Asian Games 2023: ਪਰਨੀਤ ਕੌਰ ਵੱਲੋਂ ਗੋਲਡ ਮੈਡਲ ਹਾਸਿਲ ਕਰਨ ਤੋਂ ਬਾਅਦ ਪਰਨੀਤ ਕੌਰ ਦੇ ਪਿੰਡ ਮੰਡਾਲੀ ਵਿਖੇ ਖੁਸ਼ੀ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਵੱਲੋਂ ਪਰਨੀਤ ਕੌਰ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Trending Photos
Asian Games 2023: ਚੀਨ ਵਿਖੇ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਵਿੱਚ ਮਾਨਸਾ ਜ਼ਿਲ੍ਹੇ ਦੀ ਧੀ ਪਰਨੀਤ ਕੌਰ ਨੇ ਤੀਰ ਅੰਦਾਜੀ ਦੇ ਵਿੱਚ ਗੋਲਡ ਮੈਡਲ ਹਾਸਲ ਕਰਕੇ ਮਾਨਸਾ ਜ਼ਿਲੇ ਦਾ ਨਾਮ ਰੋਸ਼ਨ ਕੀਤਾ ਹੈ। ਪਰਨੀਤ ਕੌਰ ਵੱਲੋਂ ਗੋਲਡ ਮੈਡਲ ਹਾਸਿਲ ਕਰਨ ਤੋਂ ਬਾਅਦ ਪਰਨੀਤ ਕੌਰ ਦੇ ਪਿੰਡ ਮੰਡਾਲੀ ਵਿਖੇ ਖੁਸ਼ੀ ਦਾ ਮਾਹੌਲ ਹੈ ਅਤੇ ਪਿੰਡ ਵਾਸੀਆਂ ਵੱਲੋਂ ਪਰਨੀਤ ਕੌਰ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਚੀਨ ਦੇ ਹਾਂਗਜੂ ਵਿਖੇ ਹੋ ਰਹੀਆਂ ਏਸ਼ੀਆਈ ਖੇਡਾਂ ਦੇ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਡਾਲੀ ਦੀ ਧੀ ਪ੍ਰਨੀਤ ਕੌਰ ਨੇ ਤੀਰ ਅੰਦਾਜੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕਰਕੇ ਮਾਨਸਾ ਜ਼ਿਲ੍ਹੇ ਦਾ ਨਾਮ ਪੂਰੀ ਦੁਨੀਆਂ ਦੇ ਵਿੱਚ ਰੌਸ਼ਨ ਕੀਤਾ ਹੈ। ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਦੇ ਸੂਬੇਦਾਰ ਸੁਖਮੀਤ ਸਿੰਘ ਅਤੇ ਸਤਨਾਮ ਸਿੰਘ ਨੇ ਰੋਇੰਗ ਦੇ ਵਿੱਚ ਬਰਾਉਨ ਮੈਡਲ ਹਾਸਿਲ ਕੀਤਾ ਹੈ ਅਤੇ ਬੀਤੇ ਦਿਨੀ ਵੀ ਮਾਨਸਾ ਜ਼ਿਲ੍ਹੇ ਦੀ ਧੀ ਮੰਜੂ ਰਾਣੀ ਨੇ ਬਰਾਉਨ ਮੈਡਲ ਹਾਸਲ ਕੀਤਾ ਹੈ। ਪਰਨੀਤ ਕੌਰ ਨੇ ਤੀਰ ਅੰਦਾਜੀ ਦੇ ਵਿੱਚ ਗੋਲਡ ਮੈਡਲ ਹਾਸਿਲ ਕਰਕੇ ਪੂਰੇ ਜਿਲ੍ਹੇ ਦਾ ਨਾਮ ਭਾਰਤ ਦੇਸ਼ ਦੇ ਵਿੱਚ ਧਰੁਵਤਾਰੇ ਦੀ ਤਰ੍ਹਾਂ ਚਮਕਾ ਦਿੱਤਾ ਹੈ ਜਿਸ ਕਾਰਨ ਅੱਜ ਪਿੰਡ ਮੰਡਾਲੀ ਦੇ ਵਿੱਚ ਪਿੰਡ ਵਾਸੀਆਂ ਵੱਲੋਂ ਸਕੂਲੀ ਬੱਚਿਆਂ ਦੇ ਨਾਲ ਮਿਲ ਕੇ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab News: ਪਿੰਡ ਸਰਾਵਾਂ 'ਚ ਕਿਸਾਨਾਂ ਤੇ ਪ੍ਰਸ਼ਾਸਨ ਦੀ ਹੋਈ ਝੜਪ, ਜਾਣੋ ਕੀ ਸੀ ਪੂਰੀ ਮਾਮਲਾ
