ਅਕਾਲੀ ਅਤੇ `AAP` ਵਰਕਰਾਂ ਦੀ ਝੜਪ ਦੌਰਾਨ ਵਿਧਾਇਕ ਜਗਦੀਪ ਗੋਲਡੀ ’ਤੇ ਜਾਨਲੇਵਾ ਹਮਲਾ
ਜਦੋਂ ਸ਼ਿਕਾਇਤ ਸਬੰਧੀ ਕਾਰਵਾਈ ਚੱਲ ਰਹੀ ਸੀ ਤਾਂ ਮੌਕੇ ’ਤੇ ਮੌਜੂਦ ਜਸਵਿੰਦਰ ਸਿੰਘ ਨੇ ਜਾਤੀਸੂਚਕ ਸ਼ਬਦ ਬੋਲਦਿਆਂ ਕਿਹਾ ਕਿ, `ਤੂੰ ਕੌਣ ਹੁੰਦਾ ਛੱਪੜ ਦਾ ਕੰਮ ਕਰਵਾਉਣ ਵਾਲਾ, ਇਸ ਤੋਂ ਬਾਅਦ ਉਸਦੇ ਨਾਲ ਦੇ ਸਾਥੀਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ।
Attack on Jagdeep Kamboj Goldy: ਜਲਾਲਾਬਾਦ ਤੋਂ 'ਆਪ' ਵਿਧਾਇਕ ਜਗਦੀਪ ਗੋਲਡੀ ਕੰਬੋਜ ’ਚੇ ਜਾਨਲੇਵਾ ਹਮਲਾ ਹੋਣ ਦੇ ਮਾਮਲੇ ’ਚ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਚੱਕ ਜਾਨੀਸਰ ’ਚ ਵਿਧਾਇਕ ਕੰਬੋਜ ਇੱਕ ਸਰਕਾਰੀ ਪ੍ਰੋਗਰਾਮ ’ਚ ਹਿੱਸਾ ਲੈਣ ਪਹੁੰਚੇ ਸਨ।
ਇਸ ਪ੍ਰੋਗਰਾਮ ਦੌਰਾਨ ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਕਿਸੇ ਮੁੱਦੇ ’ਤੇ ਕਹਾਸੁਣੀ ਹੋ ਗਈ, ਜਿਸ ਤੋਂ ਬਾਅਦ ਦੋਹਾਂ ਧਿਰਾਂ ਵਿਚਾਲੇ ਇੱਟਾਂ ਰੋੜੇ ਚੱਲ ਪਏ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵਿਧਾਇਕ ’ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਥਾਣਾ ਵੈਰੋਕਾ ਪੁਲਿਸ ਨੇ 3 ਬੰਦਿਆਂ ਖ਼ਿਲਾਫ਼ ਅਤੇ 10 ਤੋਂ 15 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਸ ਘਟਨਾ ’ਚ ਜਖ਼ਮੀ ਹੋਏ ਪੰਚਾਇਤ ਮੈਂਬਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਵਲੋਂ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਕੈਂਪ ਲਗਾਇਆ ਗਿਆ ਸੀ। ਇਸ ਦੌਰਾਨ ਪਿੰਡ ਦੇ ਵਸਨੀਕਾਂ ਨੇ ਗੰਦੇ ਪਾਣੀ ਵਾਲੇ ਛੱਪੜ ਦੇ ਮਾੜੇ ਹਲਾਤਾਂ ਬਾਰੇ ਜਾਣੂ ਕਰਵਾਉਂਦੇ ਕਿਹਾ ਕਿ ਪੰਚਾਇਤ ਵਲੋਂ ਕਿਸੇ ਵਿਕਾਸ ਕਾਰਜ ’ਤੇ ਧਿਆਨ ਨਹੀਂ ਦਿੱਤਾ ਗਿਆ।
ਜਦੋਂ ਸ਼ਿਕਾਇਤ ਸਬੰਧੀ ਕਾਰਵਾਈ ਚੱਲ ਰਹੀ ਸੀ ਤਾਂ ਮੌਕੇ ’ਤੇ ਮੌਜੂਦ ਜਸਵਿੰਦਰ ਸਿੰਘ ਨੇ ਜਾਤੀਸੂਚਕ ਸ਼ਬਦ ਬੋਲਦਿਆਂ ਕਿਹਾ ਕਿ, "ਤੂੰ ਕੌਣ ਹੁੰਦਾ ਛੱਪੜ ਦਾ ਕੰਮ ਕਰਵਾਉਣ ਵਾਲਾ, ਇਸ ਤੋਂ ਬਾਅਦ ਉਸਦੇ ਨਾਲ ਦੇ ਸਾਥੀਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ।
ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਧਿਕਾਰੀ ਨੇ ਦੱਸਿਆ ਕਿ ਜਖ਼ਮੀ ਹੋਏ ਪੰਚਾਇਤ ਮੈਂਬਰ ਨਿਸ਼ਾਨ ਸਿੰਘ ਦੇ ਬਿਆਨ ਦਰਜ ਕਰਨ ਉਪਰੰਤ ਜਸਵਿੰਦਰ ਸਿੰਘ, ਜਗਦੀਪ ਸਿੰਘ ਅਤੇ ਹਰਬੰਸ ਲਾਲ ਸਣੇ 10/15 ਅਣਪਛਾਤੇ ਵਿਅਕਤੀਆਂ ’ਤੇ ਧਾਰਾ 307 ਸਣੇ ਜਾਤੀਸੂਚਕ ਸ਼ਬਦ ਬੋਲਣ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 10 ਫੁੱਟ ਲੰਬੀ ਸੁਰੰਗ ਬਣਾ SBI ਬੈਂਕ ’ਚੋਂ ਲੁੱਟਕੇ ਲੈ ਗਏ 1 ਕਰੋੜ ਦਾ Gold!