Bathinda News: ਨਰਮੇ ਦੀ ਫਸਲ ਉਪਰ ਗੁਲਾਬੀ ਸੁੰਡੀ ਦੇ ਹਮਲੇ ਮਗਰੋਂ ਹੁਣ ਕਣਕ ਵੀ ਇਸ ਦੀ ਲਪੇਟ ਵਿੱਚ ਆ ਜਾ ਚੁੱਕੀ ਹੈ। ਇਸ ਕਾਰਨ ਕਿਸਾਨ ਭਾਰੀ ਪਰੇਸ਼ਾਨੀ ਦਾ ਆਲਮ ਵਿੱਚ ਹਨ।
Trending Photos
Bathinda News: ਪੰਜਾਬ ਨੂੰ ਖੇਤੀ ਪ੍ਰਧਾਨ ਸੂਬਾ ਮੰਨਿਆ ਜਾਂਦਾ ਹੈ ਪਰ ਹੁਣ ਪੰਜਾਬੀਆਂ ਲਈ ਖੇਤੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ ਕਿਉਂਕਿ ਗੁਲਾਬੀ ਸੁੰਡੀ ਦੇ ਹਮਲੇ ਨੇ ਪੰਜਾਬ ਦੀਆਂ ਫਸਲਾਂ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਭਾਵੇਂ ਖੇਤੀਬਾੜੀ ਵਿਭਾਗ ਵੱਲੋਂ ਗੁਲਾਬੀ ਸੁੰਡੀ ਨੂੰ ਖ਼ਤਮ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਤੇ ਖੇਤੀਬਾੜੀ ਯੂਨੀਵਰਸਿਟੀ ਰਾਹੀਂ ਕੀਟਨਾਸ਼ਕ ਦੀ ਵਰਤੋਂ ਕਰਨ ਦੀ ਕਿਸਾਨਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਪਰ ਗੁਲਾਬੀ ਸੁੰਡੀ ਦਾ ਹਮਲਾ ਹੁਣ ਨਰਮੇ ਤੋਂ ਬਾਅਦ ਕਣਕ ਦੀ ਫ਼ਸਲ 60 ਪ੍ਰਤੀਸ਼ਤ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤੀ ਹੈ। ਜਿਸ ਲਈ ਕਿਸਾਨਾਂ ਵੱਲੋਂ ਸਿੱਧੇ ਤੌਰ ਉਤੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।
ਗੁਲਾਬੀ ਸੁੰਡੀ ਦੇ ਹਮਲੇ ਨੇ ਪਹਿਲਾਂ ਨਰਮਾ ਪੱਟੀ ਨੂੰ ਬਰਬਾਦ ਕੀਤਾ ਤੇ ਨਰਮੇ ਦੀ ਫਸਲ ਕਿਸਾਨਾਂ ਵੱਲੋਂ ਮੁੱਖ ਮੋੜ ਲਿਆ ਗਿਆ ਅਤੇ ਉਨ੍ਹਾਂ ਵੱਲੋਂ ਮੁੜ ਝੋਨੇ ਦੀ ਫ਼ਸਲ ਦੀ ਪੈਦਾਵਾਰ ਸ਼ੁਰੂ ਕਰ ਦਿੱਤੀ ਗਈ ਹੈ। ਨਰਮੇ ਦੀ ਫ਼ਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਹੁਣ ਗੁਲਾਬੀ ਸੁੰਡੀ ਦਾ ਹਮਲਾ ਕਣਕ ਦੀ ਫਸਲ ਉਤੇ ਵੇਖਣ ਨੂੰ ਮਿਲ ਰਿਹਾ ਹੈ।
ਕਿਸਾਨਾਂ ਵੱਲੋਂ ਕਣਕ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਮੁੱਖ ਕਾਰਨ ਪਰਾਲੀ ਵਿੱਚ ਕੀਤੀ ਗਈ ਬਿਜਾਈ ਨੂੰ ਦੱਸਿਆ ਜਾ ਰਿਹਾ ਹੈ। ਬਠਿੰਡਾ ਦੇ ਪਿੰਡ ਦਿਉਣ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਫਿਰਕੇ ਪਰਾਲੀ ਨੂੰ ਨਾ ਅੱਗ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਜ਼ਰੂਰ ਕੀਤਾ ਗਿਆ ਪਰ ਇਸ ਦੇ ਨਾਲ ਹੀ ਫਸਲ ਦੀ ਰਾਖੀ ਲਈ ਵੱਡੀ ਪੱਧਰ ਉਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਵਾਹ ਕੇ ਕਣਕ ਦੀ ਬਿਜਾਈ ਕੀਤੀ ਗਈ ਸੀ ਗੁਲਾਬੀ ਸੁੰਡੀ ਦਾ ਹਮਲਾ ਸਭ ਤੋਂ ਵੱਧ ਉਨ੍ਹਾਂ ਦੇ ਖੇਤਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ।
ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਪੁੰਗਰ ਦੇ ਨਾਲ ਹੀ ਖ਼ਤਮ ਹੋ ਜਾਂਦੀ ਹੈ ਕਿਉਂਕਿ ਕਿਤੇ ਨ ਕਿਤੇ ਝੋਨੇ ਦੀ ਪਰਾਲੀ ਵਿੱਚ ਗੁਲਾਬੀ ਸੁੰਡੀ ਦੇ ਆਂਡੇ ਰਹਿ ਜਾਂਦੇ ਹਨ ਜਦੋਂ ਕਿਸਾਨਾਂ ਵੱਲੋਂ ਪਰਾਲੀ ਨੂੰ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ ਤਾਂ ਇਨ੍ਹਾਂ ਅੰਡਿਆਂ ਵਿੱਚੋਂ ਨਿਕਲੀ ਗੁਲਾਬੀ ਸੁੰਡੀ ਵੱਲੋਂ ਕਣਕ ਦੀ ਫ਼ਸਲ ਨੂੰ ਬਰਬਾਦ ਕਰ ਦਿੱਤਾ ਜਾਂਦਾ ਹੈ। ਦੂਜਾ ਮੌਸਮ ਵੀ ਗੁਲਾਬੀ ਸੁੰਡੀ ਦੇ ਅਨੁਕੂਲ ਹੈ ਕਿਉਂਕਿ ਜਿਉਂ-ਜਿਉਂ ਮੌਸਮ ਵਿੱਚ ਤਪਸ਼ ਵਧੀ ਜਾਵੇਗੀ ਗੁਲਾਬੀ ਸੁੰਡੀ ਦਾ ਹਮਲਾ ਵੱਧਦਾ ਜਾਵੇਗਾ ਅਤੇ ਜਿਉਂ ਜਿਉਂ ਠੰਢ ਵੱਧਦੀ ਜਾਵੇਗੀ ਗੁਲਾਬੀ ਸੁੰਡੀ ਦਾ ਪ੍ਰਕੋਪ ਘੱਟਦਾ ਜਾਵੇਗਾ।
ਠੰਢ ਪੈਣ ਨਾਲ ਪਰ ਜਦੋਂ ਗੁਲਾਬੀ ਸੁੰਡੀ ਦਾ ਪ੍ਰਕੋਪ ਘਟੇਗਾ ਉਦੋਂ ਨੂੰ ਕਿਸਾਨਾਂ ਦੀ ਕਣਕ ਦੀ ਫ਼ਸਲ ਬਿਲਕੁਲ ਬਰਬਾਦ ਹੋ ਜਾਵੇਗੀ। ਹੁਣ ਕਿਸਾਨਾਂ ਕੋਲੋਂ ਨਾ ਤਾਂ ਮੁੜ ਕਣਕ ਬੀਜਣ ਦਾ ਸਮਾਂ ਬਚਿਆ ਹੈ ਅਤੇ ਨਾ ਹੀ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਗੱਲ ਸੁਣੀ ਜਾ ਰਹੀ ਹੈ।
ਉਧਰ ਦੂਸਰੇ ਪਾਸੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਸਨ ਸਿੰਘ ਦਾ ਕਹਿਣਾ ਹੈ ਕਿ ਖੇਤਾਂ ਵਿੱਚ ਕਣਕ ਦੀ ਫਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਜ਼ਰੂਰ ਮਿਲ ਰਿਹਾ ਹੈ। ਖੇਤੀਬਾੜੀ ਵਿਭਾਗ ਵੱਲੋਂ ਕੈਂਪ ਲਗਾ ਕੇ ਕਿਸਾਨਾਂ ਨੂੰ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਨਜ਼ੂਰਸ਼ੁਦਾ ਕੀਟਨਾਸ਼ਕਾਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ। ਜਿਉਂ-ਜਿਉਂ ਠੰਢ ਦਾ ਪ੍ਰਕੋਪ ਵਧੇਗਾ ਤਿਉਂ-ਤਿਉਂ ਗੁਲਾਬੀ ਸੁੰਡੀ ਦੇ ਹਮਲੇ ਦਾ ਅਸਰ ਘੱਟਦਾ ਜਾਵੇਗਾ ਅਤੇ ਹੌਲੀ-ਹੌਲੀ ਆਪਣੇ ਆਪ ਹੀ ਗੁਲਾਬੀ ਸੁੰਡੀ ਖਤਮ ਹੋ ਜਾਵੇਗੀ।
ਇਹ ਵੀ ਪੜ੍ਹੋ : Agriculture News: ਜਾਣੋ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਦੀ ਮਿੱਟੀ ਸੇਬ ਦੀ ਖੇਤੀ ਲਈ ਉੱਤਮ? ਇਹ ਕਿਸਾਨ ਕਰ ਰਿਹੈ ਮੋਟੀ ਕਮਾਈ
ਰਿਪੋਰਟ ਕੁਲਬੀਰ ਬੀਰਾ