Gursirat Kaur News: ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।
Trending Photos
Gursirat Kaur News: (ਭਰਤ ਸ਼ਰਮਾ): ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਉਥੇ ਹੀ ਰਸਭਿੰਨੀ ਬਾਣੀ ਦਾ ਰਸ ਮਾਣਿਆ। ਇਸ ਮੌਕੇ ਗੁਰਸੀਰਤ ਕੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਏਸ਼ੀਅਨ ਗੇਮਜ਼ ਵਿਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਨੇ ਦੱਸਿਆ ਕਿ ਗੁਰੂ ਮਹਾਰਾਜ ਦੀ ਕ੍ਰਿਪਾ ਅਤੇ ਆਸ਼ੀਰਵਾਦ ਸਦਕਾ ਏਸ਼ੀਅਨ ਗੇਮਜ਼ ਵਿਚ ਕਜਾਕਿਸਤਾਨ ਨੂੰ ਹਰਾ ਭਾਰਤ ਲਈ ਗੋਲਡ ਮੈਡਲ ਜਿੱਤਣ ਦਾ ਸੁਭਾਗ ਪ੍ਰਾਪਤ ਹੋਇਆ ਜਿਸਦੇ ਚਲਦੇ ਅੱਜ ਵਾਹਿਗੁਰੂ ਦੇ ਦਰ ਉਤੇ ਸ਼ੁਕਰਾਨਾ ਕਰਨ ਪਹੁੰਚੇ ਹਾਂ ਅਤੇ ਅੱਗੇ ਵੀ ਆਪਣੇ ਦੇਸ਼ ਲਈ ਖੇਡਾਂ ਨਾਮ ਰੁਸ਼ਨਾਉਣ ਲਈ ਗੁਰੂ ਮਹਾਰਾਜ ਕੋਲੋਂ ਆਸ਼ੀਰਵਾਦ ਮੰਗਿਆ ਹੈ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਇਹ ਵੀ ਪੜ੍ਹੋ : Ravneet Singh Bittu: ਰਵਨੀਤ ਸਿੰਘ ਬਿੱਟੂ ਦਾ ਵਿਵਾਦਿਤ ਬਿਆਨ; ਕਿਹਾ ਰਾਹੁਲ ਗਾਂਧੀ ਦੇਸ਼ ਦੇ ਨੰਬਰ-1 ਅੱਤਵਾਦੀ ਹਨ
ਇਸ ਮੌਕੇ ਵਿਧਾਇਕ ਜਸਬੀਰ ਸੰਧੂ ਨੇ ਦੱਸਿਆ ਕਿ ਪੰਜਾਬ ਦੀ ਇਸ ਧੀ ਗੁਰਸੀਰਤ ਕੌਰ ਨੇ ਏਸ਼ੀਅਨ ਗੇਮਜ਼ ਵਿਚ ਪੰਜਾਬ ਹੀ ਨਹੀਂ ਸਗੋਂ ਪੂਰੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਜੋ ਕਿ ਬੜੇ ਮਾਣ ਵਾਲੀ ਗੱਲ ਹੈ ਅਤੇ ਸਮੇਂ ਦੀ ਲੋੜ ਹੈ ਕਿ ਅਜਿਹੇ ਬੱਚਿਆਂ ਦੀ ਪ੍ਰਤਿਭਾ ਦੀ ਪਛਾਣ ਕਰਕੇ ਇਨ੍ਹਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ। ਦੇਸ਼ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਬੱਚਿਆਂ ਉਤੇ ਵਾਹਿਗੁਰੂ ਆਪਣੀ ਕ੍ਰਿਪਾ ਸਦਾ ਬਣਾਈ ਰੱਖਣ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਖੇਡਾਂ ਵੱਲ ਪ੍ਰੇਰਿਆ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Arvind Kejriwal Live Updates: ਕੇਜਰੀਵਾਲ ਦਾ ਵੱਡਾ ਐਲਾਨ; ਲੋਕਾਂ ਵੱਲੋਂ ਇਮਾਨਦਾਰੀ ਦਾ ਸਰਟੀਫਿਕੇਟ ਆਉਣ ਤੱਕ ਸੀਐਮ ਦੀ ਕੁਰਸੀ 'ਤੇ ਨਹੀਂ ਬੈਠਾਂਗਾ