ਭਗਵੰਤ ਮਾਨ ਦਾ ਨਾਮ ਭਗਵੰਤ ਬੇਈਮਾਨ ਹੋਣਾ ਚਾਹੀਦਾ ਹੈ: ਹਰਸਿਮਰਤ ਕੌਰ ਬਾਦਲ
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪ੍ਰੰਤੂ ਅੱਜ ਹਰ ਵਰਗ ਸੜਕਾਂ `ਤੇ ਪ੍ਰਦਰਸ਼ਨ ਕਰ ਰਿਹਾ ਹੈ ਹੁਣ ਤਾਂ ਅਫ਼ਸਰਸ਼ਾਹੀ ਵੀ ਦੁਖੀ ਹੋਕੇ ਹੜਤਾਲ ’ਤੇ ਚਲੇ ਗਈ ਹੈ।
Harsimrat Kaur Badal on CM Bhagwant Mann: ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਅਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਵਲੋਂ ਬਠਿੰਡਾ ਵਿਖੇ ਮਾਤਾ ਸੁੰਦਰੀ ਕਾਲਜ ’ਚ ਧੀਆਂ ਦੀ ਲੋਹੜੀ ਮੇਲਾ ਪ੍ਰੋਗਰਾਮ ’ਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਸ਼ਿਰਕਤ ਕੀਤੀ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਨਾਮ ਭਗਵੰਤ ਮਾਨ (Bhagwant Mann) ਨਹੀਂ ਬਲਕਿ ਭਗਵੰਤ ਬੇਈਮਾਨ ਹੋਣਾ ਚਾਹੀਦਾ ਹੈ।
ਪੰਜਾਬ ਦੀ ਅਫ਼ਸਰਸ਼ਾਹੀ ਵੀ ਸੜਕਾਂ ’ਤੇ: ਹਰਸਿਮਰਤ ਕੌਰ ਬਾਦਲ
ਲੋਹੜੀ ਮੇਲੇ ਵਿੱਚ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸਰਕਾਰ ਬਣਾਈ ਸੀ ਪ੍ਰੰਤੂ ਅੱਜ ਹਰ ਵਰਗ ਸੜਕਾਂ 'ਤੇ ਪ੍ਰਦਰਸ਼ਨ ਕਰ ਰਿਹਾ ਹੈ ਹੁਣ ਤਾਂ ਅਫ਼ਸਰਸ਼ਾਹੀ ਵੀ ਦੁਖੀ ਹੋਕੇ ਹੜਤਾਲ ’ਤੇ ਚਲੇ ਗਈ ਹੈ। ਉਨ੍ਹਾਂ ਕਿਹਾ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਸਿੱਖਿਆ ਦੇ ਖੇਤਰ ’ਚ ਦੂਸਰੇ ਨੰਬਰ ’ਤੇ ਸੀ, ਜੋ ਹੁਣ 20ਵੇਂ ਨੰਬਰ ’ਤੇ ਪਹੁੰਚ ਗਿਆ ਹੈ।
ਪਿਛਲੇ 6 ਸਾਲਾਂ ਦੌਰਾਨ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ: ਹਰਸਿਮਰਤ ਕੌਰ ਬਾਦਲ
ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ ਦੌਰਾਨ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ, ਉਲਟਾ ਪਿਛਲੀ ਕਾਂਗਰਸ ਸਰਕਾਰ ਇੱਕ ਲੱਖ ਕਰੋੜ ਦਾ ਕਰਜ਼ਾ ਚੜ੍ਹਾ ਕੇ ਗਈ ਅਤੇ ਮੌਜੂਦਾ ਸਰਕਾਰ ਨੇ ਵੀ ਸੂਬੇ ’ਤੇ 30 ਹਜ਼ਾਰ ਕਰੋੜ ਦਾ ਕਰਜ਼ਾ ਚੜ੍ਹਾ ਦਿੱਤਾ ਹੈ। ਪੰਜਾਬ ’ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ, ਕਿਉਂਕਿ ਇਨ੍ਹਾਂ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਗਲਤ ਨੀਤੀਆਂ ਕਾਰਨ ਬਿਜਲੀ ਵਿਭਾਗ ਕਰਜ਼ੇ ’ਚ ਡੁੱਬਿਆ
ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਕੱਟਾਂ 'ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਰਕਾਰ ਨੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਸੀ ਅਤੇ ਹੁਣ ਸਕਿਓਰਟੀ ਦੇ ਨਾਮ 'ਤੇ ਲੋਕਾਂ ਤੋਂ 15-15, 20-20 ਹਜ਼ਾਰ ਰੁਪਏ ਭਰਵਾਏ ਜਾ ਰਹੇ ਹਨ ਅਤੇ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ।
ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨ ਸਰਕਾਰ ਵਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸਵੇਰੇ-ਸ਼ਾਮ ਬਿਜਲੀ ਦੇ ਕੱਟ ਲਗਾਏ ਜਾਣ ਦੇ ਨਿਰਦੇਸ਼ ਦਿੱਤੇ ਹਨ, ਕਿਉਂਕਿ ਇਨ੍ਹਾਂ ਕੋਲ ਕੋਈ ਵੀ ਪਲੈਨਿੰਗ ਨਹੀਂ ਹੈ। ਬਿਜਲੀ ਮਹਿਕਮੇ ਦਾ ਹਾਲ ਇੰਨਾ ਬੁਰਾ ਹੋ ਚੁੱਕਿਆ ਹੈ ਕਿ ਵਿਭਾਗ ਕੋਲ ਮੁਲਾਜ਼ਮਾਂ ਦੀ ਤਨਖ਼ਾਹ ਦੇਣ ਲਈ ਪੈਸੇ ਨਹੀਂ ਹਨ।
ਇਹ ਵੀ ਪੜ੍ਹੋ: ਸੜਕ ’ਤੇ ਵਾਹਨ ਖੜ੍ਹਾ ਕਰਨ ਵਾਲੇ ਸਾਵਧਾਨ, ਸੜਕ ਸੁਰੱਖਿਆ ਹਫ਼ਤੇ ਦੌਰਾਨ ਕੁਤਾਹੀ ਕਰਨ ’ਤੇ ਹੋਵੇਗਾ ਚਲਾਣ!