ਪਿੰਡ ਵਾਸੀਆਂ ਨੇ ਕਿਹਾ ਕਿ ਅੱਜ ਬਹੁਤ ਹੀ ਮਾਣ ਦੀ ਗੱਲ ਹੈ ਕਿ ਸਾਡੇ ਛੋਟੇ ਜਿਹੇ ਪਿੰਡ ਦੀ ਧੀ ਪ੍ਰਨੀਤ ਕੌਰ ਨੇ ਏਸ਼ੀਆਈ ਗੇਮਾਂ ਵਿੱਚ ਗੋਲਡ ਮੈਡਲ ਹਾਸਲ ਕਰਕੇ ਸਾਡੇ ਪਿੰਡ ਅਤੇ ਮਾਨਸਾ ਜ਼ਿਲ੍ਹੇ ਦਾ ਨਾਮ ਦੁਨੀਆਂ ਦੇ ਵਿੱਚ ਰੌਸ਼ਨ ਕੀਤਾ ਹੈ ਉਹਨਾਂ ਕਿਹਾ ਕਿ ਪਰਨੀਤ ਕੌਰ ਦੇ ਪਿਤਾ ਅਵਤਾਰ ਸਿੰਘ ਮਾਸਟਰ ਜੋ ਇਸ ਸਕੂਲ ਦੇ ਵਿੱਚ ਹੀ ਪੜਾ ਕੇ ਗਏ ਹਨ ਅਤੇ ਉਹ ਅੱਜ ਕੱਲ੍ਹ ਆਪਣੀ ਬੇਟੀ ਨੂੰ ਗੇਮਾਂ ਦੀ ਤਿਆਰੀ ਕਰਵਾਉਣ ਦੇ ਲਈ ਪਟਿਆਲਾ ਵਿਖੇ ਰਹਿ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਪਰਨੀਤ ਕੌਰ ਪਿੰਡ ਵਿਖੇ ਪਹੁੰਚੇਗੀ ਤਾਂ ਉਸਦਾ ਭਰਮਾ ਸਵਾਗਤ ਕੀਤਾ ਜਾਵੇਗਾ ਇਸ ਦੌਰਾਨ ਪਿੰਡ ਦੇ ਸਰਪੰਚ ਦਿਲਬਾਗ ਸਿੰਘ ਨੇ ਵੀ ਕਿਹਾ ਕਿ ਪਰਨੀਤ ਕੌਰ ਦੇ ਸਵਾਗਤ ਦੀਆਂ ਤਿਆਰੀਆਂ ਹੁਣੇ ਤੋਂ ਹੀ ਆਰੰਭ ਕਰ ਦਿੱਤੀਆਂ ਹਨ ਅਤੇ ਉਸ ਦਾ ਗਰਮ ਜੋਸ਼ੀ ਦੇ ਨਾਲ ਸਵਾਗਤ ਹੋਵੇਗਾ ਉਥੇ ਸਕੂਲ ਸਟਾਫ ਨੇ ਵੀ ਜਿੱਥੇ ਪਰਨੀਤ ਕੌਰ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੇ ਵੀ ਪਰਨੀਤ ਕੌਰ ਦੇ ਵਾਂਗ ਹੀ ਇੱਕ ਵਧੀਆ ਖਿਡਾਰੀ ਬਣਨ ਦਾ ਸੰਕਲਪ ਲਿਆ।
ਇਸ ਦੇ ਨਾਲ ਹੀ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਚ ਭਾਰਤ ਲਈ ਰਾਈਫਲ ਸ਼ੂਟਿੰਗ 50 ਮੀਟਰ ਨਿਸ਼ਾਨੇ ਚ ਸੋਨੇ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਧੀ ਸਿਫਤ ਸਮਰਾ ਦਾ ਅੱਜ ਜ਼ਿਲਾਂ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਵੱਲੋਂ ਸਨਮਾਨ ਕੀਤਾ ਗਿਆ।ਫਰੀਦਕੋਟ ਦੇ ਨਹਿਰੂ ਸਟੇਡੀਅਮ ਚ ਚਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਚ ਜਿੱਥੇ ਸਿਫਤ ਅਤੇ ਉਸਦੇ ਪਰਿਵਾਰ ਨੂੰ ਸੱਦਾ ਦਿੱਤਾ ਗਿਆ ਉਥੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਸ ਸਮਾਗਮ ਦੋਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: Sanjay Singh Arrest: ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੰਡੀਗੜ੍ਹ 'ਚ AAP ਵਰਕਰਾਂ ਨੇ ਕੀਤਾ ਜ਼ਬਰਦਸਤ ਪ੍ਰਦਰਸ਼ਨ