਦ ਦਿੰਦਾ ਹਾਂ…ਮਾਣ ਵਾਲੀ ਗੱਲ ਹੈ ਕਿ ਟੀਮ ‘ਚ ਬਹੁ ਪੱਖੀ ਖਿਡਾਰੀ ਪੰਜਾਬ ਦੇ ਸਨ ਤੇ ਬਾਕਮਾਲ ਖੇਡ ਵਿਖਾਈ..ਪੂਰੀ ਟੀਮ ਤੇ ਕੋਚ ਸਾਹਿਬਾਨ ਨੂੰ ਬਹੁਤ ਬਹੁਤ ਮੁਬਾਰਕਬਾਦ…ਚੱਕਦੇ ਇੰਡੀਆ।
ਇਹ ਵੀ ਪੜ੍ਹੋ: Asian Champions Trophy 2023: ਭਾਰਤ ਨੇ ਰਚਿਆ ਇਤਿਹਾਸ, ਚੌਥੀ ਵਾਰ ਜਿੱਤਿਆ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਖਿਤਾਬ
ਸੀਐਮ ਮਾਨ ਨੇ ਪੂਰੀ ਟੀਮ ਅਤੇ ਕੋਚ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਭਾਰਤੀ ਹਾਕੀ ਟੀਮ ਨੂੰ ਰਿਕਾਰਡ ਚੌਥੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਵਧਾਈ ਦਿੱਤੀ। ਨੇ ਕਿਹਾ ਕਿ ਚੇਨਈ 'ਚ ਖੇਡੇ ਗਏ ਫਾਈਨਲ ਮੈਚ 'ਚ ਭਾਰਤੀ ਟੀਮ ਪਹਿਲਾਂ 1-3 ਨਾਲ ਪਿੱਛੇ ਸੀ। ਪਰ ਫਿਰ ਜ਼ਬਰਦਸਤ ਵਾਪਸੀ ਕਰਦੇ ਹੋਏ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਖਿਤਾਬ ਜਿੱਤ ਲਿਆ।
ਇਹ ਵੀ ਪੜ੍ਹੋ: Punjab News: ਸ਼ਰਧਾਲੂਆਂ ਨਾਲ ਭਰਿਆ ਆਟੋ ਨਾਲੇ 'ਚ ਡਿੱਗਿਆ, ਤਿੰਨ ਔਰਤਾਂ ਦੀ ਮੌਤ, ਕਈ ਜ਼ਖ਼ਮੀ
ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਤੋਂ ਬਾਅਦ ਟਰਾਫੀ ਪ੍ਰਾਪਤ ਕਰਦਾ ਹੋਇਆ ਨਜ਼ਰ ਆਇਆ। ਫਿਰ ਉਸ ਨੇ ਟੀਮ ਅਤੇ ਸਹਾਇਕ ਸਟਾਫ ਨਾਲ ਜਸ਼ਨ ਮਨਾਇਆ। ਭਾਰਤੀ ਟੀਮ ਦਾ ਖਾਤਾ ਪਹਿਲੇ ਹੀ ਕੁਆਰਟਰ ਵਿੱਚ ਜੁਗਰਾਜ ਸਿੰਘ ਨੇ ਖੋਲ੍ਹਿਆ। ਉਸ ਨੇ ਪੈਨਲਟੀ ਕਾਰਨਰ 'ਤੇ ਟੀਮ ਲਈ ਗੋਲ ਕੀਤਾ। ਉਸ ਸਮੇਂ ਕਪਤਾਨ ਹਰਮਨਪ੍ਰੀਤ ਸਿੰਘ ਮੈਦਾਨ 'ਤੇ ਨਹੀਂ ਸਨ ਅਤੇ ਇਸੇ ਕਾਰਨ ਜੁਗਰਾਜ ਨੇ ਪੈਨਲਟੀ ਲਈ।